ਅੰਮ੍ਰਿਤਸਰ,26 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਜਿਲ੍ਹਾ ਇਕਾਈ ਅੰਮ੍ਰਿਤਸਰ ਵੱਲੋਂ ਮਨਜਿੰਦਰ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜ਼ਿਲ੍ਹਾ ਜਨਰਲ ਸਕੱਤਰ, ਮਨਦੀਪ ਸਿੰਘ ਚੌਹਾਨ ਜ਼ਿਲ੍ਹਾ ਵਿੱਤ ਸਕੱਤਰ,ਤੇਜਿੰਦਰ ਸਿੰਘ ਢਿੱਲੋਂ ਜ਼ਿਲਾ ਮੁੱਖ ਬੁਲਾਰਾ,ਅਸੁਨੀਲ ਸ਼ਰਮਾਂ ਮੁੱਖ ਸਲਾਹਕਾਰ, ਅਮਨ ਥਰੀਏਵਾਲ,ਮੁਨੀਸ਼ ਸੂਦ ਜ਼ਿਲਾ ਸੀਨੀਅਰ ਮੀਤ ਪ੍ਰਧਾਨ, ਗੁਰਵੇਲ ਸਿੰਘ ਸੇਖੋਂ ਜ਼ਿਲਾ ਐਡੀਸ਼ਨਲ ਜਨਰਲ ਸਕੱਤਰ ਦੀ ਅਗਵਾਈ ਹੇਠ ਅੱਜ ਸੁਰਿੰਦਰ ਸਿੰਘ ਏ. ਡੀ.ਸੀ.ਜਨਰਲ ਅੰਮ੍ਰਿਤਸਰ ਦੇ ਰਾਹੀਂ ਮਨਿਸਟੀਰੀਅਲ ਕੇਡਰ ਦੀਆਂ ਹੱਕੀ ਅਤੇ ਜਾਇਜ ਮੰਗਾਂ ਪੂਰੀਆਂ ਕਰਨ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਭੇਜਿਆ ਗਿਆ।ਇਸ ਮੌਕੇ ਸੁਰਿੰਦਰ ਸਿੰਘ ਏ.ਡੀ.ਸੀ ਜਨਰਲ ਵੱਲੋਂ ਮੰਗ ਪੱਤਰ ਸਰਕਾਰ ਨੂੰ ਭੇਜ ਕੇ ਮੰਗਾਂ ਦੀ ਪੂਰਤੀ ਲਈ ਸ਼ਿਫਾਰਿਸ਼ ਕੀਤੀ ਗਈ।ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜ਼ਿਲਾ ਜਨਰਲ ਸਕੱਤਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਤੋਂ ਮੰਗ ਕੀਤੀ ਹੈ ਕਿ ਮਨਿਸਟੀਰੀਅਲ ਕੇਡਰ ਦੀਆਂ ਪੈਡਿੰਗ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ ਅਤੇ ਜਥੇਬੰਦੀ ਦੇ ਸੂਬਾ ਆਗੂਆਂ ਨਾਲ ਮੀਟਿੰਗ ਕਰਕੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31/12/2015 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125% ਡੀ.ਏ ਦਾ ਰਲੇਵਾਂ ਕਰਕੇ ਉਸ ਉੱਪਰ 20% ਲਾਭ ਦਿੱਤਾ ਜਾਵੇ ਅਤੇ ਮਿਤੀ 01/07/2021 ਤੋਂ ਕੇਂਦਰ ਦੀ ਤਰਜ ਤੇ 28% ਤੋਂ 31% ਤੱਕ ਅਤੇ ਮਿਤੀ 01/01/2022 ਤੋਂ 31% ਤੋਂ 34 % ਤੱਕ ਪੈਂਡਿੰਗ ਡੀ.ਏ ਦੀ ਕਿਸ਼ਤ ਤੁਰੰਤ ਰਲੀਜ ਕੀਤੀ ਜਾਵੇ,01/04/2004 ਤੋਂ ਬਾਅਦ ਭਰਤੀ ਹੋਏ ਸਾਰੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਤਰਸ ਦੇ ਆਧਾਰ 'ਤੇ ਭਰਤੀ ਕੀਤੇ ਗਏ ਕਰਮਚਾਰੀਆਂ ਲਈ ਟਾਈਪ ਟੈਸਟ ਤੋਂ ਛੋਟ ਦੇ ਕੇ ਉਸ ਦੀ ਥਾਂ 'ਤੇ ਕੰਪਿਊਟਰ ਕੋਰਸ ਲਾਗੂ ਕੀਤਾ ਜਾਵੇ ,6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72% ਨਾਲ ਦਿੱਤਾ ਜਾਵੇ, 01/7/2015 ਤੋਂ 31/12/2015 ਤੱਕ ਦੇ 119% ਅਤੇ 01/01/2016 ਤੋਂ 31/10/2016 ਤੱਕ 125% ਦੇ ਡੀ. ਏ. ਦੇ ਪੈਂਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਵੀ ਜਲਦੀ ਜਾਰੀ ਕੀਤੇ ਜਾਣ,16/07/2020 ਤੋਂ ਪਹਿਲਾਂ ਭਰਤੀ ਕਰਮਚਾਰੀਆਂ ਨੂੰ ਪਰਖਕਾਲ ਸਮੇਂ ਦੌਰਾਨ 6ਵੇਂ ਤਨਖਾਹ ਕਮਿਸ਼ਨ ਦਾ ਵਾਧਾ ਬਕਾਏ ਸਮੇਤ ਦਿੱਤਾ ਜਾਵੇ,ਬਾਰਡਰ ਏਰੀਆ ਅਲਾਉਂਸ,ਰੂਰਲ ਏਰੀਆ ਅਲਾਉਂਸ,ਐਫ.ਟੀ.ਏ.ਅਲਾਉਂਸ ਸਮੇਤ ਸਮੂੰਹ ਭੱਤੇ ਜੋ ਕਿ 5ਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ 6ਵੇ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ ਅਤੇ ਪਿਛਲੀ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਜਬਰੀ ਠੋਕਿਆ 200 ਰੁਪਇਆ ਡਿਵੈਲਪਮੈਂਟ ਟੈਕਸ ਆਦਿ ਬਹਾਲ ਕੀਤੇ ਜਾਣ ਦੀ ਵੀ ਮੰਗ ਕੀਤੀ ਗਈ ਹੈ।ਇਸ ਮੌਕੇ ਡੀ ਸੀ ਦਫਤਰ ਤੋਂ ਪ੍ਰਧਾਨ ਅਸਨੀਲ ਸ਼ਰਮਾ,ਜਨਰਲ ਸਕੱਤਰ ਦੀਪਕ ਅਰੋੜਾ ,ਸਾਹਿਬ ਕੁਮਾਰ ,ਬਲਜੀਤ ਸਿੰਘ ਸਿਹਤ ਵਿਭਾਗ ਤੋਂ ਪ੍ਰਧਾਨ ਤੇਜਿੰਦਰ ਸਿੰਘ ਢਿੱਲੋਂ ਅਤੇ ਅਤੁੱਲ ਸ਼ਰਮਾ, ਰਮਨ ਸ਼ਰਮਾ,ਸੰਜੇ ਸ਼ਰਮਾ, ਖਜਾਨਾ ਵਿਭਾਗ ਤੋਂ ਪ੍ਰਧਾਨ ਮੁਨੀਸ਼ ਕੁਮਾਰ ਸ਼ਰਮਾ,ਜਨਰਲ ਸਕੱਤਰ ਰਜਿੰਦਰ ਸਿੰਘ ਮੱਲੀ, ਸੰਦੀਪ ਅਰੋੜਾ, ਗੁਰਮੁੱਖ ਸਿੰਘ ਚਾਹਲ , ਸਿਖਿਆ ਵਿਭਾਗ ਤੋਂ ਆਤਮਦੇਵ ਸਿੰਘ ਥਿੰਦ ਅਤੇ ਜਗਜੀਤ ਸਿੰਘ ਗਿੱਲ, ਖੁਰਾਕ ਸਪਲਾਈ ਵਿਭਾਗ ਤੋਂ ਲਖਵਿੰਦਰ ਸਿੰਘ,ਨਵਨੀਤ ਕੁਮਾਰ ,ਜਲ ਸਰੋਤ ਵਿਭਾਗ ਤੋਂ ਮਿਲਨਪਾਲ ਸਿੰਘ, ਦਲੀਪ ਕੁਮਾਰ, ਤੇਜਬੀਰ ਸਿੰਘ,ਖਜਾਨਾ ਪੈਨਸ਼ਨਰ ਯੂਨੀਅਨ ਤੋਂ ਗੁਰਿੰਦਰ ਸਿੰਘ ਸੋਢੀ ਅਤੇ ਰਮੇਸ਼ ਕਪੂਰ ਆਦਿ ਸਮੇਤ ਵੱਖ ਵੱਖ ਵਿਭਾਗਾਂ ਦੇ ਮਨਿਸਟੀਰੀਅਲ ਆਗੂ ਹਾਜਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
जिला उपभोक्ता झगड़ा निवारण कमीशन पठानकोट ने डॉक्टर के डी आई हॉस्पिटल पठानकोट को खराब आयक्लेव मशीन जो की गारंटी में थी नई दिलवाई पठानकोट(द...
-
*ਗੁਰਦਾਸਪੁਰ 10 ਅਗਸਤ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ) *ਸਰਕਾਰੀ ਸਕੂਲ ਮੁੱਖੀ , ਸਕੂਲ ਮੈਨਜਮੈਂਟ ਕਮੇਟੀ ਚੇਅਰਮੈਨ ਤੇ ਸਮਾਜਿਕ ਭਾਈਚਾਰੇ ਵੱਲੋਂ ਅੱਜ ...
-
कैबिनेट मंत्री पंजाब श्री लाल चंद कटारू चक का चल रहे सड़क निर्माण कार्यों का निरीक्षण करने हेतु विशेष दौरा ---- विधानसभा क्षेत्र भोआ को 28...
-
टिहरी में लोकसभा चुनाव की तैयारियां हुई पूरी, जिला निर्वाचन अधिकारी ने ली बैठक एवं अपर पुलिस अधीक्षक ने पुलिस कर्मियों को किया ब्रीफ। टिहरी ...
-
देवघर : देश के प्रथम नागरिक राष्ट्रपति रामनाथ कोविंद के देवघर आगमन को लेकर जिला प्रशासन द्वारा सुरक्षा व विधि व्यवस्था की तैयारी पूर्ण क...
-
टिहरी गढ़वाल।।(सू.वि०)भगवान बदरी विशाल के अभिषेक एवं अखण्ड ज्योति हेतु नरेंद्रनगर टिहरी गढ़वाल स्थित राजमहल में पिरोया गया तिल का तेल। ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
मुख्यमंत्री तीर्थ यात्रा योजना के तहत श्री आनंदपुर साहिब, नैना देवी, चिंतपूर्णी और ज्वालाजी के दर्शन के लिए श्रद्धालुओं की एक बस पठानकोट स...
-
डोबरा चांठी सेतु में हुआ सेतुबंध आसन। टिहरी।।(सू०वि०) राज्य स्थापना के रजत जयंती के उपलक्ष्य में आज शनिवार को डोबरा चांठी पुल क...

COMMENTS