ਬਟਾਲਾ, 28 ਜੁਲਾਈ (ਬਲਜੀਤ ਸਿੰਘ. ਨੀਰਜ ਸ਼ਰਮਾ. ਬਲਵੰਤ ਭਗਤ ) ਇਤਿਹਾਸਕ ਸ਼ਹਿਰ ਬਟਾਲਾ ਵਿਚ ਇਸ ਵਾਰ ਵੀ 15 ਅਗਸਤ ਨੂੰ ਕੌਮੀ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਬਟਾਲਾ 'ਚ ਮਨਾਏ ਜਾ ਰਹੇ ਇਸ ਤਹਿਸੀਲ ਪੱਧਰੀ ਅਜ਼ਾਦੀ ਸਮਾਗਮ ਨੂੰ ਕਾਮਯਾਬ ਕਰਨ ਲਈ ਨਾਇਬ ਤਹਿਸੀਲਦਾਰ ਬਟਾਲਾ ਲਖਵਿੰਦਰ ਸਿੰਘ ਅਤੇ ਡੀ.ਪੀ.ਆਰ.ਓ. ਬਟਾਲਾ ਇੰਦਰਜੀਤ ਸਿੰਘ ਵਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਤਹਿਸੀਲਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਮਹਿਮਾਨ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ ਅਤੇ ਉਪਰੰਤ ਪੰਜਾਬ ਪੁਲਜਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਕੈਡਿਟ, ਸਿਵਲ ਡਿਫੈਂਸ ਅਤੇ ਵੱਖ-ਵੱਖ ਸਕੂਲਾਂ ਦੀਆਂ ਪਰੇਡ ਅਤੇ ਬੈਂਡ ਟੀਮਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਉਨਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਦੀ ਤਰਜ਼ਮਾਨੀ ਕਰਦਾ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।
ਉਨਾਂ ਦੱਸਿਆ ਕਿ ਸੱਭਿਆਚਰਕ ਪ੍ਰੋਗਰਾਮ ਦੀ ਰਿਹਰਸਲ 9 ਅਤੇ 11 ਅਗਸਤ ਨੂੰ ਆਰ.ਡੀ. ਖੋਸਲਾ ਸਕੂਲ ਬਟਾਲਾ ਵਿਖੇ ਹੋਵੇਗੀ ਜਦਕਿ ਪਰੇਡ ਅਤੇ ਬੈਂਡ ਟੀਮਾਂ ਦੀ ਰਿਹਰਲਸ 8 ਅਤੇ 10 ਅਗਸਤ ਨੂੰ ਪੁਲਿਸ ਲਾਈਨ ਵਿਖੇ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ 13 ਅਗਸਤ ਨੂੰ ਰਾਜੀਵ ਗਾਂਧੀ ਸਟੇਡੀਅਮ ਵਿਖੇ ਸਾਰੀਆਂ ਟੀਮਾਂ ਦੀ ਫੁੱਲ ਡਰੈੱਸ ਰਿਹਰਸਲ ਹੋਵੇਗੀ। ਤਹਿਸੀਲਦਾਰ ਬਟਾਲਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਹਰ ਵਿਭਾਗ ਆਪਣੀਆਂ ਤਿਆਰੀਆਂ ਨੂੰ ਸਮਾਂ ਰਹਿੰਦਿਆਂ ਪੂਰਾ ਕਰ ਲਵੇ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
9वे दिन सच आया सामने, पिता के साथ पुलिस अधीक्षक श्री किरीट राठोड जी ने किया प्रेस -----!! देवरिया के भलुअनी थाना का था मामला--! ...
-
कोरोना वायरस के चलते हुए पूरे भारत देश में एक कर्फ्यू का माहौल बना हुआ है कई ऐसे राज्य हैं जिनको बंद कर दिया गया है लोग कोरोनावायरस से डरते...
-
गुरदासपुर 21 जून ( नीरज शर्मा भारद्वाज) *आज उपायुक्त गुरदासपुर श्री मोहम्मद इत्तेफाक ने आठवीं की परीक्षा में मेर...
-
ਗੁਰਦਾਸਪੁਰ 29 ਜੁਲਾਈ ( ਬਲਜੀਤ ਸਿੰਘ ਨੀਰਜ ਸ਼ਰਮਾ. ਬਲਵੰਤ ਭਗਤ ) ( ਗੁਰਦਾਸਪੁਰ ਹੈੱਡਕੁਆਰਟਰ 'ਤੇ ਅੰਗਰੇਜ਼ਾਂ ਦੇ ਸ਼ਾਸਨ 'ਚ ਬਣੀ ਡਿਪਟੀ ਕਮਿਸ਼ਨਰ ਦਫ਼ਤਰ ਦ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ਅੰਮ੍ਰਿਤਸਰ,4 ਜਨਵਰੀ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਮੁਲਾਜ਼ਮ ਵਰਗ ਦੀ ਸਿਰਮੌਰ ਜਥੇਬੰਦੀ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰ...
-
અમરેલીના બગસરા ખાતે નવી સરકારી સાયન્સ કોલેજનો શુભારંભ. રાજય સરકારના શિક્ષણ વિભાગ દ્રારા મંજૂરી મળેલ નવી કોલેજમાં જૂન-૨૦૨૨થી નવા એડમિશન માટે...

COMMENTS