ਜ਼ਿਲ੍ਹਾ ਵਾਸੀ ਹੁਣ ਡਿਪਟੀ ਕਮਿਸ਼ਨਰ ਨਾਲ ਘਰ ਤੋਂ ਹੀ ਵੈਬਐਕਸ ਜਰੀਏ ਆਨ-ਲਾਈਨ ਰਾਬਤਾ ਕਰ ਸਕਦੇ ਹਨ
ਬਟਾਲਾ, 18 ਜੁਲਾਈ ( ਨੀਰਜ ਸ਼ਰਮਾ, ਜਸਬੀਰ ਸਿੰਘ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਰੋਜ਼ਾਨਾਂ ਕੀਤੀ ਜਾਂਦੀ ਆਲ-ਲਾਈਨ ਮੀਟਿੰਗ ਵਿੱਚ ਅੱਜ ਕਾਦੀਆਂ ਤੋਂ ਵੈਨਕੂਵਰ ਤੱਕ ਜ਼ਿਲ੍ਹਾ ਵਾਸੀਆਂ ਨੇ ਆਪਣੇ ਮਸਲੇ ਦੱਸੇ, ਜਿਨ੍ਹਾਂ ਦਾ ਪ੍ਰਸ਼ਾਸਨ ਵੱਲੋਂ ਹੱਲ ਕੀਤਾ ਗਿਆ। ਆਨ ਲਾਈਨ ਮੀਟਿੰਗ ਵਿੱਚ ਕਾਦੀਆਂ ਦੇ ਧਰਮਪੁਰਾ ਮੁਹੱਲਾ ਦੀ ਇੱਕ ਬਜ਼ੁਰਗ ਬੀਬੀ ਨੇ ਡਿਪਟੀ ਕਮਿਸ਼ਨਰ ਅੱਗੇ ਗੁਹਾਰ ਲਗਾਈ ਕਿ ਉਸਦੇ ਸ਼ਰੀਕੇ ਨੇ ਉਸਨੂੰ ਘਰ ਤੋਂ ਕੱਢ ਕੇ ਉਸ ਉੱਪਰ ਕਬਜ਼ਾ ਕਰ ਲਿਆ ਹੈ ਜਿਸ ਕਾਰਨ ਉਸਨੇ ਮਜ਼ਬੂਰਨ ਗੁਰਦਆਰਾ ਸਾਹਿਬ ਸ਼ਰਨ ਲਈ ਹੋਈ ਹੈ। ਬਜ਼ੁਰਗ ਮਾਤਾ ਦੀ ਇਹ ਸ਼ਿਕਾਇਤ ਸਣਨ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਐੱਸ.ਐੱਸ.ਪੀ. ਬਟਾਲਾ ਨੂੰ ਹਦਾਇਤ ਕੀਤੀ ਕਿ ਇਸ ਸਾਰੇ ਮਾਮਲੇ ਦੀ ਜਾਂਚ ਕਰਕੇ ਮਾਤਾ ਨੂੰ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸੀਨੀਅਰ ਸਿਟੀਜ਼ਨ ਨਾਲ ਅਜਿਹੇ ਗੈਰ-ਮਨੁੱਖੀ ਵਿਵਹਾਰ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ।
ਇਸ ਤੋਂ ਬਾਅਦ ਦੂਸਰੀ ਕਾਲ ਕਨੇਡਾ ਦੇ ਵੈਨਕੂਵਰ ਸ਼ਹਿਰ ਤੋਂ ਸੀ। ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕਲੇਰ ਕਲਾਂ ਨਾਲ ਸਬੰਧਤ ਮਲਇੰਦਰ ਕੌਰ ਧਾਲੀਵਾਲ ਜੋ ਕਿ ਇਸ ਸਮੇਂ ਵੈਨਕੂਵਰ ਵਿਖੇ ਪੱਕੇ ਤੌਰ ’ਤੇ ਰਹਿ ਰਹੀ ਹੈ ਨੇ ਆਪਣੇ ਪਿਤਾ ਦੇ ਲਾਇਸੰਸੀ ਹਥਿਆਰਾਂ ਨੂੰ ਰੀਨਿਊ ਕਰਨ ਦੀ ਬੇਨਤੀ ਕੀਤੀ। ਮਲਇੰਦਰ ਧਾਲੀਵਾਲ ਨੇ ਕਿਹਾ ਕਿ ਉਸ ਦੇ ਪਿਤਾ ਉਸ ਕੋਲ ਕਨੇਡਾ ਆਏ ਹੋਏ ਹਨ ਅਤੇ ਕੀ ਉਹ ਕਨੇਡਾ ਤੋਂ ਆਨ-ਲਾਈਨ ਲਾਇਸੰਸ ਰੀਨਿਊ ਕਰਵਾ ਸਕਦੇ ਹਨ। ਇਸ ’ਤੇ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਅਰਜ਼ੀ ਭੇਜਣ ਲਈ ਕਹਿੰਦੇ ਹੋਏ ਕਿਹਾ ਕਿ ਭਾਰਤ ਰਹਿੰਦੇ ਪਰਿਵਾਰਕ ਮੈਂਬਰ ਉਨ੍ਹਾਂ ਹਥਿਆਰਾਂ ਨੂੰ ਆਪਣੇ ਥਾਣੇ ਵਿੱਚ ਜਮ੍ਹਾਂ ਕਰਵਾ ਦੇਣ ਅਤੇ ਜਦੋਂ ਲਾਇਸੰਸ ਧਾਰਕ ਭਾਰਤ ਆਉਣਗੇ ਤਾਂ ਸਰਕਾਰ ਦੀਆਂ ਹਦਾਇਤਾਂ ਤਹਿਤ ਉਨ੍ਹਾਂ ਦਾ ਲਾਇਸੰਸ ਰੀਨਿਊ ਕਰ ਦਿੱਤਾ ਜਾਵੇਗਾ। ਇਸ ’ਤੇ ਕਨੇਡਾ ਨਿਵਾਸੀ ਮਲਇੰਦਰ ਧਾਲੀਵਾਲ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ।
ਬਟਾਲਾ ਨਿਵਾਸੀ ਕੁੰਨਣ ਸਿੰਘ ਨੇ ਆਪਣੀ ਧੀ ਦੇ ਸ਼ਗਨ ਸਕੀਮ ਦੀ ਰਾਸ਼ੀ ਨਾ ਮਿਲਣ ਦੀ ਸ਼ਿਕਾਇਤ ਕੀਤੀ, ਜਿਸ ’ਤੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਭਲਾਈ ਅਫ਼ਸਰ ਕੋਲੋਂ ਰੀਪੋਰਟ ਲੈਣ ਦੀਆਂ ਹਦਾਇਤਾਂ ਦਿੱਤੀਆਂ। ਗੁਰਦਾਸਪੁਰ ਦੇ ਸੰਤ ਨਗਰ ਦੇ ਵਸਨੀਕ ਨੇ ਉਨ੍ਹਾਂ ਦੇ ਇਲਾਕੇ ਵਿੱਚ ਜਲ ਸਪਲਾਈ ਦੇ ਪਾਈਪ ਪਾਉਣ ਦੀ ਮੰਗ ਕੀਤੀ। ਇਸਦੇ ਨਾਲ ਹੀ ਜ਼ਿਲ੍ਹਾ ਦੇ ਹੋਰ ਭਾਗਾਂ ਵਿਚੋਂ ਵੀ ਵਿਅਕਤੀਆਂ ਨੇ ਆਨ-ਲਾਈਨ ਮੀਟਿੰਗ ਵਿੱਚ ਆਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦੀਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਨ-ਲਾਈਨ ਮੀਟਿੰਗ ਵਿੱਚ ਭਾਗ ਲੈਣ ਲਈ ਆਪਣੇ ਮੋਬਾਇਲ ਵਿੱਚ ਵੈਬਕਸ ਐਪ ਡਾਊਨਲੋਡ ਕਰਕੇ ਅਤੇ ਇਸ ਲਿੰਕ https://dcofficegurdaspur.my.webex.com/meet/dcgsp ’ਤੇ ਜਾ ਕੇ ਮੀਟਿੰਗ ਨੰਬਰ 1589213224 ਭਰਿਆ ਜਾਵੇ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਦੇ ਸਾਰੇ ਤਹਿਸੀਲਦਾਰ ਦਫ਼ਤਰਾਂ, ਨਗਰ ਕੌਂਸਲ ਦਫ਼ਤਰਾਂ, ਨਗਰ ਨਿਗਮ ਦਫ਼ਤਰ ਬਟਾਲਾ ਅਤੇ ਸਮੂਹ ਬੀ.ਡੀ.ਪੀ.ਓਜ਼ ਦਫ਼ਤਰਾਂ ਵਿੱਚੋਂ ਵੀ 11 ਵਜੇ ਤੋਂ 12 ਵਜੇ ਦਰਮਿਆਨ ਆਨ-ਲਾਈਨ ਮੀਟਿੰਗ ਵਿੱਚ ਸ਼ਾਮਲ ਹੋਇਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਨ-ਲਾਈਨ ਮੀਟਿੰਗ ਤੋਂ ਇਲਾਵਾ ਜ਼ਿਲਾ ਵਾਸੀ 62393-01830 ਵਟਸਐਪ ਨੰਬਰ ’ਤੇ ਵੀ ਆਪਣੀ ਸ਼ਿਕਾਇਤ ਜਾਂ ਮੁਸ਼ਕਲ ਭੇਜ ਸਕਦੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
9वे दिन सच आया सामने, पिता के साथ पुलिस अधीक्षक श्री किरीट राठोड जी ने किया प्रेस -----!! देवरिया के भलुअनी थाना का था मामला--! ...
-
कोरोना वायरस के चलते हुए पूरे भारत देश में एक कर्फ्यू का माहौल बना हुआ है कई ऐसे राज्य हैं जिनको बंद कर दिया गया है लोग कोरोनावायरस से डरते...
-
गुरदासपुर 21 जून ( नीरज शर्मा भारद्वाज) *आज उपायुक्त गुरदासपुर श्री मोहम्मद इत्तेफाक ने आठवीं की परीक्षा में मेर...
-
ਗੁਰਦਾਸਪੁਰ 29 ਜੁਲਾਈ ( ਬਲਜੀਤ ਸਿੰਘ ਨੀਰਜ ਸ਼ਰਮਾ. ਬਲਵੰਤ ਭਗਤ ) ( ਗੁਰਦਾਸਪੁਰ ਹੈੱਡਕੁਆਰਟਰ 'ਤੇ ਅੰਗਰੇਜ਼ਾਂ ਦੇ ਸ਼ਾਸਨ 'ਚ ਬਣੀ ਡਿਪਟੀ ਕਮਿਸ਼ਨਰ ਦਫ਼ਤਰ ਦ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ਅੰਮ੍ਰਿਤਸਰ,4 ਜਨਵਰੀ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਮੁਲਾਜ਼ਮ ਵਰਗ ਦੀ ਸਿਰਮੌਰ ਜਥੇਬੰਦੀ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰ...
-
અમરેલીના બગસરા ખાતે નવી સરકારી સાયન્સ કોલેજનો શુભારંભ. રાજય સરકારના શિક્ષણ વિભાગ દ્રારા મંજૂરી મળેલ નવી કોલેજમાં જૂન-૨૦૨૨થી નવા એડમિશન માટે...

COMMENTS