ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ
ਅੰਮ੍ਰਿਤਸਰ,13 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਜਲ ਸਰੋਤ ਵਿਭਾਗ ਵਿੱਚ ਕੰਮ ਕਰਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਵੱਖ ਵੱਖ ਯੂਨੀਅਨਾਂ ਦੇ ਅਧਾਰਿਤ ਬਣੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਇਕ ਲਿਖਤੀ ਮੰਗ ਪੱਤਰ ਨਿਗਰਾਨ ਇੰਜੀਨੀਅਰ ਅਪਰਬਾਰੀ ਦੁਆਬ ਨਹਿਰ ਹਲਕਾ ਅੰਮ੍ਰਿਤਸਰ ਦੇ ਰਾਹੀਂ ਮਹਿਕਮੇ ਦੇ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਾਮ ਭੇਜ ਕੇ ਕ੍ਰਿਸ਼ਨ ਕੁਮਾਰ ਪਮੁੱਖ ਸਕੱਤਰ ਜਲ ਸਰੋਤ ਵਿਭਾਗ ਪੰਜਾਬ ਸਰਕਾਰ ਦੀਆਂ ਆਪਹੁਦਰੀਆਂ ਨੂੰ ਠੱਲ ਪਾਉਣ ਦੀ ਪੁਰਜ਼ੋਰ ਮੰਗ ਕੀਤੀ ਹੈ।ਯੂ ਬੀ ਡੀ ਸੀ ਸਰਕਲ ਅਤੇ ਡਰੇਨਿਜ ਸਰਕਲ ਅੰਮ੍ਰਿਤਸਰ ਦੇ ਇੰਜੀਨੀਅਰਿੰਗ ਵਿੰਗ ਦੇ ਆਲਾ ਅਫਸਰਾਂ ਤੋਂ ਇਲਾਵਾ ਵੱਖ ਵੱਖ ਮੁਲਾਜਮ ਕੈਟਾਗਿਰੀਆ ਦੀਆਂ ਪ੍ਰਮੁੱਖ ਜਥੇਬੰਦੀਆਂ ਵੱਲੋ ਅੰਮ੍ਰਿਤਸਰ ਵਿਖੇ ਹੋਈ ਭਰਵੀਂ ਇਕੱਤਰਤਾ ਦੌਰਾਨ ਬੋਲਦਿਆਂ ਹੋਇਆਂ ਕਿਹਾ ਕਿ ਪਿਛਲੇ ਕੁੱਝ ਸਮੇਂ ਤੋਂ ਪ੍ਰਮੁੱਖ ਸਕੱਤਰ ਜਲ ਸਰੋਤ ਵਿਭਾਗ ਪੰਜਾਬ ਵੱਲੋਂ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਮੀਟਿੰਗਾਂ ਦੌਰਾਨ ਬਹੁਤ ਹੀ ਭੱਦੀ ਸ਼ਬਦਾਵਲੀ ਵਰਤੀ ਜਾਂਦੀ ਹੈ।ਜਿਸ ਕਾਰਨ ਅਧਿਕਾਰੀ ਅਤੇ ਕਰਮਚਾਰੀ ਬਹੁਤ ਹੀ ਜਿਆਦਾ ਮਾਨਸਿਕ ਤੌਰ ਤੇ ਪ੍ਰੇਸ਼ਾਨ ਹਨ।ਉਨ੍ਹਾਂ ਕਿਹਾ ਕਿ ਵਿਭਾਗੀ ਮੀਟਿੰਗ ਦੌਰਾਨ ਜੇਕਰ ਕਿਸੇ ਅਧਿਕਾਰੀ ਕਰਮਚਾਰੀ ਵੱਲੋਂ ਮਹਿਕਮੇ ਨਾਲ ਸੰਬੰਧਤ ਕਿਸੇ ਵੀ ਕਿਸਮ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਉਸ ਅਧਿਕਾਰੀ ਨੂੰ ਨਿੱਜੀ ਤੌਰ ਤੇ ਨਿ਼ਸਾਨਾ ਬਣਾ ਕੇ ਉਸ ਵਿਰੁੱਧ ਗਲਤ ਢੰਗ ਅਤੇ ਮਾੜੀ ਨੀਅਤ ਨਾਲ ਸਾਰੇ ਨਿਯਮਾਂ ਨੂੰ ਛਿੱਕੇ ਤੇ ਟੰਗ ਕੇ ਚਾਰਜਸ਼ੀਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਤੇ ਰਿਸ਼ਵਤਖੋਰ ਹੋਣ ਦਾ ਬਾਰ-ਬਾਰ ਦੋਸ਼ ਲਗਾਇਆ ਜਾ ਰਿਹਾ ਹੈ।ਜਿਸ ਨਾਲ ਵਿਭਾਗ ਅਤੇ ਸਮੁੱਚੇ ਸਟਾਫ ਦੀ ਬਹੁਤ ਬਦਨਾਮੀ ਹੋ ਰਹੀ ਹੈ।ਪ੍ਰਮੁੱਖ ਸਕੱਤਰ ਦੇ ਅਜਿਹੇ ਮਾੜੇ ਵਤੀਰੇ ਕਾਰਨ ਵਿਭਾਗ ਵਿੱਚ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਜਾਤੀ ਤੌਰ ਤੇ ਸਮਾਜ ਵਿੱਚ ਅਕਸ ਖਰਾਬ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਮੁੱਖ ਸਕੱਤਰ ਵੱਲੋਂ ਬਿਨ੍ਹਾਂ ਕਿਸੇ ਨਿਯਮਾਂ ਦੀ ਪਾਲਣਾ ਕੀਤੇ ਸ਼ਰੇਆਮ ਆਪਣੀ ਮਨਮਰਜ਼ੀ ਕੀਤੀ ਜਾ ਰਹੀ ਹੈ ਅਤੇ ਬਿਨਾਂ ਕੋਈ ਪੁਖਤਾ ਦੋਸ਼ ਦੱਸੇ ਚਾਰਜਸ਼ੀਟਾਂ ਸਸਪੈਂਸ਼ਨਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਸ ਕਰਕੇ ਵਿਭਾਗ ਵਿੱਚ ਬਹੁਤ ਹੀ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।ਸਮੂੰਹ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਬਹੁਤ ਹੀ ਜਿਆਦਾ ਮਾਨਸਿਕ ਤਣਾਅ ਵਿੱਚ ਹਨ।ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਤਾਇਨਾਤ ਅਧਿਕਾਰੀਆਂ ਦੀ ਬਹੁਤਾਤ ਗਿਣਤੀ 2010 ਤੋਂ ਬਾਅਦ ਵਾਲੀ ਭਰਤੀ ਦੀ ਹੈ,ਕਈਆਂ ਦਾ ਤਾਂ ਅਜੇ ਤੱਕ ਪਰਖਕਾਲ ਸਮਾਂ ਵੀ ਪੂਰਾ ਨਹੀਂ ਹੋਇਆ,ਪ੍ਰੰਤੂ ਪ੍ਰਮੁੱਖ ਸਕੱਤਰ ਵੱਲੋਂ ਇਹਨਾਂ ਤੇ ਚੋਰ ਰਿਸ਼ਵਤਖੋਰ ਹੋਣ ਦਾ ਇਲਜ਼ਾਮ ਲਗਾ ਕੇ ਜਲੀਲ ਕਰਕੇ ਉਨ੍ਹਾਂ ਦਾ ਮਨੋਬਲ ਡਿੱਗਿਆ ਜਾ ਰਿਹਾ ਹੈ।ਇਸ ਤੋਂ ਇਲਾਵਾ ਮਹਿਕਮੇ ਵਿੱਚ ਸਟਾਫ ਦੀ ਕਮੀ ਹੋਣ ਦੇ ਬਾਵਜੂਦ ਵੀ ਗੈਰਜ਼ਰੂਰੀ ਸੂਚਨਾਵਾਂ ਮੰਗੀਆਂ ਜਾ ਰਹੀਆਂ ਹਨ।ਜੋ ਕਿ ਦਿਨ ਰਾਤ ਅਤੇ ਛੁੱਟੀਆਂ ਵਾਲੇ ਦਿਨ ਲਗਾ ਕੇ ਭੇਜੀਆਂ ਜਾਂਦੀਆਂ ਹਨ,ਪ੍ਰੰਤੂ ਫਿਰ ਵੀ ਦੇਰੀ ਨਾਲ ਭੇਜੀਆਂ ਸੂਚਨਾਵਾਂ ਕਹਿ ਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਗਲਤ ਢੰਗ ਨਾਲ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।ਅਜਿਹੇ ਮਾੜੇ ਵਰਤਾਰੇ ਕਾਰਨ ਸੀਜ਼ਨ ਵਿੱਚ ਫੀਲਡ ਦਾ ਅਤੇ ਰੋਜ਼ਾਨਾ ਰੁਟੀਨ ਦਾ ਕੰਮ ਬਹੁਤ ਹੀ ਜ਼ਿਆਦਾ ਪ੍ਰਭਾਵਤ ਹੋ ਰਿਹਾ ਹੈ ਇਸ ਸਬੰਧੀ ਇੰਜੀਨੀਅਰਿੰਗ ਵਿੰਗ ਦੇ ਆਲਾ ਅਫਸਰਾਂ ਅਤੇ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਮੰਗ ਕੀਤੀ ਹੈ ਕਿ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਦੇ ਕਾਰਜਕਾਲ ਦੌਰਾਨ ਗਲਤ ਢੰਗ ਨਾਲ ਜਿਹਨਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਚਾਰਜਸ਼ੀਟਾਂ/ਸਸਪੈਂਸ਼ਨਾਂ ਗਲਤ ਢੰਗ ਨਾਲ ਕੀਤੀਆਂ ਗਈਆਂ ਹਨ।ਉਹਨਾਂ ਨੂੰ ਮੁਕੰਮਲ ਰੂਪ ਵਿੱਚ ਰੱਦ ਕੀਤਾ ਜਾਵੇ, ਭਵਿੱਖ ਵਿੱਚ ਇਸ ਪ੍ਰਚਲਨ ਨੂੰ ਬੰਦ ਕੀਤਾ ਜਾਵੇ।ਇਸ ਤੋਂ ਇਲਾਵਾ ਸੈਂਟਰਲ ਵਿਜੀਲੈਂਸ ਕਮਿਸ਼ਨ ਦੇ ਸਰਕੂਲਰ ਨੰਬਰ 12/09/20 ਸਨਮੁੱਖ ਇਨੋਨੀਮੱਸ / ਸੁਡੋ - ਇਨੋਨੀਮੇਂਸ ਸ਼ਿਕਾਇਤਾਂ ਤੇ ਬਿਨਾਂ ਐਫੀਡੈਵਿਟ ਤੋਂ ਕਿਸੇ ਵੀ ਕਿਸਮ ਦੀ ਕਾਰਵਾਈ ਨਾਂ ਆਰੰਭੀ ਜਾਵੇ।ਅਖਿਰ ਵਿੱਚ ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਕਤ ਮੰਗਾਂ ਬਿਨਾਂ ਕਿਸੇ ਸ਼ਰਤ ਤੋਂ ਮਿਤੀ 14/07/2022 ਤੱਕ ਨਾ ਮੰਨੀਆਂ ਗਈਆਂ ਤਾਂ ਅੰਮ੍ਰਿਤਸਰ ਸਰਕਲ ਪੱਧਰ ਤੇ ਮੁਕੰਮਲ ਰੂਪ ਵਿੱਚ ਸਾਰੀਆਂ ਜੱਥੇਬੰਦੀਆਂ ਅਤੇ
ਇੰਨਜੀਅਰਿੰਗ ਕੈਡਰ ਵੱਲੋਂ 15 ਜੁਲਾਈ 2022 ਤੋਂ ਅਣਮਿਥੇ ਸਮੇਂ ਤੱਕ ਕਲਮ ਛੋੜ ਹੜਤਾਲ ਅਤੇ ਵਿਭਾਗੀ ਸੂਚਨਾਵਾਂ ਤੋਂ ਇਲਾਵਾ ਕੋਈ ਵੀ ਮੀਟਿੰਗ ਅਟੈਂਡ ਨਹੀਂ ਕੀਤੀ ਜਾਵੇਗੀ।ਜਿਸ ਦੀ ਜਿੰਮੇਵਾਰ ਖੁਦ ਪੰਜਾਬ ਸਰਕਾਰ ਹੋਵੇਗੀ।ਇਸ ਮੌਕੇ ਇੰਜੀ: ਵਿਨੈ ਕੁਮਾਰ ਕਠੂਰੀਆ, ਚਰਨਜੀਤ ਸਿੰਘ ਸੰਧੂ, ਹੈਪੀ ਕੁਮਾਰ, ਮਹੇਸ਼ ਸਿੰਘ, ਵਿਸ਼ਾਲ ਮਹਿਤਾ, ਗੁਰਬੀਰ ਸਿੰਘ, ਸਾਹਿਲ ਕੁਮਾਰ, ਸਿਮਰਨਜੀਤ ਸਿੰਘ, ਪ੍ਰੀਤਸਿਮਰ ਸਿੰਘ ਸਾਰੇ(ਕਾਰਜਕਾਰੀ ਇੰਜੀਨੀਅਰ) ਦਿਲਪ੍ਰੀਤ ਸਿੰਘ, ਸੰਦੀਪ ਗਰੋਵਰ, ਮਨਪ੍ਰੀਤ ਸਿੰਘ,ਸਤਨਾਮ ਸਿੰਘ ਭੁੱਲਰ, ਅਜੈਬੀਰ ਸਿੰਘ, ਪ੍ਰਦੀਪ ਸ਼ਰਮਾਂ, ਰਮਨਪ੍ਰੀਤ ਸਿੰਘ, ਅਭਿਸ਼ੇਕ ਗਿੱਲ, ਰਛਮਿੰਦਰ ਸਿੰਘ, ਕਮਲਦੀਪ ਸਿੰਘ ਢਿੱਲੋਂ ਸਾਰੇ(ਉਪ ਮੰਡਲ ਅਫਸਰ) ਗੁਰਜੋਤ ਸਿੰਘ ਜੇ ਈ, ਤੋਂ ਇਲਾਵਾ ਵੱਖ ਵੱਖ ਕੈਟਾਗਿਰੀਆ ਦੀਆਂ ਮੁਲਾਜਮ ਜਥੇਬੰਦੀਆਂ ਦੇ ਪ੍ਰਧਾਨ, ਜਨਰਲ ਸਕੱਤਰ ਅਤੇ ਹੋਰ ਅਹੁਦੇਦਾਰ ਹਾਜਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
ਬਟਾਲਾ 21ਅਗਸਤ( ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਪੰਜਾਬ ਵਿਚ ਦੁਧਾਰੂ ਪਸ਼ੂਆ ਅੰਦਰ ਲੰਪੀ ਸਕਿਨ ਦੀ ਬਿਮਾਰੀ ਦਾ ਪ੍ਰਕੋ...

COMMENTS