ਗ਼ੈਰ-ਕਾਨੂੰਨੀ ਕਾਲੋਨਾਈਜ਼ਰਾਂ ਹੱਥੋਂ ਆਮ ਆਦਮੀ ਦੀ ਹੁੰਦੀ ਲੁੱਟ ਨੂੰ ਰੋਕਣ ਲਈ ਸ਼ੁਰੂ ਹੋਇਆ ਸੀ ਪੋਰਟਲ
ਬਟਾਲਾ, 8 ਜੁਲਾਈ ( ਨੀਰਜ ਸ਼ਰਮਾ, ਜਸਬੀਰ ਸਿੰਘ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਲੋਕਾਂ ਦੀਆਂ ਪਲਾਟਾਂ ਦੇ ਕਬਜ਼ੇ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਬੇੜੇ ਲਈ ਸ਼ੁਰੂ ਕੀਤੇ ਆਨਲਾਈਨ ਪੋਰਟਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਟਾਲਾ ਦੇ ਵਿਧਾਇਕ ਸ. ਅਮਨਸ਼ੇਰ ਸਿੰਘ ਕਲਸੀ ਨੇ ਦੱਸਿਆ ਕਿ ਪੋਰਟਲ https://grcs.punjab.gov.in ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਕੁੱਝ ਦਿਨ ਪਹਿਲਾਂ ਹੀ ਜਾਰੀ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਪੋਰਟਲ ਨੂੰ ਜਾਰੀ ਕਰਨ ਦਾ ਉਦੇਸ਼ ਗ਼ੈਰ-ਕਾਨੂੰਨੀ ਕਾਲੋਨਾਈਜ਼ਰਾਂ ਹੱਥੋਂ ਆਮ ਆਦਮੀ ਦੀ ਹੁੰਦੀ ਲੁੱਟ ਨੂੰ ਰੋਕਣਾ ਸੀ। ਇਹ ਪੋਰਟਲ ਲੋਕਾਂ ਲਈ ਵਰਦਾਨ ਸਿੱਧ ਹੋਇਆ ਹੈ ਅਤੇ ਲੋਕ ਵੱਡੀ ਗਿਣਤੀ ਵਿੱਚ ਅੱਗੇ ਆ ਕੇ ਸੂਬਾ ਸਰਕਾਰ ਦੀ ਪਹਿਲਕਦਮੀ ਨੂੰ ਵਿਆਪਕ ਪੱਧਰ ਉਤੇ ਹੁੰਗਾਰਾ ਦੇ ਕੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਰਹੇ ਹਨ।
ਅਮਨਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਇਸ ਪੋਰਟਲ ਦੀ ਕਾਫ਼ੀ ਲੋੜ ਮਹਿਸੂਸ ਹੋ ਰਹੀ ਸੀ ਕਿਉਂਕਿ ਕਾਲੋਨਾਈਜ਼ਰ/ਡਿਵੈਲਪਰ ਭੋਲੇ-ਭਾਲੇ ਲੋਕਾਂ ਨੂੰ ਫੁਸਲਾ ਕੇ ਸ਼ਹਿਰਾਂ ਦੇ ਬਾਹਰਵਾਰ ਪਲਾਟ ਵੇਚ ਰਹੇ ਹਨ। ਇਨ੍ਹਾਂ ਗ਼ੈਰ-ਕਾਨੂੰਨੀ ਕਾਲੋਨੀਆਂ ਨਾਲ ਨਾ ਸਿਰਫ਼ ਸੂਬੇ ਵਿੱਚ ਬੇਤਰਤੀਬਾ ਸ਼ਹਿਰੀਕਰਨ ਹੋ ਰਿਹਾ ਹੈ, ਸਗੋਂ ਆਮ ਆਦਮੀ ਨੂੰ ਵੀ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਵਿਧਾਇਕ ਕਲਸੀ ਕਿਹਾ ਕਿ ਲੋਕਾਂ ਨੂੰ ਸਬੰਧਤ ਡਿਵੈਲਪਰਾਂ/ਕਾਲੋਨਾਈਜ਼ਰਾਂ/ਅਧਿਕਾਰੀਆਂ ਵੱਲੋਂ ਜਾਂ ਤਾਂ ਅਲਾਟਮੈਂਟ ਪੱਤਰ ਜਾਰੀ ਕਰ ਦਿੱਤਾ ਜਾਂਦਾ ਹੈ ਜਾਂ ਡੀਡ ਰਜਿਸਟਰਡ ਕਰ ਦਿੱਤੀ ਜਾਂਦੀ ਹੈ ਪਰ ਇਸ ਦੇ ਬਾਵਜੂਦ ਆਪਣੀਆਂ ਜਾਇਦਾਦਾਂ ਦਾ ਕਬਜ਼ਾ ਲੈਣ ਵਿੱਚ ਲੋਕਾਂ ਨੂੰ ਦਿੱਕਤ ਆ ਰਹੀ ਹੈ। ਪਲਾਟ ਖਰੀਦਣ ਲਈ ਹੱਡ-ਭੰਨਵੀਂ ਮਿਹਨਤ ਨਾਲ ਕਮਾਇਆ ਪੈਸਾ ਖਰਚਣ ਦੇ ਬਾਵਜੂਦ ਲੋਕਾਂ ਨੂੰ ਕਬਜ਼ੇ ਨਾ ਮਿਲਣ ਕਾਰਨ ਉਨ੍ਹਾਂ ਨੂੰ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪੈ ਰਹੀਆਂ ਹਨ। ਉਨ੍ਹਾਂ ਨੂੰ ਪਾਣੀ ਦੀ ਸਪਲਾਈ, ਸੀਵਰੇਜ, ਬਿਜਲੀ ਤੇ ਹੋਰ ਬੁਨਿਆਦੀ ਸਹੂਲਤਾਂ ਲਈ ਵੀ ਇਕ ਦਫ਼ਤਰ ਤੋਂ ਦੂਜੇ ਦਫ਼ਤਰ ਦੇ ਚੱਕਰ ਕੱਟਣੇ ਪੈ ਰਹੇ ਹਨ। ਵਿਧਾਇਕ ਕਲਸੀ ਨੇ ਅੱਗੇ ਦੱਸਿਆ ਕਿ ਆਮ ਆਦਮੀ ਦੀਆਂ ਇਨ੍ਹਾਂ ਦਿੱਕਤਾਂ ਨੂੰ ਘੱਟ ਕਰਨ ਲਈ ਹੀ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਵੱਡੀ ਰਾਹਤ ਦੇਣ ਲਈ ਇਹ ਪੋਰਟਲ ਸ਼ੁਰੂ ਕੀਤਾ ਸੀ।
[Important News]$type=slider$c=4$l=0$a=0$sn=600$c=8
अधिक खबरे देखे .
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
*अखिल भारतीय विद्यार्थी परिषद सोनभद्र के प्रतिनिधि मंडल ने 8 सूत्रीय मांगों का जिलाधिकारी को सौंपा ज्ञापन* राबर्ट्सगंज,सोनभद्र। जिले में च...
-
ਨਵੇਂ ਦਾਖ਼ਲੇ ਲਈ ਹਰ ਘਰ ਤੱਕ ਪਹੁੰਚ ਬਣਾਈ ਜਾਵੇ:- ਸ੍ਰੀਮਤੀ ਕਮਲਦੀਪ ਕੌਰ। ਪਠਾਨਕੋਟ, 20 ਜਨਵਰੀ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ,ਜਸਬੀਰ ਸ...
-
जिला निर्वाचन अधिकारी मयुर दिक्षित व एस एस पी नवनीत सिंह भुल्लर ने किया मतदान कर्मियों को ब्रीफ। टिहरी गढ़वाल।।जिला निर्वाचन अधि...
-
ਅੰਮ੍ਰਿਤਸਰ ,7 ਅਪ੍ਰੈਲ ,( ਵਿੱਕੀ /ਪੱਡਾ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਬੁੱਢਾ ਸਾਹਿਬ ...

COMMENTS