ਇੰਗਲੈਂਡ ਤੋਂ ਐੱਨ.ਆਰ.ਆਈ ਨੇ ਆਨ-ਲਾਈਨ ਮੀਟਿੰਗ ’ਚ ਡਿਪਟੀ ਕਮਿਸ਼ਨਰ ਨੂੰ ਆਪਣੀ ਬਟਾਲਾ ’ਚ ਜ਼ਮੀਨ ’ਤੇ ਹੋਏ ਕਬਜ਼ੇ ਦੀ ਸ਼ਿਕਾਇਤ ਕੀਤੀ
ਹਰਿਆਣੇ ਤੋਂ ਸਤਿੰਦਰਪਾਲ ਨੇ ਵੀ ਫ਼ਤਹਿਗੜ ਚੂੜੀਆਂ ਤਹਿਸੀਲ ਵਿੱਚ ਰਜਿਸਟਰੀ ਨਾ ਹੋਣ ਦਾ ਮੁੱਦਾ ਉਠਾਇਆ
ਬਟਾਲਾ, 14 ਜੁਲਾਈ ( ਨੀਰਜ ਸ਼ਰਮਾ ਜਸਬੀਰ ਸਿੰਘ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਰੋਜ਼ਾਨਾਂ ਜ਼ਿਲਾ ਵਾਸੀਆਂ ਦੀਆਂ ਮੁਸ਼ਕਲਾਂ/ਸ਼ਿਕਾਇਤਾਂ ਸੁਣਨ ਲਈ ਕੀਤੀ ਜਾਂਦੀ ਆਨ-ਲਾਈਨ ਮੀਟਿੰਗ ਦਾ ਦਾਇਰਾ ਸੱਤ ਸੁਮੰਦਰੋਂ ਪਾਰ ਤੱਕ ਪਹੁੰਚ ਗਿਆ ਹੈ। ਜ਼ਿਲਾ ਗੁਰਦਾਸਪੁਰ ਨਾਲ ਸਬੰਧਤ ਦੇਸ਼ ਦੇ ਹੋਰ ਸੂਬਿਆਂ ਵਿੱਚ ਰਹਿਣ ਵਾਲੇ ਵਿਅਕਤੀਆਂ ਤੋਂ ਇਲਾਵਾ ਦੁਨੀਆਂ ਦੇ ਵੱਖ-ਵੱਖ ਦੇਸ਼ਾਂ ’ਚ ਵੱਸਦੇ ਗੁਰਦਾਸਪੁਰੀਏ ਵੀ ਆਪਣੀਆਂ ਸਮੱਸਿਆਵਾਂ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆ ਰਹੇ ਹਨ।
ਅੱਜ ਦੀ ਆਨ-ਲਾਈਨ ਵੈਬਐਕਸ ਮੀਟਿੰਗ ਵਿੱਚ ਇੰਗਲੈਂਡ ਦੇ ਬਰਮਿੰਘਮ ਸ਼ਹਿਰ ਤੋਂ ਰਤਨਜੀਤ ਸਿੰਘ ਨੇ ਭਾਗ ਲਿਆ। ਉਨਾਂ ਦਾ ਪਿਛੋਕੜ ਬਟਾਲਾ ਸ਼ਹਿਰ ਨਾਲ ਹੈ। ਆਨ-ਲਾਈਨ ਮੀਟਿੰਗ ਵਿਚ ਰਤਨਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਬਟਾਲਾ ਸਥਿਤ ਉਨਾਂ ਦੀ ਜਾਇਦਾਦ ਉੱਪਰ ਕੁਝ ਵਿਅਕਤੀਆਂ ਵੱਲੋਂ ਨਜ਼ਇਜ ਕਬਜ਼ਾ ਕੀਤਾ ਜਾ ਰਿਹਾ ਹੈ, ਜਿਸ ਨੂੰ ਹਟਾਉਣ ਲਈ ਉਨਾਂ ਪ੍ਰਸ਼ਾਸਨ ਦਾ ਦਖਲ ਮੰਗਿਆ। ਇਸ ਸ਼ਿਕਾਇਤ ਨੂੰ ਸੁਣਨ ਉਪਰੰਤ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਐੱਸ.ਡੀ.ਐੱਮ. ਬਟਾਲਾ ਨੂੰ ਹਦਾਇਤ ਕੀਤੀ ਹੈ ਕਿ ਪ੍ਰਵਾਸੀ ਭਾਰਤੀ ਰਤਨਜੀਤ ਸਿੰਘ ਦੀ ਸ਼ਿਕਾਇਤ ਦੀ ਪੜਤਾਲ ਕੀਤੀ ਜਾਵੇ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਕੇ ਨਜ਼ਾਇਜ ਕਬਜ਼ੇ ਨੂੰ ਹਟਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਪ੍ਰਵਾਸੀ ਭਾਰਤੀ ਰਤਨਜੀਤ ਸਿੰਘ ਨੂੰ ਭਰੋਸਾ ਦਿੱਤਾ ਕਿ ਉਨਾਂ ਦੀ ਮੁਸ਼ਕਲ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ।
ਆਨ ਲਾਈਨ ਮੀਟਿੰਗ ਦੌਰਾਨ ਹਰਿਆਣੇ ਤੋਂ ਸਤਿੰਦਰਪਾਲ ਸਿੰਘ ਨੇ ਭਾਗ ਲੈ ਕੇ ਦੱਸਿਆ ਕਿ ਫ਼ਤਹਿਗੜ ਚੂੜੀਆਂ ਤਹਿਸੀਲ ਵਿੱਚ ਤਹਿਸੀਲਦਾਰ ਦੇ ਛੱੁਟੀ ਜਾਣ ਕਾਰਨ ਉਸਦੇ ਘਰਦਿਆਂ ਨੂੰ ਜ਼ਮੀਨ ਦੀ ਰਜਿਸਟਰੀ ਕਰਾਉਣ ਵਿੱਚ ਮੁਸ਼ਕਲ ਆ ਰਹੀ ਹੈ। ਇਸ ਮੁਸ਼ਕਲ ਦਾ ਤੁਰੰਤ ਹੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰ ਫ਼ਤਹਿਗੜ ਚੂੜੀਆਂ ਦੇ ਛੱੁਟੀ ਦੇ ਸਮੇਂ ਦੌਰਾਨ ਤਹਿਸੀਲਦਾਰ ਡੇਰਾ ਬਾਬਾ ਨਾਨਕ ਨੂੰ ਫ਼ਤਹਿਗੜ ਚੂੜੀਆਂ ਦਾ ਵਾਧੂ ਚਾਰਜ ਦੇਣ ਦੇ ਲਿਖਤੀ ਹੁਕਮ ਜਾਰੀ ਕਰ ਦਿੱਤੇ। ਉਨਾਂ ਕਿਹਾ ਕਿ ਲੋਕਾਂ ਨੂੰ ਅਧਿਕਾਰੀ ਦੀ ਛੁੱਟੀ ਕਾਰਨ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਤੁਰੰਤ ਹੋਈ ਇਸ ਕਾਰਵਾਈ ’ਤੇ ਹਰਿਆਣੇ ਤੋਂ ਬੋਲ ਰਹੇ ਸਤਿੰਦਰਪਾਲ ਸਿੰਘ ਨੇ ਤਸੱਲੀ ਜ਼ਾਹਰ ਕੀਤੀ ਹੈ।
ਇਸ ਤੋਂ ਇਲਾਵਾ ਆਨ-ਲਾਈਨ ਮੀਟਿੰਗ ਵਿੱਚ ਜ਼ਿਲੇ ਦੇ ਵੱਖ-ਵੱਖ ਹਿੱਸਿਆਂ ਤੋਂ ਵਿਅਕਤੀਆਂ ਨੇ ਭਾਗ ਲਿਆ ਅਤੇ ਆਪਣੇ ਨਿੱਜੀ ਤੇ ਜਨਤਕ ਮੁੱਦੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦੇ। ਡਿਪਟੀ ਕਮਿਸ਼ਨਰ ਨੇ ਸਾਰੀਆਂ ਸ਼ਿਕਾਇਤਾਂ ਨੂੰ ਸੁਣ ਕੇ ਸਬੰਧਤ ਵਿਭਾਗਾਂ ਨੂੰ ਭੇਜਦਿਆਂ ਅਧਿਕਾਰੀਆਂ ਨੂੰ ਇਨਾਂ ਮਸਲਿਆਂ ਦੇ ਤੁਰੰਤ ਹੱਲ ਦੀਆਂ ਹਦਾਇਤਾਂ ਦਿੱਤੀਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਨ-ਲਾਈਨ ਮੀਟਿੰਗ ਵਿੱਚ ਭਾਗ ਲੈਣ ਲਈ ਆਪਣੇ ਮੋਬਾਇਲ ਵਿੱਚ ਵੈਬਕਸ ਐਪ ਡਾਊਨਲੋਡ ਕਰਕੇ ਅਤੇ ਇਸ ਲਿੰਕ https://dcofficegurdaspur.my.webex.com/meet/dcgsp ’ਤੇ ਜਾ ਕੇ ਮੀਟਿੰਗ ਨੰਬਰ 1589213224 ਭਰਿਆ ਜਾਵੇ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਦੇ ਸਾਰੇ ਤਹਿਸੀਲਦਾਰ ਦਫ਼ਤਰਾਂ, ਨਗਰ ਕੌਂਸਲ ਦਫ਼ਤਰਾਂ, ਨਗਰ ਨਿਗਮ ਦਫ਼ਤਰ ਬਟਾਲਾ ਅਤੇ ਸਮੂਹ ਬੀ.ਡੀ.ਪੀ.ਓਜ਼ ਦਫ਼ਤਰਾਂ ਵਿੱਚੋਂ ਵੀ 11 ਵਜੇ ਤੋਂ 12 ਵਜੇ ਦਰਮਿਆਨ ਆਨ-ਲਾਈਨ ਮੀਟਿੰਗ ਵਿੱਚ ਸ਼ਾਮਲ ਹੋਇਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਨ-ਲਾਈਨ ਮੀਟਿੰਗ ਤੋਂ ਇਲਾਵਾ ਜ਼ਿਲਾ ਵਾਸੀ 62393-01830 ਵਟਸਐਪ ਨੰਬਰ ’ਤੇ ਵੀ ਆਪਣੀ ਸ਼ਿਕਾਇਤ ਭੇਜ ਸਕਦੇ ਹਨ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
COMMENTS