ਕੁਲਦੀਪ ਸਿੰਘ ਧਾਲੀਵਾਲ ਨੇ ਇਹ ਫੈਸਲਾ ਪੰਜਾਬ ਦੇ ਬਾਸਮਤੀ ਕਾਸ਼ਤਕਾਰਾਂ ਦੇ ਹਿੱਤ ਵਿੱਚ ਦੱਸਿਆ
ਬਟਾਲਾ, 14 ਅਗਸਤ (ਨੀਰਜ ਸ਼ਰਮਾ ਜਸਬੀਰ ਸਿੰਘ ਬਲਜੀਤ ਸਿੰਘ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਉੱਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਜਿਨਾਂ ਨੇ ਪਹਿਲਾਂ ਹੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਕਲੀ ਅਤੇ ਘਟੀਆ ਦਰਜੇ ਦੇ ਕੀਟਨਾਸਕਾਂ ਦੀ ਵਿਕਰੀ ‘ਤੇ ਨਜਰ ਰੱਖਣ ਅਤੇ ਅਜਿਹੀਆਂ ਕਾਰਵਾਈਆਂ ਵਿਰੁੱਧ ਲੋੜੀਂਦੀ ਕਾਰਵਾਈ ਕਰਨ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਸਨ, ਨੇ ਕਿਹਾ ਹੈ ਕਿ ਹੁਣ ਇਹ ਨਿਰਦੇਸ ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿੱਚ ਜਾਰੀ ਕੀਤੇ ਗਏ ਹਨ।
ਬੀਤੀ ਸ਼ਾਮ ਬਟਾਲਾ ਪਹੁੰਚੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਪਾਬੰਦੀਸੁਦਾ ਕੀਟਨਾਸਕਾਂ ਦੀ ਵਰਤੋਂ ਬਾਸਮਤੀ ਚੌਲ ਉਤਪਾਦਕਾਂ ਦੇ ਹਿੱਤ ਵਿੱਚ ਨਹੀਂ ਹੈ।
ਉਨਾਂ ਕਿਹਾ ਐਸੀਫੇਟ, ਬੁਪਰੋਫੇਜਿਨ, ਕਲੋਰੋਪਾਈਰੀਫੋਸ, ਮੈਥਾਮਾਈਡੋਫੋਸ, ਪ੍ਰੋਪੀਕੋਨਾਜੋਲ ਥਿਆਮੈਥੋਕਸਮ, ਪ੍ਰੋਫੈਨੋਫੋਸ, ਆਈਸੋਪ੍ਰੋਥੀਓਲੇਨ, ਕਾਰਬੈਂਡਾਜ਼ਿਮ ਟ੍ਰਾਈਸਾਈਕਲਾਜੋਲ ਵਰਗੇ ਕੀਟਨਾਸਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਚੌਲਾਂ ਖਾਸ ਕਰਕੇ ਬਾਸਮਤੀ ਚੌਲਾਂ ਦੀ ਬਰਾਮਦ ਅਤੇ ਖਪਤ ਵਿੱਚ ਸੰਭਾਵੀ ਰੁਕਾਵਟਾਂ ਬਣ ਰਹੇ ਸਨ।
ਸ੍ਰੀ ਧਾਲੀਵਾਲ ਨੇ ਅੱਗੇ ਕਿਹਾ ਕਿ ਉਪਰੋਕਤ ਕੀਟਨਾਸਕਾਂ ‘ਤੇ ਪੰਜਾਬ ਵਿੱਚ 60 ਦਿਨਾਂ ਦੀ ਮਿਆਦ ਲਈ ਪਾਬੰਦੀ ਲਗਾਈ ਗਈ ਹੈ ਤਾਂ ਜੋ ਬਿਨਾਂ ਕਿਸੇ ਰਹਿੰਦ-ਖੂੰਹਦ ਦੇ ਵਧੀਆ ਗੁਣਵੱਤਾ ਵਾਲੇ ਬਾਸਮਤੀ ਚੌਲ ਪੈਦਾ ਕੀਤੇ ਜਾ ਸਕਣ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮਾਹਿਰਾਂ ਅਨੁਸਾਰ ਇਨਾਂ ਖੇਤੀ ਰਸਾਇਣਾਂ ਦੀ ਵਰਤੋਂ ਕਾਰਨ ਬਾਸਮਤੀ ਚੌਲਾਂ ਵਿੱਚ ਸਮਰੱਥ ਅਥਾਰਟੀ ਦੁਆਰਾ ਨਿਰਧਾਰਤ ਮੈਕਸੀਅਮ ਰੈਜੀਡਿਊਲ ਲੈਵਲ (ਐਮਆਰਐਲ) ਤੋਂ ਵੱਧ ਕੀਟਨਾਸਕ ਰਹਿੰਦ-ਖੂੰਹਦ ਹੋਣ ਦਾ ਖਤਰਾ ਹੈ।
ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਰਾਈਸ ਮਿੱਲਰਜ ਐਂਡ ਐਕਸਪੋਰਟਰਜ ਐਸੋਸੀਏਸਨ ਵੱਲੋਂ ਵੀ ਇਹ ਪਾਇਆ ਗਿਆ ਹੈ ਕਿ ਉਨਾਂ ਵੱਲੋਂ ਟੈਸਟ ਕੀਤੇ ਗਏ ਕਈ ਨਮੂਨਿਆਂ ਵਿੱਚ ਇਨਾਂ ਦੀ ਰਹਿੰਦ-ਖੂੰਹਦ ਦਾ ਮੁੱਲ ਬਾਸਮਤੀ ਚੌਲਾਂ ਵਿੱਚ ਐਮ.ਆਰ.ਐਲ. ਤਹਿ ਤੋਂ ਕਿਤੇ ਵੱਧ ਪਾਇਆ ਗਿਆ ਹੈ। ਐਸੋਸੀਏਸਨ ਨੇ ਪੰਜਾਬ ਦੀ ਵਿਰਾਸਤੀ ਬਾਸਮਤੀ ਉਪਜ ਨੂੰ ਬਚਾਉਣ ਅਤੇ ਬਾਸਮਤੀ ਚੌਲਾਂ ਦੀ ਦੂਜੇ ਦੇਸਾਂ ਨੂੰ ਬਰਾਮਦ ਯਕੀਨੀ ਬਣਾਉਣ ਲਈ ਇਨਾਂ ਖੇਤੀ ਰਸਾਇਣਾਂ ’ਤੇ ਪਾਬੰਦੀ ਲਗਾਉਣ ਦੀ ਬੇਨਤੀ ਕੀਤੀ ਸੀ।
ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਨੇ ਬਾਸਮਤੀ ਚੌਲਾਂ ਦੇ ਕੀੜਿਆਂ ਨੂੰ ਕੰਟਰੋਲ ਕਰਨ ਲਈ ਘੱਟ ਰਹਿੰਦ-ਖੂੰਹਦ ਵਾਲੇ ਖੇਤੀ ਰਸਾਇਣਾਂ ਦੀ ਸਿਫਾਰਸ ਕੀਤੀ ਹੈ ਜੋ ਬਜ਼ਾਰ ਵਿੱਚ ਉਪਲਬਧ ਹਨ।
ਇਸ ਮੌਕੇ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ, ਐੱਸ.ਐੱਸ.ਪੀ. ਸ੍ਰੀ ਸਤਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
COMMENTS