ਸ੍ਰੀ ਹਰਗੋਬਿੰਦਪੁਰ/ਬਟਾਲਾ, 4 ਅਗਸਤ (ਨੀਰਜ ਸ਼ਰਮਾ, ਜਸਬੀਰ ਸਿੰਘ ,ਬਲਜੀਤ ਸਿੰਘ) - ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਹਿਲੇ ਪੜਾਅ ਵਿੱਚ 15 ਅਗਸਤ ਨੂੰ 75ਵੇਂ ਸੁਤੰਤਰਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਹ ਕਲੀਨਿਕ ਸੂਬੇ ਭਰ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਫ਼ਤ ਵਿੱਚ ਮੁਹੱਈਆ ਕਰਨਗੇ।
ਅੱਜ ਸ੍ਰੀ ਹਰਗੋਬਿੰਦਪੁਰ ਵਿਖੇ ਹਲਕਾ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਹਰੇਕ ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਦੇ ਇਲਾਜ ਤੇ ਬਿਮਾਰੀਆਂ ਦਾ ਪਤਾ ਲਾਉਣ ਲਈ ਐਮ.ਬੀ.ਬੀ.ਐਸ. ਡਾਕਟਰ, ਫਾਰਮਾਸਿਸਟ, ਨਰਸ ਤੇ ਹੋਰਾਂ ਸਣੇ ਸਟਾਫ਼ ਦੇ 4-5 ਵਿਅਕਤੀ ਹੋਣਗੇ। ਉਨਾਂ ਦੱਸਿਆ ਕਿ ਇਨਾਂ ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 100 ਕਲੀਨਿਕਲ ਟੈਸਟਾਂ ਨਾਲ 41 ਪੈਕੇਜ਼ ਲੋਕਾਂ ਨੂੰ ਮੁਫ਼ਤ ਦਿੱਤੇ ਜਾਣਗੇ।
ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਇਨਾਂ ਕਲੀਨਿਕਾਂ ਦੇ ਸਥਾਪਤ ਹੋਣ ਨਾਲ ਆਮ ਆਦਮੀ ਪਾਰਟੀ ਆਪਣਾ ਇਕ ਹੋਰ ਵੱਡਾ ਚੋਣ ਵਾਅਦਾ ਪੂਰਾ ਕਰੇਗੀ। ਉਨਾਂ ਉਮੀਦ ਜ਼ਾਹਰ ਕੀਤੀ ਕਿ ਇਨਾਂ ਕਲੀਨਿਕਾਂ ਨਾਲ ਪੰਜਾਬ ਵਿੱਚ ਸਿਹਤ ਸੰਭਾਲ ਢਾਂਚੇ ਵਿੱਚ ਮਿਸਾਲੀ ਸੁਧਾਰ ਹੋਣਗੇ। ਉਨਾਂ ਆਸ ਪ੍ਰਗਟਾਈ ਕਿ ਇਨਾਂ ਕਲੀਨਿਕਾਂ ਵਿੱਚ 90 ਫੀਸਦੀ ਮਰੀਜ਼ਾਂ ਦਾ ਇਲਾਜ ਹੋਵੇਗਾ, ਜਿਸ ਨਾਲ ਹਸਪਤਾਲਾਂ ਤੋਂ ਬੋਝ ਘਟੇਗਾ।
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਇਹ ਸਾਰੇ 75 ਆਮ ਆਦਮੀ ਕਲੀਨਿਕ ਇੱਕੋ ਤਰਜ਼ ਉਤੇ ਬਣਾਏ ਗਏ ਹਨ, ਜਿਨਾਂ ਵਿੱਚ ਡਾਕਟਰ ਦਾ ਕਮਰਾ, ਰਿਸੈਪਸ਼ਨ-ਕਮ-ਵੇਟਿੰਗ ਏਰੀਆ, ਫਾਰਮੇਸੀ ਦੇ ਨਾਲ-ਨਾਲ ਸਟਾਫ਼ ਤੇ ਮਰੀਜ਼ਾਂ ਲਈ ਵੱਖਰੇ ਪਖਾਨਿਆਂ ਵਰਗੀਆਂ ਬੁਨਿਆਦੀ ਸਹੂਲਤਾਂ ਹੋਣਗੀਆਂ। ਉਨਾਂ ਕਿਹਾ ਕਿ ਇਨਾਂ ਕਲੀਨਿਕਾਂ ਵਿੱਚ ਮਰੀਜ਼ਾਂ ਲਈ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਵੀ ਮੁਹੱਈਆ ਹੋਵੇਗੀ।
ਵਿਧਾਇਕ ਅਮਰਪਾਲ ਸਿੰਘ ਨੇ ਅੱਗੇ ਦੱਸਿਆ ਕਿ ਇਹ ਕਲੀਨਿਕ ਲੋਕਾਂ ਨੂੰ ਦਵਾਈਆਂ ਤੇ ਬਿਮਾਰੀਆਂ ਦੇ ਟੈਸਟਾਂ ਦੀ ਸਹੂਲਤ ਮੁਫ਼ਤ ਵਿੱਚ ਮੁਹੱਈਆ ਕਰਨਗੇ। ਉਨਾਂ ਕਿਹਾ ਕਿ ਸਿਰਫ਼ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਹੀ ਅੱਗੇ ਹਸਪਤਾਲਾਂ ਵਿੱਚ ਭੇਜਿਆ ਜਾਵੇਗਾ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
COMMENTS