ਰਾਸ਼ਟਰੀ ਝੰਡਾ ਲਹਿਰਾਉਣ ਲਈ ਲੋਕਾਂ ਵਿੱਚ ਪਾਇਆ ਜਾ ਰਿਹਾ ਭਾਰੀ ਉਤਸ਼ਾਹ
ਬਟਾਲਾ, 6 ਅਗਸਤ ( ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) - 75ਵਾਂ ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਭਾਰਤ ਸਰਕਾਰ ਵੱਲੋਂ 13 ਅਗਸਤ ਤੋਂ 15 ਅਗਸਤ ਤੱਕ ਮਨਾਏ ਜਾ ਰਹੇ ਹਰ ਘਰ ਤਿਰੰਗਾ ਪ੍ਰੋਗਰਾਮ ਤਹਿਤ ਨਗਰ ਨਿਗਮ ਦਫ਼ਤਰ ਬਟਾਲਾ ਨੂੰ 10000 ਰਾਸ਼ਟਰੀ ਝੰਡੇ ਆਮ ਜਨਤਾ ਵਿੱਚ ਸੇਲ ਕਰਨ ਲਈ ਪ੍ਰਾਪਤ ਹੋਏ ਹਨ। ਐੱਸ.ਡੀ.ਐੱਮ. ਬਟਾਲਾ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਵੱਲੋਂ ਬਟਾਲਾ ਤਹਿਸੀਲ ਵਿੱਚ 12 ਸਥਾਨ ਰਾਸ਼ਟਰੀ ਝੰਡੇ ਦੀ ਵਿਕਰੀ ਲਈ ਨਿਰਧਾਰਤ ਕੀਤੇ ਗਏ ਹਨ ਜਿਥੋਂ ਕੋਈ ਵੀ ਵਿਅਕਤੀ ਰਾਸ਼ਟਰੀ ਝੰਡਾ ਖਰੀਦ ਸਕਦਾ ਹੈ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਝੰਡੇ ਦਾ ਸਾਈਜ 20 ਬਾਈ 30 ਹੈ ਅਤੇ ਇਸਦੀ ਕੀਮਤ 25 ਰੁਪਏ ਨਿਰਧਾਰਤ ਕੀਤੀ ਗਈ ਹੈ।
ਇਨ੍ਹਾਂ ਖਰੀਦ ਸਥਾਨਾਂ ਬਾਰੇ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਬਟਾਲਾ ਨੇ ਦੱਸਿਆ ਕਿ ਬੱਸ ਸਟੈਂਡ ਬਟਾਲਾ, ਦਫ਼ਤਰ ਨਗਰ ਨਿਗਮ ਬਟਾਲਾ, ਮੈਟਰਨਿਟੀ ਹਸਪਤਾਲ ਕਿਲ੍ਹਾ ਮੰਡੀ ਬਟਾਲਾ, ਨਹਿਰੂ ਗੇਟ ਦੇ ਬਾਹਰਵਾਰ, ਤਹਿਸੀਲਦਾਰ ਦਫ਼ਤਰ ਬਟਾਲਾ, ਸੇਵਾ ਕੇਂਦਰ ਪਸ਼ੂ ਹਸਪਤਾਲ ਬਟਾਲਾ, ਐੱਸ.ਡੀ.ਐੱਮ. ਦਫ਼ਤਰ ਬਟਾਲਾ, ਦਫ਼ਤਰ ਸਬ ਤਹਿਸੀਲ ਕਾਦੀਆਂ, ਨਗਰ ਕੌਂਸਲ ਦਫ਼ਤਰ ਕਾਦੀਆਂ, ਬੀ.ਡੀ.ਪੀ.ਓ. ਦਫ਼ਤਰ ਕਾਦੀਆਂ, ਦਫ਼ਤਰ ਸਬ ਤਹਿਸੀਲ ਸ੍ਰੀ ਹਰਗੋਬਿੰਦਪੁਰ, ਨਗਰ ਕੌਂਸਲ ਦਫ਼ਤਰ ਸ੍ਰੀ ਹਰਗੋਬਿੰਦਪੁਰ, ਬੀ.ਡੀ.ਪੀ.ਓ. ਦਫ਼ਤਰ ਸ੍ਰੀ ਹਰਗੋਬਿੰਦਪੁਰ, ਸੇਵਾ ਕੇਂਦਰ ਦਫ਼ਤਰ ਡਰੇਨਜ ਬਟਾਲਾ, ਸੇਵਾ ਕੇਂਦਰ ਉਦਯੋਗ ਵਿਭਾਗ ਦਫ਼ਤਰ ਬਟਾਲਾ ਅਤੇ ਬੀ.ਡੀ.ਪੀ.ਓ. ਦਫ਼ਤਰ ਬਟਾਲਾ ਵਿਖੇ ਰਾਸ਼ਟਰੀ ਝੰਡੇ ਦੀ ਵਿਕਰੀ ਵਾਸਤੇ ਵਿਸ਼ੇਸ਼ ਸਟਾਲ ਲਗਾਏ ਗਏ ਹਨ ਜਿਥੋਂ ਨਿਰਧਾਰਤ ਕੀਮਤ ਅਦਾ ਕਰਕੇ ਰਾਸ਼ਟਰੀ ਝੰਡਾ ਖਰੀਦਿਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਰਾਸ਼ਟਰੀ ਝੰਡਿਆਂ ਨੂੰ ਜਿਥੇ ਆਮ ਆਦਮੀ ਖਰੀਦ ਕੇ ਆਪਣੇ ਘਰਾਂ ’ਤੇ ਲਹਿਰਾਉਣਗੇ ਓਥੇ ਸਮੂਹ ਸਰਕਾਰੀ/ਅਰਧ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਦੇ ਪ੍ਰਬੰਧਕ ਵੀ ਇਥੋਂ ਝੰਡੇ ਖਰੀਦ ਕੇ ਆਪੋ-ਆਪਣੀਆਂ ਇਮਾਰਤਾਂ ’ਤੇ ਲਹਿਰਾਉਣਗੇ। ਉਨ੍ਹਾਂ ਕਿਹਾ ਕਿ ਰਾਸ਼ਟਰੀ ਝੰਡੇ ਦੀ ਮਾਣ ਮਰਿਆਦਾ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਸੂਰਤ ਵਿੱਚ ਰਾਸ਼ਟਰੀ ਝੰਡੇ ਦੀ ਬੇਅਦਬੀ ਨਹੀਂ ਹੋਣੀ ਚਾਹੀਦੀ।
ਬਟਾਲਾ ਸ਼ਹਿਰ ਵਿੱਚ ਰਾਸ਼ਟਰੀ ਝੰਡੇ ਦੀ ਸੇਲ ਲਈ ਕਾਊਂਟਰ ਲਗਾਉਣ ਤੋਂ ਬਾਅਦ ਆਮ ਸ਼ਹਿਰੀਆਂ ਨੇ ਤਿਰੰਗੇ ਝੰਡੇ ਦੀ ਖਰੀਦ ਸ਼ੁਰੂ ਕਰ ਦਿੱਤੀ ਹੈ ਅਤੇ ਲੋਕਾਂ ਵਿੱਚ ਆਪਣੇ ਘਰਾਂ ’ਤੇ ਰਾਸ਼ਟਰੀ ਝੰਡਾ ਲਹਿਰਾਉਣ ਲਈ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
लगातार बारिश के कारण 26 अगस्त को शैक्षणिक संस्थान बंद रहेंगे:डिप्टी कमिश्नर पठानकोट - 25 अगस्त, 2025 (दीपकमहाजन)जिला मजिस्ट्रेट-सह-उपायुक...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
संभावित बाढ़ से प्रभावित लोगों के लिए जिले में दो शरणार्थी शिविर स्थापित किए गए हैं। नियंत्रण कक्ष नंबर 0186-2346944 पर कॉल करके हर तरह क...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
आम आदमी पार्टी ने सरना से बाढ़ प्रभावित क्षेत्रों के लिए राहत सामग्री रवाना की पठानकोट, 29 अगस्त, 2025(दीपकमहाजन) आज, आम आदमी पार्टी द्वार...
-
श्री लाल चंद कटारूचक, कैबिनेट मंत्री, पंजाब ने मवेशियों के लिए 1500 बोरी चारे को हरी झंडी दिखाई ---- प्रभावित गाँवों बमियाल और नरोट जैमल ...
-
जौनपुर। राष्ट्रीय पक्षी मोर की मारने से मना करने पर जान से मारने की नियत से लोगों पर हमला किया। बरसठी थाना अंतर्गत बसुई नदी के क...
-
वूमेन वेलफेयर सोसाइटी की ओर से प्रमाण पत्र के साथ-साथ 25 सिलाई मशीने व 25 ब्यूटी किटस छात्रों को की वितरण ----जरूरतमंद व मेहनती लड़कियों ...
-
रामदेवरा जाने के लिए पैदल यात्रियों के लिए भोजन और नाश्ते की व्यवस्था के लिए आयोजित राम रसोड़ा का समापन हुआ ।जिसमें बड़ी संख्या में मह...
COMMENTS