ਦੋ ਪਹੀਆ ਵਾਹਨਾਂ ’ਤੇ ਤਿਰੰਗੇ ਝੰਡੇ ਲਗਾ ਕੇ ਸ਼ਹਿਰ ਵਾਸੀ ਲੈਣਗੇ ਤਿਰੰਗਾ ਯਾਤਰਾ ਵਿੱਚ ਹਿੱਸਾ
ਬਟਾਲਾ, 11 ਅਗਸਤ ( ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) - 75ਵਾਂ ਅਜ਼ਾਦੀ ਕਾ ਅੰਮਿ੍ਰਤ ਮਹਾਉਤਸਵ ਨੂੰ ਸਮਰਪਿਤ ਜ਼ਿਲਾ ਪ੍ਰਸ਼ਾਸਨ ਵੱਲੋਂ 12 ਅਗਸਤ ਨੂੰ ਬਟਾਲਾ ਸ਼ਹਿਰ ਵਿੱਚ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਜਾਵੇਗੀ। ਤਿਰੰਗਾ ਯਾਤਰਾ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ 12 ਅਗਸਤ ਨੂੰ ਬਾਅਦ ਦੁਪਹਿਰ 03:30 ਵਜੇ ਸ਼ਿਵ ਬਟਾਲਵੀ ਆਡੀਟੋਰੀਅਮ ਤੋਂ ਤਿਰੰਗਾ ਯਾਤਰਾ ਸ਼ੁਰੂ ਹੋਵੇਗੀ ਜੋ ਕਿ ਰੋਡਵੇਜ਼ ਵਰਕਸ਼ਾਪ ਜਲੰਧਰ ਰੋਡ ਤੋਂ ਹੁੰਦੀ ਹੋਈ ਆਰ.ਆਰ. ਬਾਵਾ ਕਾਲਜ, ਮਹਾਰਾਜਾ ਜੱਸਾ ਸਿੰਘ ਰਾਮਗੜੀਆ ਚੌਂਕ, ਸਰਕੂਲਰ ਰੋਡ, ਸਿਟੀ ਰੋਡ ਵਾਲੇ ਹੰਸਲੀ ਪੁੱਲ ਤੋਂ ਹੁੰਦੀ ਹੋਈ ਗਾਂਧੀ ਚੌਂਕ ਅਤੇ ਉਸ ਤੋਂ ਬਾਅਦ ਸੁੱਖਾ ਸਿੰਘ ਮਹਿਤਾਬ ਸਿੰਘ ਚੌਂਕ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ।
ਐੱਸ.ਡੀ.ਐੱਮ. ਬਟਾਲਾ ਨੇ ਦੱਸਿਆ ਕਿ ਤਿਰੰਗਾ ਯਾਤਰਾ ਵਿੱਚ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ, ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਤੋਂ ਇਲਾਵਾ ਸ਼ਹਿਰ ਦੇ ਮੇਅਰ, ਕੌਂਸਲਰ, ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦੇ, ਕਾਲਜਾਂ ਦੇ ਵਿਦਿਆਰਥੀ, ਐਨ.ਸੀ.ਸੀ. ਕੈਡਿਟ, ਜੀ.ਓ.ਜੀ ਦੇ ਮੈਂਬਰ ਅਤੇ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਸ਼ਾਮਲ ਹੋਣਗੇ। ਉਨਾਂ ਦੱਸਿਆ ਕਿ ਇਸ ਤਿਰੰਗਾ ਯਾਤਰਾ ਵਿੱਚ ਮੋਟਰਸਾਈਕਲ ਅਤੇ ਚਾਰ ਪਹੀਆ ਵਾਹਨਾਂ ਨਾਲ ਹਿੱਸਾ ਲਿਆ ਜਾ ਸਕਦਾ ਹੈ ਅਤੇ ਹਰ ਵਾਹਨ ਉੱਪਰ ਪੂਰੇ ਸਤਿਕਾਰ ਨਾਲ ਤਿਰੰਗਾ ਝੰਡਾ ਲਗਾਇਆ ਜਾਵੇ।
ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਅੱਗੇ ਦੱਸਿਆ ਕਿ ਤਿਰੰਗਾ ਯਾਤਰਾ ਲਈ ਰਾਸ਼ਟਰੀ ਝੰਡੇ ਦੀ ਖਰੀਦ ਤਹਿਸੀਲਦਾਰ ਦਫ਼ਤਰ ਬਟਾਲਾ ਜਾਂ ਨਗਰ ਨਿਗਮ ਦਫ਼ਤਰ ਬਟਾਲਾ ਤੋਂ ਕੀਤੀ ਜਾ ਸਕਦੀ ਹੈ। ਉਨਾਂ ਸਮੂਹ ਸ਼ਹਿਰ ਵਾਸੀਆਂ ਨੂੰ ਇਸ ਤਿਰੰਗਾ ਯਾਤਰਾ ਵਿੱਚ ਸ਼ਾਮਲ ਹੋਣ ਦਾ ਖੁੱਲਾ ਸੱਦਾ ਦਿੱਤਾ ਹੈ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
-
कमांद।। राजकीय महाविद्यालय कमांद का प्रथम छात्र संघ समारोह रंगारंग सांस्कृतिक कार्यक्रमों व शैक्षिक उन्नयन गोष्ठी के साथ सम्पन्न हुआ। ...
-
परमजीत सिंह गिल की युवाओं को अपील विदेश जाना छोड़ो, पंजाब को देश का नेतृत्व करने लायक बनाओ कहा कि युवा पंजाब को आई. टी. हब के तौर पर विकस...
-
जिला मजिस्ट्रेट के सख्त आदेश: प्रेगाबालिन दवा की खुली बिक्री पर रोक पठानकोट, 08 मई 2026 — जिला मजिस्ट्रेट पठानकोट डॉ. पल्लवी (आईएएस) ने प्...
-
ਬਟਾਲਾ, 10 ਅਕਤਬਰ (ਨੀਰਜ ਸ਼ਰਮਾ. ਜਸਬੀਰ ਸਿੰਘ ) ਡਾ. ਕੰਵਲਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭ...
-
बजरंग दल अम्ब के बजरंगीयो ने लगातार सातवें मंगलवार सप्ताहिक हनुमान_चालीसा_पाठ का किया जाप * आज मंगलवार दिनांक 07/09/2021 शाम 7:00 बजे बजरंग ...

COMMENTS