ਬਟਾਲਾ, 7 ਅਗਸਤ (ਨੀਰਜ ਸ਼ਰਮਾ, ਜਸਬੀਰ ਸਿੰਘ ,ਬਲਜੀਤ ਸਿੰਘ) - ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਫਸਲਾਂ ਦੀ ਰਹਿੰਦ-ਖੂਹੰਦ ਦੀ ਖੇਤਾਂ ਵਿੱਚ ਸਾਂਭ-ਸੰਭਾਲ ਲਈ ਸਬਸਿਡੀ ’ਤੇ ਖੇਤੀ ਮਸ਼ੀਨਰੀ ਦੇਣ ਦਾ ਫੈਸਲਾ ਕੀਤਾ ਹੈ। ਸਬਸਿਡੀ ’ਤੇ ਖੇਤੀ ਮਸ਼ੀਨਰੀ ਲੈਣ ਦੇ ਚਾਹਵਾਨ ਕਿਸਾਨ 15 ਅਗਸਤ 2022 ਤੱਕ ਆਨ-ਲਾਈਨ ਪੋਰਟਲ ’ਤੇ ਅਪਲਾਈ ਕਰ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦੱਸਿਆ ਕਿ ਇਹ ਦਰਖ਼ਾਸਤਾਂ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ https://agrimachinerypb.com ’ਤੇ ਦਿੱਤੀਆਂ ਜਾ ਸਕਦੀਆਂ ਹਨ। ਉਨਾਂ ਦੱਸਿਆ ਕਿ ਇਹ ਖੇਤੀ ਮਸ਼ੀਨਰੀ ਇੰਨ ਸੀਟੂ ਸੀ.ਆਰ.ਐਮ. ਸਕੀਮ ਅਤੇ ਐਸ.ਐਮ.ਏ.ਐਮ. ਸਕੀਮ ਸਾਲ 2022-23 ਦੌਰਾਨ ਦਿੱਤੀ ਜਾਵੇਗੀ।
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਅੱਗੇ ਦੱਸਿਆ ਕਿ ਇਹਨਾਂ ਵਿੱਚ ਮੁੱਖ ਤੌਰ ’ਤੇ ਬੇਲਰ, ਰੇਕ, ਹੈਪੀ ਸੀਡਰ, ਜੀਰੋ ਡਰਿੱਲ, ਸੁਪਰ ਸੀਡਰ, ਉਲਟਾਵੇਂ ਹੱਲ, ਪੈਡੀ ਚੌਪਰ, ਮਲਚਰ, ਸ਼ਰਬ ਮਾਸਟਰ, ਰੋਟਰੀ ਸਲੈਸ਼ਰ, ਕਰਾਪ ਰੀਪਰ, ਸੁਪਰ ਐਸ.ਐਮ.ਐਸ ਆਦਿ ਮਸ਼ੀਨਾਂ ਦਿੱਤੀਆਂ ਜਾਣਗੀਆਂ। ਉਨਾਂ ਦੱਸਿਆ ਕਿ ਜੋ ਵੀ ਕਿਸਾਨ ਨਿੱਜੀ ਤੌਰ ’ਤੇ ਜਾਂ ਕਸਟਮ ਹਾਇਰਿੰਗ ਸੈਂਟਰ ਮਸ਼ੀਨਰੀ ਲੈਣਾ ਚਾਹੁੰਦੇ ਹਨ, ਉਹ ਆਪਣੇ ਆਪ ਨੂੰ ਉੱਪਰ ਦਿੱਤੇ ਪੋਰਟਲ ’ਤੇ ਰਜਿਸਟਰ ਕਰ ਲੈਣ।
ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਜੋ ਵੀ ਕਿਸਾਨ ਜਾਂ ਗਰੁੱਪ ਇਸ ਪੋਰਟਲ ਰਾਹੀਂ ਆਪਣੀਆਂ ਅਰਜੀਆਂ ਦੇਣਗੇ ਸਿਰਫ ਉਹ ਹੀ ਖੇਤੀ ਮਸ਼ੀਨਰੀ ਸਬਸਿਡੀ ’ਤੇ ਹਾਸਲ ਕਰਨ ਦੇ ਯੋਗ ਹੋਣਗੇ। ਉਨਾਂ ਦੱਸਿਆ ਕਿ ਕਿਸਾਨਾਂ ਕੋਲੋਂ ਕਿਸੇ ਵੀ ਤਰਾਂ ਦੇ ਕਾਗਜਾਤ ਜਾਂ ਅਰਜ਼ੀਆਂ ਦਸਤੀ ਤੌਰ ’ਤੇ ਖੇਤੀਬਾੜੀ ਦਫਤਰਾਂ ਵਿੱਚ ਨਹੀ ਲਏ ਜਾਣਗੇ, ਇਸ ਲਈ ਸਿਰਫ਼ ਆਨ ਲਾਈਨ ਅਪਲਾਈ ਕਰਨਾ ਜਰੂਰੀ ਹੈ। ਉਨਾਂ ਦੱਸਿਆ ਕਿ ਜੇਕਰ ਕਿਸਾਨਾਂ ਨੂੰ ਆਨ-ਲਾਈਨ ਅਪਲਾਈ ਕਰਨ ਸਮੇਂ ਕੋਈ ਮੁਸ਼ਕਿਲ ਆਉਂਦੀ ਹੈ, ਤਾਂ ਉਹ ਆਪਣੇ ਨੇੜਲੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
-
कमांद।। राजकीय महाविद्यालय कमांद का प्रथम छात्र संघ समारोह रंगारंग सांस्कृतिक कार्यक्रमों व शैक्षिक उन्नयन गोष्ठी के साथ सम्पन्न हुआ। ...
-
थानाध्यक्ष मदनपुर विनोद राजपूत संकट की घड़ी में में कभी मानव बनकर कभी देवदूत बनकर हर सम्भव दूसरों की मदद कर मानवता के लिए नए नए मील के पत्थर...
-
जिला मजिस्ट्रेट के सख्त आदेश: प्रेगाबालिन दवा की खुली बिक्री पर रोक पठानकोट, 08 मई 2026 — जिला मजिस्ट्रेट पठानकोट डॉ. पल्लवी (आईएएस) ने प्...
-
जौनपुर। नशेड़ी पति ने मायके में सो रही पत्नी को धारदार हथियार से किया घायल। बरसठी थाना अंतर्गत ग्राम कान्हापुर की रहने वाली लक...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
SI भर्ती 2021 परीक्षा रद्द, अब पुराने अभ्यर्थियों के लिए फिर होगी भर्ती परीक्षा राजस्थान लोक सेवा आयोग (RPSC) ने SI/प्लाटून कमांडर भर्ती पर...
-
ਬਟਾਲਾ 8 ਅਪਰੈਲ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ) - ਡਾ ਗਗਨਦੀਪ ਖਿੰਦੜੀਆ ਅਤੇ ਡਾ ਬਲਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ...
-
परमजीत सिंह गिल की युवाओं को अपील विदेश जाना छोड़ो, पंजाब को देश का नेतृत्व करने लायक बनाओ कहा कि युवा पंजाब को आई. टी. हब के तौर पर विकस...

COMMENTS