ਬਟਾਲਾ 2 ਅਗਸਤ( ਬਲਜੀਤ ਸਿੰਘ. ਨੀਰਜ ਸ਼ਰਮਾ ) ਬਟਾਲਾ ਵਿਰਾਸਤੀ ਮੰਚ ਵੱਲੋਂ ਵਿਸ਼ਵ ਪ੍ਰਸਿੱਧ ਆਰਕੀਟੈਕਟ ਭਾਈ ਰਾਮ ਸਿੰਘ ਦਾ 164ਵਾਂ ਜਨਮ ਦਿਨ ਉਨਾਂ੍ਹ ਦੇ ਜੱਦੀ ਪਿੰਡ ਰਸੂਲਪੁਰ ਅਤੇ ਬਟਾਲਾ ਸ਼ਹਿਰ ਵਿਖੇ ਮਨਾਇਆ ਗਿਆ। ਇਸ ਮੌਕੇ ਗੁਰੂ ਨਾਨਕ ਖਾਲਸਾ ਸੀਨੀਅਰ ਸਕੈਂਡਰੀ ਸਕੂਲ (ਨਾਰੋਵਾਲ) ਬਟਾਲਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਰਸੂਲਪੁਰ ਦੇ ਵਿਆਰਥੀਆਂ ਨੂੰ ਸੰਗਤ ਆਰਕੀਟੈਕਟ ਭਾਈ ਰਾਮ ਸਿੰਘ ਦੇ ਜੀਵਨ ਅਤੇ ਉਨਾਂ੍ਹ ਦੀ ਪ੍ਰਰਾਪਤੀਆਂ ਬਾਰੇ ਦੱਸਿਆ ਗਿਆ।ਵਿਰਾਸਤੀ ਮੰਚ ਬਟਾਲਾ ਦੇ ਨੁਮਾਇੰਦੇ ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਟਾਲਾ ਇੰਦਰਜੀਤ ਸਿੰਘ ਹਰਪੁਰਾ ਨੇ ਦੱਸਿਆ ਕਿ 164 ਸਾਲ ਪਹਿਲਾਂ ਪਿੰਡ ਰਸੂਲਪੁਰ ਵਿਖੇ 1 ਅਗਸਤ 1858 ਈਸਵੀ ਨੂੰ ਆਸਾ ਸਿੰਘ ਸੋਹਲ ਦੇ ਘਰ ਭਾਈ ਰਾਮ ਸਿੰਘ ਦਾ ਜਨਮ ਹੋਇਆ ਸੀ। ਉਨਾਂ ਕਿਹਾ ਕਿ ਭਾਈ ਰਾਮ ਸਿੰਘ ਨੇ ਆਪਣੀ ਮੁਢਲੀ ਸਿੱਖਿਆ ਅੰਮਿ}ਸਰ ਦੇ ਮਿਸ਼ਨ ਸਕੂਲ ਤੋਂ ਹਾਸਲ ਕਰਕੇ ਲਾਹੌਰ ਦੇ ਮੇਓ ਆਰਟ ਕਾਲਜ ਤੋਂ ਇਮਾਰਤਾਂ ਦੇ ਨਕਸ਼ੇ ਬਣਾਉਣ ਦੀ ਪੜਾਈ ਕੀਤੀ। ਉਹ ਪੜਾਈ ਪੂਰੀ ਕਰਨ ਤੋਂ ਬਾਅਦ ਮੇਓ ਕਾਲਜ ਆਫ ਆਰਟ ਵਿੱਚ ਹੀ ਅਧਿਆਪਕ ਲੱਗ ਗਏ ਅਤੇ ਆਪਣੀ ਨੌਂਕਰੀ ਦੇ ਆਖਰੀ ਤਿੰਨ ਸਾਲ ਉਹ ਇਸ ਵੱਕਾਰੀ ਕਾਲਜ ਦੇ ਪਿੰ੍ਸੀਪਲ ਵੀ ਰਹੇ। ਭਾਈ ਰਾਮ ਸਿੰਘ ਵੱਲੋਂ ਵਿਸ਼ਵ ਪ੍ਰਸਿੱਧ ਇਮਾਰਤਾਂ ਦੇ ਡਿਜ਼ਾਇਨ ਤਿਆਰ ਕਰਨ ਸਬੰਧੀ ਗੱਲ ਕਰਦਿਆਂ ਇੰਦਰਜੀਤ ਸਿੰਘ ਹਰਪੁਰਾ ਨੇ ਦੱਸਿਆ ਕਿ ਵਿਸ਼ਵ ਪ੍ਰਸਿੱਧ ਖਾਲਸਾ ਕਾਲਜ ਅੰਮਿ}ਸਰ ਦੀ ਇਮਾਰਤ ਦਾ ਨਕਸ਼ਾ ਭਾਈ ਰਾਮ ਸਿੰਘ ਨੇ ਤਿਆਰ ਕੀਤਾ ਸੀ।
ਇਸ ਤੋਂ ਇਲਾਵਾ ਭਾਈ ਰਾਮ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਅੰਮਿ}ਸਰ ਦੀ ਮਾਰਬਲ ਡਿਜਾਇਨਿੰਗ ਅਤੇ ਵੂਡ ਕਰਵਿੰਗ, ਇੰਗਲੈਂਡ ਦੀ ਮਹਾਰਾਣੀ ਵਿਕਟੋਰੀਆ ਦੇ ਪੈਲੇਸ ਦੀ ਇੰਟੀਰੀਅਰ ਡਿਜ਼ਾਇਨਿੰਗ, ਸੈਨੇਟ ਹਾਊਸ ਲਾਹੌਰ ਦੀ ਇਮਾਰਤ, ਗੁਰਦੁਆਰਾ ਸ੍ਰੀ ਸਾਰਾਗੜੀ ਅੰਮਿ੍ਤਸਰ, ਐਗਰੀਕਲਚਰ ਕਾਲਜ ਲਾਇਲਪੁਰ, ਆਰਟੀਸ਼ਨ ਕਾਲਜ ਲਾਹੌਰ, ਦਰਬਾਰ ਹਾਲ ਕਪੂਰਥਲਾ, ਇੰਪੀਰੀਅਲ ਕੋਰਟ ਪੰਜਾਬ ਸ਼ੋਅ ਕੇਸ਼, ਲਾਹੌਰ ਬੋਰਡਿੰਗ ਹਾਊਸ (ਇਕਬਾਲ ਹਾਊਸ) ਸਰਕਾਰੀ ਕਾਲਜ, ਚੰਬਾ ਹਾਊਸ ਲਾਹੌਰ, ਮਲਿਕ ਉਮਰ ਹਿਆਤ ਦੀ ਰਿਹਾਇਸ ਕਾਲਰਾ ਅਸਟੇਟ ਆਦਿ ਵਿਸ਼ਵ ਪ੍ਰਸਿੱਧ ਇਮਾਰਤਾਂ ਦੇ ਨਕਸ਼ੇ ਤਿਆਰ ਕਰਨ ਦੇ ਨਾਲ ਲਾਜਵਾਬ ਇੰਟੀਰੀਅਰ ਡਿਜਾਇਨਿੰਗ ਦਾ ਕੰਮ ਵੀ ਕੀਤਾ। ਉਨਾਂ੍ਹ ਕਿਹਾ ਭਾਈ ਰਾਮ ਸਿੰਘ ਸਿੱਖ ਕੌਮ ਦਾ ਕੋਹਿਨੂਰ ਹੀਰਾ ਹੈ ਜਿਸ ਉੱਪਰ ਸਮੁੱਚੀ ਕੌਮ ਨੂੰ ਮਾਣ ਹੈ। ਇਸ ਮੌਕੇ ਰਾਮਗੜ੍ਹੀਆ ਫਾਊਂਡੇਸ਼ਨ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਨੇ ਵਿਦਿਆਰਥੀਆਂ ਨੂੰ ਭਾਈ ਰਾਮ ਸਿੰਘ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਭਾਈ ਰਾਮ ਸਿੰਘ ਉਹ ਹਸਤੀ ਹਨ ਜਿਨਾਂ ਦੀ ਕਲਾ ਦਾ ਲੋਹਾ ਕੁੱਲ ਦੁਨੀਆ ਮੰਨਦੀ ਹੈ। ਉਨਾਂ ਕਿਹਾ ਕਿ ਭਾਈ ਰਾਮ ਸਿੰਘ ਵੱਲੋਂ ਬਣਾਈਆਂ ਗਈਆਂ ਇਮਾਰਤਾਂ ਦਾ ਕੋਈ ਸ਼ਾਨੀ ਨਹੀਂ ਅਤੇ ਉਨਾਂ ਦੀਆਂ ਸਾਰੀਆਂ ਹੀ ਇਮਾਰਤਾਂ ਵਿਰਾਸਤੀ ਇਮਾਰਤਾਂ ਦਾ ਦਰਜਾ ਰੱਖਦੀਆਂ ਹਨ।
ਉਨਾਂ ਕਿਹਾ ਕਿ ਆਉਣ ਵਾਲੀਆਂ ਪੀੜੀਆਂ ਨੂੰ ਭਾਈ ਰਾਮ ਸਿੰਘ ਵਰਗੀਆਂ ਮਹਾਨ ਸਖਸ਼ੀਅਤਾਂ ਤੋਂ ਜਾਣੂ ਹੋਣਾ ਚਾਹੀਦਾ ਹੈ। ਇਸ ਮੌਕੇ ਭਾਈ ਲਾਲੋ ਫਾਊਂਡੇਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਸੋਖੀ ਨੇ ਵੀਭਾਈ ਰਾਮ ਸਿੰਘ ਦੇ ਜੀਵਨ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਗੁਰੂ ਨਾਨਕ ਖਾਲਸਾ ਸੀਨੀਅਰ ਸਕੈਂਡਰੀ ਸਕੂਲ (ਨਾਰੋਵਾਲ) ਦੇ ਪਿੰ੍ਸੀਪਲ ਦਲਜੀਤ ਸਿੰਘ ਬਾਜਵਾ, ਠੇਕੇਦਾਰ ਕੁਲਵਿੰਦਰ ਸਿੰਘ ਲਾਡੀ ਜੱਸਲ, ਭਾਈ ਰਣਧੀਰ ਸਿੰਘ, ਭੁਪਿੰਦਰ ਸਿੰਘ ਪਿੰ੍ਸ, ਵੈਬੀਜੋਤ ਸਿੰਘ ਕਾਹਲੋਂ, ਭੁਪਿੰਦਰ ਸਿੰਘ ਪਿੰਕਾ, ਰਸੂਲਪੁਰ ਸਕੂਲ ਦੇ ਸੈਂਟਰ ਹੈੱਡ ਟੀਚਰ ਵਰਿੰਦਰ ਸਿੰਘ, ਮਨਪ੍ਰਰੀਤ ਕੌਰ, ਗੁਰਜਿੰਦਰ ਕੌਰ ਅਤੇ ਸੁਮਨਪ੍ਰਰੀਤ ਕੌਰ ਹੋਰ ਅਧਿਆਪਕ ਵੀ ਮੌਜੂਦ ਸਨ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
-
ਅੰਮ੍ਰਿਤਸਰ,2 ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ)- ਜਲ ਨਿਕਾਸ ਹਲਕਾ ਅੰਮ੍ਰਿਤਸਰ ਦੇ ਸਰਕਲ ਹੈੱਡ ਡਰਾਫਟਸਮੈਨ ਸੁਖਬੀਰ ਸਿੰਘ ...
-
सिरमौर में आज दिनांक 02/08/2022 को ग्राम पंचायत लाना चैता के वार्ड नo 04 की रामपुर गाँव की महिला मण्डल की महिलाओं द्वारा सफाई व भांग उखाड़ो...
-
ਅੰਮ੍ਰਿਤਸਰ,26 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯ...
COMMENTS