ਬਟਾਲਾ, 31 ਅਗਸਤ (ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) ਡਿਪਟੀ ਕਮਿਸ਼ਨਰ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2022’ ਦੀ ਸ਼ੁਰੂਆਤ ਕੱਲ 1 ਸਤੰਬਰ ਨੂੰ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਨਾਲ ਕੀਤੀ ਜਾਵੇਗੀ, ਜਿਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਵਿੱਚ ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਐੱਸ.ਐੱਸ.ਐੱਮ. ਕਾਲਜ ਦੀਨਾਨਗਰ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਦੀਨਾਨਗਰ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਾਲਾਬਾਲਾ, ਸਪੋਰਟਸ ਸਟੇਡੀਅਮ ਕਾਦੀਆਂ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਘੁਮਾਣ, ਗੁਰੂ ਨਾਨਕ ਕਾਲਜ ਸਟੇਡੀਅਮ ਕਾਲਾ ਅਫ਼ਗਾਨਾ, ਆਈ.ਟੀ.ਆਈ. ਬਟਾਲਾ, ਰਾਜੀਵ ਗਾਂਧੀ ਸਟੇਡੀਅਮ ਬਟਾਲਾ, ਕੋਟਲਾ ਸ਼ਾਹੀਆਂ ਸਟੇਡੀਅਮ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਡੇਰਾ ਬਾਬਾ ਨਾਨਕ, ਬਾਬਾ ਕਾਰ ਸਿੰਘ ਸਟੇਡੀਅਮ ਕਲਾਨੌਰ, ਸ਼ਹੀਦ ਭਗਤ ਸਿੰਘ ਸਟੇਡੀਅਮ ਕਲਾਨੌਰ, ਨਵੋਦਿਆ ਸਕੂਲ ਅਤੇ ਬਾਬਾ ਅਜੇ ਸਿੰਘ ਖ਼ਾਲਸਾ ਕਾਲਜ ਗੁਰਦਾਸ ਨੰਗਲ ਦੇ ਖੇਡ ਮੈਦਾਨਾਂ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਫੁੱਟਬਾਲ, ਅਥਲੈਟਿਕਸ, ਖੋਹ-ਖੋਹ, ਕਬੱਡੀ, ਵਾਲੀਬਾਲ, ਕਬੱਡੀ ਨੈਸ਼ਨਲ ਸਟਾਈਲ ਅਤੇ ਰੱਸਾ-ਕੱਸੀ ਦੇ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ ਅਤੇ ਖੇਡ ਮੁਕਾਬਲਿਆਂ ਵਿੱਚ ਅੰਡਰ-14, 17, 21, 21-40, 41-50 ਅਤੇ 50 ਸਾਲ ਤੋਂ ਵੱਧ ਉਮਰ ਵਰਗ ਦੇ ਖਿਡਾਰੀ ਭਾਗ ਲੈ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 01 ਸਤੰਬਰ ਤੋਂ ਲੈ ਕੇ 07 ਸਤੰਬਰ 2022 ਤੱਕ ਬਲਾਕ ਪੱਧਰੀ ਮੁਕਾਬਲੇ ਕਰਵਾਏ ਜਾਣਗੇ ਜਦਕਿ ਇਸ ਉਪਰੰਤ 12 ਸਤੰਬਰ ਤੋਂ ਲੈ ਕੇ 21 ਸਤੰਬਰ 2022 ਤੱਕ ਜ਼ਿਲਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ।
ਇਸ ਮੌਕੇ ਮੈਡਮ ਸ਼ਾਇਰੀ ਭੰਡਾਰੀ ਕਮਿਸਨਰ ਨਗਰ ਨਿਗਮ ਬਟਾਲਾ ਨੇ ਦੱਸਿਆਂ ਕਿ ਪਿੰਡ ਕੋਟਲੀ ਸਾਹੀਆਂ (ਬਟਾਲਾ ਰੂਰਲ) ਵਿਖੇ 5 ਤੋ 7 ਸਤੰਬਰ ਨੂੰ ਫੁੱਟਬਾਲ ,ਵਾਲੀਵਾਲ ,ਖੋ-ਖੋ ਅਤੇ ਟੈਗ ਆਫ ਵਾਰ ਦੇ ਮੁਕਾਬਲੇ ਹੋਣਗੇ। ਇਸੇ ਤਰ੍ਹਾਂ 5 ਤੋ 7 ਸਤੰਬਰ 2022 ਤੱਕ ਆਈ ਟੀ ਆਈ ਬਟਾਲਾ ਅਤੇ ਸਰਕਾਰੀ ਪੋਲੀਟੈਕਨਿਕ ਕਾਲਜ ਕਾਹਨੂੰਵਾਨ ਰੋਡ ਵਿਖੇ ਹੋਣਗੀਆਂ।ਪਹਿਲੇ ਦਿਨ 5 ਸਤੰਬਰ ਨੂੰ ਫੁੱਟਬਾਲ,ਵਾਲੀਬਾਲ, 6 ਸਤੰਬਰ ਨੂੰ ਫੁੱਟਬਾਲ ,ਵਾਲੀਵਾਲ ਤੇ ਟੈਗ ਆਫ ਵਾਰ ਅਤੇ 7 ਸਤੰਬਰ 2022 ਨੂੰ ਕਬੱਡੀ ਦੇ ਮੁਕਾਬਲੇ ਹੋਣਗੇ। ਇਸੇ ਤਰ੍ਹਾਂ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਵੀ 5 ਤੇ 6 ਸਤੰਬਰ ਨੂੰ ਖੇਡ ਮੁਕਾਬਲੇ ਹੋਣਗੇ।ਇਸੇ ਤਰਾ ਗੁਰੂ ਨਾਨਕ ਕਾਲਜ ਸਟੇਡੀਅਮ ਕਾਲਾ ਅਫਗਾਨਾ (ਫਹਿਤਗੜ ਚੂੜੀਆਂ )ਵਿਖੇ 1 ਤੋ 3 ਸਤੰਬਰ ਤੱਕ ਫੁੱਟਬਾਲ ,ਵਾਲੀਵਾਲ ,ਖੋ-ਖੋ ਅਤੇ ਟੈਗ ਆਫ ਵਾਰ ਦੇ ਮੁਕਾਬਲੇ ਵੀ ਹੋਣਗੇ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਮਾਣ (ਸ੍ਰੀ ਹਰਗੋਬਿੰਦਪੁਰ ) ਵਿਖੇ 1 ਤੋ 3 ਸਤੰਬਰ ਤੱਕ ਉਪਰੋਕਤ ਖੇਡਾਂ ਦੇ ਮੁਕਾਬਲੇ ਹੋਣਗੇ।ਸਪੋਰਟਸ ਸਟੇਡੀਅਮ ਕਾਦੀਆਂ ਵਿਖੇ 1 ਤੋ 3 ਸਤੰਬਰ ਤੱਕ ਉਪਰੋਕਤ ਖੇਡਾਂ ਦੇ ਮੁਕਾਬਲੇ ਹੋਣਗੇ।
ਇਸ ਮੌਕੇ ਜਿਲਾ ਖੇਡ ਅਫਸਰ ਸੁਖਚੈਨ ਸਿੰਘ ਨੇ ਦੱਸਿਆ ਕਿ ਜਿਲ੍ਹੇ ਵਿਚੋਂ ਕਰੀਬ 9190 ਵਿਦਿਆਰਥੀਆਂ ਤੇ ਉਭਰਦੇ ਖਿਡਾਰੀਆਂ ਵਲੋਂ ਰਜਿਸਟ੍ਰੇਸ਼ਨ ਕਰਵਾਈ ਗਈ ਹੈ ਤੇ ਖੇਡਾਂ ਵਤਨ ਪੰਜਾਬ ਦੀਆਂ 2022’ ਦੇ ਲਈ ਖਿਡਾਰੀਆਂ ਨੂੰ ਲੈ ਕੇ ਜਾਣ ਅਤੇ ਆਉਣ ਦੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਮੁਕੰਮਲ ਕਰਵਾਏ ਗਏ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਨੂੰ ਬਟਾਲਾ 23 ਜਨਵਰੀ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ) ਸੀਨੀਅਰ ਸਿਟੀਜਨ ਫੋਰਮ ...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...

COMMENTS