ਬਟਾਲਾ, 27 ਅਗਸਤ (ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) ਡਿਪਟੀ ਕਮਿਸ਼ਨਰ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਨੇ ਜ਼ਿਲੇ ਦੇ ਸਮੂਹ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਹਿੱਸਾ ਲੈਣ ਲਈ ਖੇਡ ਵਿਭਾਗ ਦੇ ਆਨ-ਲਾਈਨ ਪੋਰਟਲ www.punjabkhedmela2022.in ’ਤੇ 30 ਅਗਸਤ ਨੂੰ ਸ਼ਾਮ 5 ਵਜੇ ਤੱਕ ਆਪਣਾ ਨਾਮ ਜਰੂਰ ਰਜਿਸਟਰਡ ਕਰਨ। ਜਾਂ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਖੇਡ ਦਫ਼ਤਰ ਗੁਰਦਾਸਪੁਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਵਿੱਚ ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਐੱਸ.ਐੱਸ.ਐੱਮ. ਕਾਲਜ ਦੀਨਾਨਗਰ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਦੀਨਾਨਗਰ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਾਲਾਬਾਲਾ, ਸਪੋਰਟਸ ਸਟੇਡੀਅਮ ਕਾਦੀਆਂ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਘੁਮਾਣ, ਗੁਰੂ ਨਾਨਕ ਕਾਲਜ ਸਟੇਡੀਅਮ ਕਾਲਾ ਅਫ਼ਗਾਨਾ, ਆਈ.ਟੀ.ਆਈ. ਬਟਾਲਾ, ਰਾਜੀਵ ਗਾਂਧੀ ਸਟੇਡੀਅਮ ਬਟਾਲਾ, ਕੋਟਲਾ ਸ਼ਾਹੀਆਂ ਸਟੇਡੀਅਮ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਡੇਰਾ ਬਾਬਾ ਨਾਨਕ, ਬਾਬਾ ਕਾਰ ਸਿੰਘ ਸਟੇਡੀਅਮ ਕਲਾਨੌਰ, ਸ਼ਹੀਦ ਭਗਤ ਸਿੰਘ ਸਟੇਡੀਅਮ ਕਲਾਨੌਰ, ਨਵੋਦਿਆ ਸਕੂਲ ਅਤੇ ਬਾਬਾ ਅਜੇ ਸਿੰਘ ਖ਼ਾਲਸਾ ਕਾਲਜ ਗੁਰਦਾਸ ਨੰਗਲ ਦੇ ਖੇਡ ਮੈਦਾਨਾਂ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਫੁੱਟਬਾਲ, ਅਥਲੈਟਿਕਸ, ਖੋਹ-ਖੋਹ, ਕਬੱਡੀ, ਵਾਲੀਬਾਲ, ਕਬੱਡੀ ਨੈਸ਼ਨਲ ਸਟਾਈਲ ਅਤੇ ਰੱਸਾ-ਕੱਸੀ ਦੇ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ ਅਤੇ ਖੇਡ ਮੁਕਾਬਲਿਆਂ ਵਿੱਚ ਅੰਡਰ-14, 17, 21, 21-40, 41-50 ਅਤੇ 50 ਸਾਲ ਤੋਂ ਵੱਧ ਉਮਰ ਵਰਗ ਦੇ ਖਿਡਾਰੀ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ 01 ਸਤੰਬਰ ਤੋਂ ਲੈ ਕੇ 07 ਸਤੰਬਰ 2022 ਤੱਕ ਬਲਾਕ ਪੱਧਰੀ ਮੁਕਾਬਲੇ ਕਰਵਾਏ ਜਾਣਗੇ ਜਦਕਿ ਇਸ ਉਪਰੰਤ 12 ਸਤੰਬਰ ਤੋਂ ਲੈ ਕੇ 21 ਸਤੰਬਰ 2022 ਤੱਕ ਜ਼ਿਲਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਖੇਡ ਟੂਰਨਾਮੈਂਟ ਕਰਵਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
ਬਟਾਲਾ, 13 ਦਸੰਬਰ ( ਨੀਰਜ ਸ਼ਰਮਾ, ਜਸਬੀਰ ਸਿੰਘ) ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਰੈੱਡ ਰਿਬ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
टिहरी में लोकसभा चुनाव की तैयारियां हुई पूरी, जिला निर्वाचन अधिकारी ने ली बैठक एवं अपर पुलिस अधीक्षक ने पुलिस कर्मियों को किया ब्रीफ। टिहरी ...
-
બનાસકાંઠા જિલ્લાના ધાનેરા શહેરમાં ધાનેરા તાલુકાના તેમજ રાજસ્થાનમાંથી ખેડૂતો ખાતર અને બિયારણ લેવા માટે આવતા હોય છે પરંતુ છેલ્લા ઘણા સમયથી ધા...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
9वे दिन सच आया सामने, पिता के साथ पुलिस अधीक्षक श्री किरीट राठोड जी ने किया प्रेस -----!! देवरिया के भलुअनी थाना का था मामला--! ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
एकौना थाने का औचक निरीक्षण-! पुलिस अधीक्षक द्वारा थाना एकौना का औचक निरीक्षण किया करते हुए आवास, भोजनालय, बैरक का मुआइना किया साथ मे...

COMMENTS