ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਪੈਰੋਸ਼ਾਹ ਦਾ ਧੰਨਵਾਦੀ ਦੌਰਾ ਕੀਤਾ
ਬਟਾਲਾ, 1 ਅਗਸਤ ( ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰ ਮਹੀਨੇ 300 ਯੂਨਿਟ ਬਿਜਲੀ ਮੁਆਫ਼ ਕਰਕੇ ਸੂਬਾ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ ਅਤੇ ਇਸ ਮਹੀਨੇ ਤੋਂ ਬਹੁਤੇ ਲੋਕਾਂ ਨੂੰ ਜ਼ੀਰੋ ਬਿਜਲੀ ਬਿੱਲ ਆਵੇਗਾ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨੇ ਪਿੰਡ ਪੈਰੋਸ਼ਾਹ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਵਾਸੀਆਂ ਨੂੰ ਜੋ ਗਰੰਟੀਆਂ ਦਿੱਤੀਆਂ ਗਈਆਂ ਸਨ ਉਨ੍ਹਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।
ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਲੋਕਾਂ ਨੂੰ ਆਪਣੀ ਕਮਾਈ ਵਿਚੋਂ ਬਹੁਤ ਵੱਡੀ ਰਕਮ ਬਿਜਲੀ ਦਾ ਬਿੱਲ ਜਮਾਂ ਕਰਾਉਣ ’ਤੇ ਖਰਚ ਕਰਨੀ ਪੈਂਦੀ ਸੀ ਅਤੇ ਕਈ ਪਰਿਵਾਰਾਂ ਕੋਲ ਤਾਂ ਹਜ਼ਾਰਾਂ ਰੁਪਏ ਦੇ ਬਿੱਲ ਜਮਾਂ ਕਰਵਾਉਣ ਦੀ ਪਹੁੰਚ ਹੀ ਨਹੀਂ ਪੈਂਦੀ ਸੀ ਜਿਸ ਕਾਰਨ ਉਨਾਂ ਦੇ ਬਿਜਲੀ ਕੁਨੈਕਸ਼ਨ ਤੱਕ ਕੱਟਣ ਦੀ ਨੌਬਤ ਵੀ ਆ ਜਾਂਦੀ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 1 ਜੁਲਾਈ 2022 ਤੋਂ ਹਰ ਖਪਤਕਾਰ ਨੂੰ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਦੀ ਸਹੂਲਤ ਸ਼ੁਰੂ ਕਰਕੇ ਵੱਡੀ ਰਾਹਤ ਦਿੱਤੀ ਹੈ। ਉਨਾਂ ਕਿਹਾ ਕਿ ਬਿਜਲੀ ਦਾ ਬਿੱਲ ਹਰ ਦੋ ਮਹੀਨੇ ਬਾਅਦ ਆਉਂਦਾ ਹੈ ਜਿਸ ਕਾਰਨ ਦੋ ਮਹੀਨੇ ਵਿੱਚ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਮਾਨ ਸਰਕਾਰ ਨੇ 31 ਦਸੰਬਰ 2021 ਤੱਕ ਸਾਰੇ ਬਕਾਏ ਬਿੱਲ ਮੁਆਫ਼ ਕਰਕੇ ਲੋੜਵੰਦ ਪਰਿਵਾਰਾਂ ਨੂੰ ਇੱਕ ਹੋਰ ਵੱਡੀ ਰਾਹਤ ਦਿੱਤੀ ਹੈ।
ਪਿੰਡ ਪੈਰੋਸ਼ਾਹ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਪਿੰਡ ਦੇ ਵਿਕਾਸ ਨੂੰ ਪਹਿਲ ਦੇ ਅਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਇਹ ਪੂਰੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਭ੍ਰਿਸ਼ਟਾਚਾਰ ਰਹਿਤ ਸਾਫ਼-ਸੁਥਰਾ ਪ੍ਰਸ਼ਾਸਨ ਮਿਲੇ ਅਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਜਲਦ ਨਿਪਟਾਰਾ ਹੋਵੇ।
[Important News]$type=slider$c=4$l=0$a=0$sn=600$c=8
अधिक खबरे देखे .
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...

COMMENTS