ਬਟਾਲਾ 02 ਅਗਸਤ (ਬਲਜੀਤ ਸਿੰਘ. ਨੀਰਜ ਸ਼ਰਮਾ )। ਬਟਾਲਾ ਰੋਡ ਸਥਿਤ ਇਕ ਰੈਸਟੋਰੈਂਟ ਵਿੱਚ ਇਤਰਾਜ਼ਯੋਗ ਹਾਲਤ ਵਿੱਚ ਫੜੀਆਂ ਗਈਆਂ 5 ਔਰਤਾਂ ਅਤੇ 4 ਵਿਅਕਤੀਆਂ ਨੂੰ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਨੇ ਅਦਾਲਤ ਵਿਚ ਪੇਸ਼ ਕੀਤਾ ਜਿੱਥੇ ਡਿਊਟੀ ਮੈਜਿਸਟਰੇਟ ਨੇ ਦੋਸ਼ੀਆਂ ਨੂੰ 14 ਦਿਨ ਦੇ ਜੂਡਿਸ਼ਅਲ ਰਿਮਾਂਡ 'ਤੇ ਸੈਂਟਰਲ ਜੇਲ੍ਹ ਭੇਜ ਦਿੱਤਾ ਹੈ।
ਜਿਕਰਯੋਗ ਹੈ ਕਿ ਥਾਣਾ ਸਿਟੀ ਗੁਰਦਾਸਪੁਰ ਦੇ ਐਸਐਚਓ ਗੁਰਮੀਤ ਸਿੰਘ ਦੀ ਅਗਵਾਈ ਵਿਚ ਪੁਲਿਸ ਨੇ ਇੱਕ ਦੇਹ ਵਪਾਰ ਦੇ ਵੱਡੇ ਅੱਡੇ ਦਾ ਪਰਦਾਫਾਸ਼ ਕੀਤਾ ਸੀ ਜੋ ਇਕ ਰੈਸਟੋਰੈਂਟ ਵਿਚ ਚੱਲ ਰਿਹਾ ਸੀ।ਪੁਲਿਸ ਵੱਲੋਂ ਦੱਸਿਆ ਗਿਆ ਸੀ ਕਿ ਇਸ ਰੈਸਟੋਰੈਂਟ ਦਾ ਮਾਲਕ ਆਪਣੇ ਰੈਸਟੋਰੈਂਟ ਵਿਚ ਪੈਸੇ ਲੈ ਕੇ ਔਰਤਾਂ ਅਤੇ ਮਰਦਾਂ ਨੂੰ ਕਮਰੇ ਦੇ ਕੇ ਅਨੈਤਿਕ ਕੰਮ ਕਰਨ ਦੀ ਇਜਾਜ਼ਤ ਦਿੰਦਾ ਸੀ। ਥਾਣਾ ਸਿਟੀ ਗੁਰਦਾਸਪੁਰ ਦੇ ਐਸਐਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਦੇ ਮਾਲਕ ਬਾਰੇ ਜਾਣਕਾਰੀ ਮਿਲਣ ਤੇ ਕੁਝ ਦਿਨ ਪਹਿਲਾਂ ਇਸ ਨੂੰ ਵਾਰਨਿੰਗ ਵੀ ਦਿੱਤੀ ਗਈ ਸੀ ਪਰ ਬੀਤੇ ਦਿਨ ਮੁਖਬਰ ਨੇ ਦੱਸਿਆ ਕਿ ਅੱਜ ਰੈਸਟੋਰੈਂਟ ਵਿਚ ਕਾਫੀ ਔਰਤਾਂ ਅਤੇ ਮਰਦ ਹਨ ਜਿਸ ਦੇ ਪੁਲਿਸ ਨੇ ਮੌਕੇ ਤੇ ਰੇਡ ਕਰਕੇ 5 ਔਰਤਾਂ ਅਤੇ 4 ਬਿਰਤੀਆਂ ਨੂੰ ਗ੍ਰਿਫ਼ਤਾਰ ਦਿੱਤਾ ਸੀ। ਮਾਮਲੇ ਵਿੱਚ ਰੈਸਟੋਰੈਂਟ ਮਾਲਕ ਅਤੇ ਉਸ ਦੇ ਸਾਥੀ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ ਜੋ ਅਜੇ ਤੱਕ ਪੁਲੀਸ ਦੇ ਹੱਥ ਨਹੀਂ ਲੱਗੇ ਹਨ। ਇਸ ਤੋਂ ਪਹਿਲਾਂ ਕੁਝ ਮਹੀਨੇ ਪਹਿਲਾਂ ਵੀ ਇਸੇ ਰੈਸਟੋਰੈਂਟ ਵਿਚ ਪੁਲਿਸ ਨੇ ਅਜਿਹੀ ਹੀ ਰੇਡ ਕਰਕੇ ਉਂਜ ਔਰਤਾਂ ਤੇ ਮਰਦਾਂ ਨੂੰ ਗ੍ਰਿਫ਼ਤਾਰ ਕੀਤਾ ਸੀ।ਇਹ ਮਾਮਲਾ ਵੀ ਪਹਿਲਾਂ ਹੀ ਅਦਾਲਤ ਵਿੱਚ ਵਿਚਾਰਅਧੀਨ ਹੈ। ਬੀਤੇ ਦਿਨ ਫੜ੍ਹੇ ਗਏ 9 ਦੋਸ਼ੀਆਂ ਨੂੰ ਅੱਜ ਡਿਊਟੀ ਮੈਜਿਸਟ੍ਰੇਟ ਦੇ ਪੇਸ਼ ਕੀਤਾ ਗਿਆ ਜਿਥੇ ਅਦਾਲਤ ਨੇ ਉਨ੍ਹਾਂ ਨਿਆਂਇਕ ਰਿਮਾਂਡ ਤੇ ਭੇਜਣ ਦੇ ਹੁਕਮ ਦਿੱਤੇ ਹਨ।ਉਧਰ ਐਸਐਚਓ ਗੁਰਮੀਤ ਸਿੰਘ ਨੇ ਕਿਹਾ ਹੈ ਕਿ ਅਨੈਤਿਕ ਕੰਮਾਂ ਦੇ ਖਿਲਾਫ ਉਨ੍ਹਾਂ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
ਬਟਾਲਾ 28 ਅਗਸਤ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ) ਲਖਵਿੰਦਰ ਸਿੰਘ ਸੇਖੋਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਦਾ ਵਾਧੂ ਚਾਰਜ ਸੰਭਾਲ ਲ...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...

COMMENTS