ਬਟਾਲਾ, 3 ਅਗਸਤ (ਨੀਰਜ ਸ਼ਰਮਾ, ਜਸਬੀਰ ਸਿੰਘ,ਬਲਜੀਤ ਸਿੰਘ) - ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ 5 ਅਗਸਤ ਨੂੰ ਸ਼ਿਵ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨਾ ਕਰਨ ਬਾਰੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 5 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੰਗਰੂਰ ਵਿਖੇ ਰਾਜ ਪੱਧਰੀ ਸਮਾਗਮ ਕੀਤਾ ਜਾ ਰਿਹਾ ਹੈ ਅਤੇ ਓਸੇ ਹੀ ਦਿਨ ਹਰ ਜ਼ਿਲ੍ਹੇ ਵਿੱਚ ਵੀ ਸਮਾਗਮ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਬਟਾਲਾ ਦੇ ਸ਼ਿਵ ਆਡੀਟੋਰੀਅਮ ਵਿਖੇ ਕਰਵਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੇਸ਼ ਭਰ ਵਿੱਚ ਪਹਿਲੀ ਜੁਲਾਈ ਤੋਂ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਵਸਤਾਂ ’ਤੇ ਪਾਬੰਦੀ ਲਗਾਈ ਜਾ ਚੁੱਕੀ ਹੈ ਅਤੇ ਹੁਣ ਇਸ ਪਾਬੰਦੀ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ ਸਖਤੀ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਕਾਰੋਬਾਰੀ, ਪਲਾਸਟਿਕ ਦੇ ਡੀਲਰ, ਦੁਕਾਨਦਾਰ, ਰੈਸਟੋਰੈਂਟ, ਹੋਟਲ ਮਾਲਕ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦੇ ਵੀ ਸ਼ਾਮਲ ਹੋਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 19 ਤਰ੍ਹਾਂ ਦੇ ‘ਸਿੰਗਲ ਯੂਜ਼ ਪਲਾਸਟਿਕ’ (ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ-ਕ੍ਰੀਮ ਸਟਿਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਪਾਈਪ, ਮਿਠਾਈਆਂ ਦੇ ਡੱਬਿਆਂ, ਇਨਵੀਟੇਸ਼ਨ ਕਾਰਡ, ਸਿਗਰੇਟ ਪੈਕੇਟ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕਰੋਨ ਤੋਂ ਘੱਟ ਪਲਾਸਟਿਕ ਜਾਂ ਪੀ.ਵੀ.ਸੀ ਬੈਨਰ, ਸਟਿੱਕਰ ਦੀ ਮੈਨੂਫੈਕਚਰਿੰਗ, ਆਯਾਤ, ਭੰਡਾਰ, ਵਿਤਰਣ, ਵਿਕਰੀ ਅਤੇ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨਾ ਕਰਕੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
देवरिया। रुद्रपुर स्वतंत्रता संग्राम सेनानी स्वर्गीय परशुराम सिंह की स्मृति में जिला वालीबाल चैंपियनशिप प्रतियोगिता का उद्घाटन जे एन एकेडमी,...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ਵਿਆਹਾਂ, ਦਾਹ-ਸਸਕਾਰ ਮੌਕੇ ਅੰਦਰੂਨੀ ਇਕੱਠਾਂ ਦੀ ਗਿਣਤੀ 50 ਤੇ ਬਾਹਰੀ ਗਿਣਤੀ 100 ਤੱਕ ਸੀਮਤ ਗੁਰਦਾਸਪੁਰ, 9 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) ਜ਼ਿਲਾ ਮੈਜਿਸਟਰ...
-
आशीष रावत मध्यप्रदेश....... नेशनल इंवेस्टिगेशन एजेंसी (एनआईए) ने प्रदेश की राजधानी भोपाल और रायसेन जिले में रविवार को छापे मारे, एनआईए न...
-
ਅੰਮ੍ਰਿਤਸਰ,4 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਬਾਬਾ ਜੀਵਨ ਸਿੰਘ ਮੈਮੋਰੀਅਲ ਅਤੇ ਰੀਸਰਚ ਟਰੱਸਟ ਰਣਜੀਤ ਐਵੀਨਿਊ ਅ...
-
जामनेर तालुका पत्रकार संघ कार्यकारणी की घोषणा अमोल महाजन को अध्यक्ष और पंढरीनाथ पाटिल को सचिव के रूप में चुना गया। हाल ही में शहर के पचोरा...
-
આજ રોજ ગુજરાત માં ધોરણ 12 સામાન્ય પ્રવાહનું પરિણામ જાહેર કરવામાં આવ્યું હતું જેમાં વાત કરવામાં આવે તો ગયા વર્ષ ની તુલના માં આ વર્ષે સારું પર...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...

COMMENTS