ਸ਼ਿਵ ਕੁਮਾਰ ਆਡੀਟੋਰੀਅਮ ਤੋਂ ਸ਼ੁਰੂ ਹੋ ਕੇ ਤਿਰੰਗਾ ਯਾਤਰਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚੋਂ ਹੁੰਦੀ ਹੋਈ ਸੁੱਖਾ ਸਿੰਘ ਮਹਿਤਾਬ ਸਿੰਘ ਚੌਂਕ ਵਿੱਚ ਹੋਵੇਗੀ ਸਮਾਪਤ
ਪ੍ਰਸ਼ਾਸਨ ਵੱਲੋਂ ਸ਼ਹਿਰ ਵਾਸੀਆਂ ਨੂੰ ਤਿਰੰਗਾ ਯਾਤਰਾ ਵਿੱਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ
ਬਟਾਲਾ, 10 ਅਗਸਤ (ਨੀਰਜ ਸ਼ਰਮਾ ਜਸਬੀਰ ਸਿੰਘ ਬਲਜੀਤ ਸਿੰਘ) - 75ਵਾਂ ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 12 ਅਗਸਤ ਨੂੰ ਬਟਾਲਾ ਸ਼ਹਿਰ ਵਿੱਚ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਜਾਵੇਗੀ। ਤਿਰੰਗਾ ਯਾਤਰਾ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ 12 ਅਗਸਤ ਨੂੰ 11:30 ਵਜੇ ਸ਼ਿਵ ਬਟਾਲਵੀ ਆਡੀਟੋਰੀਅਮ ਤੋਂ ਤਿਰੰਗਾ ਯਾਤਰਾ ਸ਼ੁਰੂ ਹੋਵੇਗੀ ਜੋ ਕਿ ਰੋਡਵੇਜ਼ ਵਰਕਸ਼ਾਪ ਜਲੰਧਰ ਰੋਡ ਤੋਂ ਹੁੰਦੀ ਹੋਈ ਆਰ.ਆਰ. ਬਾਵਾ ਕਾਲਜ, ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌਂਕ, ਸਰਕੂਲਰ ਰੋਡ, ਸਿਟੀ ਰੋਡ ਵਾਲੇ ਹੰਸਲੀ ਪੁੱਲ ਤੋਂ ਹੁੰਦੀ ਹੋਈ ਗਾਂਧੀ ਚੌਂਕ ਅਤੇ ਉਸ ਤੋਂ ਬਾਅਦ ਸੁੱਖਾ ਸਿੰਘ ਮਹਿਤਾਬ ਸਿੰਘ ਚੌਂਕ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ।
ਐੱਸ.ਡੀ.ਐੱਮ. ਬਟਾਲਾ ਨੇ ਦੱਸਿਆ ਕਿ ਤਿਰੰਗਾ ਯਾਤਰਾ ਵਿੱਚ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ, ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਤੋਂ ਇਲਾਵਾ ਸ਼ਹਿਰ ਦੇ ਮੇਅਰ, ਕੌਂਸਲਰ, ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦੇ, ਕਾਲਜਾਂ ਦੇ ਵਿਦਿਆਰਥੀ, ਐਨ.ਸੀ.ਸੀ. ਕੈਡਿਟ, ਜੀ.ਓ.ਜੀ ਦੇ ਮੈਂਬਰ ਅਤੇ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਤਿਰੰਗਾ ਯਾਤਰਾ ਵਿੱਚ ਮੋਟਰਸਾਈਕਲ ਅਤੇ ਚਾਰ ਪਹੀਆ ਵਾਹਨਾਂ ਨਾਲ ਹਿੱਸਾ ਲਿਆ ਜਾ ਸਕਦਾ ਹੈ ਅਤੇ ਹਰ ਵਾਹਨ ਉੱਪਰ ਪੂਰੇ ਸਤਿਕਾਰ ਨਾਲ ਤਿਰੰਗਾ ਝੰਡਾ ਲਗਾਇਆ ਜਾਵੇ।
ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਅੱਗੇ ਦੱਸਿਆ ਕਿ ਤਿਰੰਗਾ ਯਾਤਰਾ ਲਈ ਰਾਸ਼ਟਰੀ ਝੰਡੇ ਦੀ ਖਰੀਦ ਤਹਿਸੀਲਦਾਰ ਦਫ਼ਤਰ ਬਟਾਲਾ ਜਾਂ ਨਗਰ ਨਿਗਮ ਦਫ਼ਤਰ ਬਟਾਲਾ ਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਇਸ ਤਿਰੰਗਾ ਯਾਤਰਾ ਵਿੱਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ।
ਮੀਟਿੰਗ ਵਿੱਚ ਤਹਿਸੀਲਦਾਰ ਬਟਾਲਾ ਲਖਵਿੰਦਰ ਸਿੰਘ, ਡੀ.ਐੱਸ.ਪੀ. ਲਲਿਤ ਮੋਹਨ, ਸਕੱਤਰ ਅਨਿਲ ਅਰੋੜਾ, ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ, ਪ੍ਰੋ. ਜਸਬੀਰ ਸਿੰਘ, ਬਾਊ ਸ਼ਾਮ ਸੁੰਦਰ, ਰਾਜਵਿੰਦਰ ਸਿੰਘ ਸਮੇਤ ਹੋਰ ਵੀ ਅਧਿਕਾਰੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
आजकल विश्वभर में महामारी कोरोना वायरस की बजह से दयनीय स्थति बनी हुई है ,ऐसी स्थिति में सभी का रोज़गार अस्त -व्यस्त हो गया है , ऐसी स्थिति ...
-
ਬਟਾਲਾ, 31 ਮਾਰਚ (ਨੀਰਜ ਸ਼ਰਮਾ ਜਸਬੀਰ ਸਿੰਘ ) - ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ...
-
ਅਮ੍ਰਿੰਤਸਰ,17 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ,ਡਾ ਬਲਜੀਤ ਸਿੰਘ ਢਡਿਆਲਾ) - ਨਹਿਰੀ ਪਟਵਾਰ ਯੂਨੀਅਨ ਪੰਜਾਬ ਦਾ ਇਕ ਉਚ ਪੱਧਰੀ ਵਫਦ ਸੂਬਾ ਪ੍ਰਧਾਨ ਜਸਕ...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...

COMMENTS