ਐੱਸ.ਡੀ.ਐੱਮ. ਬਟਾਲਾ ਸ਼ਾਇਰੀ ਭੰਡਾਰੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ
ਹਰ ਨਾਗਰਿਕ ਦੇਸ਼ ਪ੍ਰਤੀ ਆਪਣੇ ਫ਼ਰਜਾਂ ਦੀ ਪੂਰਤੀ ਕਰਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਵੇ - ਐੱਸ.ਡੀ.ਐੱਮ. ਬਟਾਲਾ
ਬਟਾਲਾ, 15 ਅਗਸਤ ( ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) - ਦੇਸ਼ ਦੀ ਅਜ਼ਾਦੀ ਦਾ 76ਵਾਂ ਅਜ਼ਾਦੀ ਦਿਹਾੜਾ ਅੱਜ ਬਟਾਲਾ ਵਿਖੇ ਪੂਰੇ ਉਤਸ਼ਾਹ ਤੇ ਚਾਵਾਂ ਨਾਲ ਮਨਾਇਆ ਗਿਆ। ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਹੋਏ ਤਹਿਸੀਲ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਵਲੋਂ ਨਿਭਾਈ ਗਈ। ਰਾਸ਼ਟਰ ਗਾਨ ਦੀ ਧੁੰਨ ਦੇ ਵੱਜਦਿਆਂ ਜਦੋਂ ਮੁੱਖ ਮਹਿਮਾਨ ਨੇ ਕੌਮੀ ਝੰਡਾ ਲਹਿਰਾਇਆ ਤਾਂ ਪੰਜਾਬ ਪੁਲਿਸ ਦੇ ਜਵਾਨਾਂ ਸਮੇਤ ਹਰ ਕਿਸੇ ਨੇ ਤਿਰੰਗੇ ਨੂੰ ਸਤਿਕਾਰ ਭੇਟ ਕੀਤਾ।
ਇਸ ਮੌਕੇ ਆਪਣੇ ਸੰਦੇਸ਼ ਵਿੱਚ ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਸਮੂਹ ਬਟਾਲਾ ਨਿਵਾਸੀਆਂ ਨੂੰ 76ਵੇਂ ਅਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਡੇ ਦੇਸ਼ ਨੇ ਅਜ਼ਾਦੀ ਦੇ 75 ਸਾਲ ਸਫਲਤਾ ਨਾਲ ਪੂਰੇ ਕੀਤੇ ਹਨ ਅਤੇ ਦੇਸ਼ ਨੇ ਹਰ ਖੇਤਰ ਵਿੱਚ ਬੁਲੰਦੀਆਂ ਨੂੰ ਹਾਸਲ ਕੀਤਾ ਹੈ। ਉਨਾਂ ਕਿਹਾ ਕਿ ਪੰਜਾਬ ਦੀ ਧਰਤੀ ਤੋਂ ਬੱਬਰ ਅਕਾਲੀ, ਗਦਰ ਲਹਿਰ ਤੇ ਪੱਗੜੀ ਸੰਭਾਲ ਜਿਹੀਆਂ ਲਹਿਰਾਂ ਚੱਲੀਆਂ ਅਤੇ ਅਜ਼ਾਦੀ ਸੰਗਰਾਮ ਨੂੰ ਨਵੀਂ ਦਿਸ਼ਾ ਦਿੱਤਾ। ਉਨਾਂ ਕਿਹਾ ਕਿ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਜਿਹੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀ ਸਦਕਾ ਹੀ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈਣ ਦੇ ਯੋਗ ਹੋਏ ਹਾਂ। ਉਨ੍ਹਾਂ ਅਪੀਲ ਕੀਤੀ ਕਿ ਹਰ ਨਾਗਰਿਕ ਦੇਸ਼ ਪ੍ਰਤੀ ਆਪਣੇ ਫਰਜਾਂ ਦੀ ਪੂਰਤੀ ਕਰਦੇ ਹੋਏ ਦੇਸ਼ ਭਗਤਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਵਿੱਚ ਆਪਣਾ ਯੋਗਦਾਨ ਪਾਵੇ।
ਐੱਸ.ਡੀ.ਐੱਮ. ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਕਿਹਾ ਕਿ ਅਗਲੇ ਮਹੀਨੇ ਦੀ 2 ਤੇ 3 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਆਹ ਪੁਰਬ ਦੀਆਂ ਤਿਆਰੀਆਂ ਪੂਰੇ ਜ਼ੋਰਾਂ ’ਤੇ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਮਾਂ ਰਹਿੰਦੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਜਾਣਗੀਆਂ ਅਤੇ ਸੰਗਤਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਅਜ਼ਾਦੀ ਸਮਾਗਮ ਦੌਰਾਨ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪੁਲਿਸ, ਪੰਜਾਬ ਹੋਮਗਾਰਡਜ਼, ਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਬੈਂਡ ਦੀਆਂ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸੱਭਿਆਚਾਰ ਦੀ ਤਰਜ਼ਮਾਨੀ ਕਰਦੇ ਪ੍ਰੋਗਰਾਮ ਦੀ ਸਫਲ ਪੇਸ਼ਕਾਰੀ ਕੀਤੀ ਗਈ।
ਇਸ ਮੌਕੇ ਅਜ਼ਾਦੀ ਸੰਗਰਾਮੀਆਂ ਦੇ ਪਰਿਵਾਰਕ ਮੈਂਬਰ ਸ੍ਰੀਮਤੀ ਕਰਮ ਕੌਰ ਅਤੇ ਸ੍ਰੀਮਤੀ ਮਹਿੰਦਰ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ। ਇਸੇ ਦੌਰਾਨ ਅਜ਼ਾਦੀ ਸਮਾਗਮ ਵਿੱਚ ਭਾਗ ਲੈਣ ਵਾਲੇ ਸਕੂਲੀ ਵਿਦਿਆਰਥੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਮਿਸਾਲੀ ਸੇਵਾਵਾਂ ਨਿਭਾਉਣ ਵਾਲੇ ਸਰਕਾਰੀ ਵਿਭਾਗਾਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਵੀ ਸਨਮਾਨਤ ਕੀਤਾ ਗਿਆ। ਸਮਾਗਮ ਦੌਰਾਨ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਫੁਲਕੇ ਦੇ 7 ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੀਆਂ ਸਨਦਾਂ ਵੀ ਦਿੱਤੀਆਂ ਗਈਆਂ।
ਅਜ਼ਾਦੀ ਸਮਾਗਮ ਦੌਰਾਨ ਜੱਜ ਸਾਹਿਬਾਨ ਨੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ, ਜਿਨ੍ਹਾਂ ਵਿੱਚ ਐੱਸ.ਡੀ.ਜੇ.ਐੱਮ ਵਨੀਤਾ ਲੂਥਰਾ, ਮਨਦੀਪ ਸਿੰਘ, ਰਜਿੰਦਰ ਸਿੰਘ, ਹਰਸਿਮਰਨ ਕੌਰ, ਪ੍ਰਭਜੋਤ ਕੌਰ, ਮਨਪ੍ਰੀਤ ਸਿੰਘ ਸੋਹੀ ਅਤੇ ਅਮਨਦੀਪ ਕੌਰ ਸ਼ਾਮਲ ਸਨ। ਇਸ ਤੋਂ ਇਲਾਵਾ ਸ੍ਰੀ ਬਿੰਨੀ ਭੰਡਾਰੀ, ਐੱਸ.ਪੀ. ਜਗਵਿੰਦਰਜੀਤ ਸਿੰਘ ਸੰਧੂ, ਨਾਇਬ ਤਹਿਸੀਲਦਾਰ ਬਟਾਲਾ ਲਖਵਿੰਦਰ ਸਿੰਘ, ਡੀ.ਐੱਸ.ਪੀ. ਪਰਵਿੰਦਰ ਕੌਰ, ਡੀ.ਐੱਸ.ਪੀ. ਲਲਿਤ ਕੁਮਾਰ, ਜੀ.ਓ.ਜੀ. ਹੈੱਡ ਕੈਪਟਨ ਕਸ਼ਮੀਰ ਸਿੰਘ ਅਤੇ ਸਮੁੱਚੀ ਜੀ.ਓ.ਜੀ. ਟੀਮ, ਸੁਖਜਿੰਦਰ ਸਿੰਘ ਰਜਿੰਦਰਾ ਫਾਊਂਡਰੀ ਵਾਲੇ, ਮਾਸਟਰ ਕੁਲਦੀਪ ਰਾਜ ਸ਼ਰਮਾਂ, ਯਸਪਾਲ ਚੌਹਾਨ, ਨਰੇਸ਼ ਗੋਇਲ, ਰਾਕੇਸ਼ ਤੁੱਲੀ, ਭਰਤ ਅਗਰਵਾਲ, ਰਾਜੇਸ਼ ਤੁੱਲੀ, ਸਰਦੂਲ ਸਿੰਘ, ਬਲਵਿੰਦਰ ਸਿੰਘ, ਬੀ.ਡੀ.ਪੀ.ਓ. ਬਟਾਲਾ ਮਿੱਤਰਮਾਨ ਸਿੰਘ, ਮਲਕੀਤ ਸਿੰਘ ਬਾਠ, ਮਨੋਜ ਢੱਲਾ ਪ੍ਰਧਾਨ ਸਵਰਨਕਾਰ ਸੰਘ ਬਟਾਲਾ, ਦਲਜੀਤ ਸੂਰੀ, ਅਸ਼ਵਨੀ ਅਗਰਵਾਲ, ਜਤਿੰਦਰ ਕੱਦ, ਪਰਲੋਕ ਸਿੰਘ ਘੁਮਾਣ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬਟਾਲਾ ਨਿਵਾਸੀ ਹਾਜ਼ਰ ਸਨ।
ਅਜ਼ਾਦੀ ਸਮਾਗਮ ਦੇ ਅਖੀਰ ਵਿੱਚ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਧਰਮਪੁਰਾ ਦੀਆਂ ਵਿਦਿਆਰਥਣਾਂ ਵੱਲੋਂ ਰਾਸ਼ਟਰ ਗਾਨ ਪੇਸ਼ ਕੀਤਾ ਗਿਆ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
-
कमांद।। राजकीय महाविद्यालय कमांद का प्रथम छात्र संघ समारोह रंगारंग सांस्कृतिक कार्यक्रमों व शैक्षिक उन्नयन गोष्ठी के साथ सम्पन्न हुआ। ...
-
परमजीत सिंह गिल की युवाओं को अपील विदेश जाना छोड़ो, पंजाब को देश का नेतृत्व करने लायक बनाओ कहा कि युवा पंजाब को आई. टी. हब के तौर पर विकस...
-
जिला मजिस्ट्रेट के सख्त आदेश: प्रेगाबालिन दवा की खुली बिक्री पर रोक पठानकोट, 08 मई 2026 — जिला मजिस्ट्रेट पठानकोट डॉ. पल्लवी (आईएएस) ने प्...
-
ਬਟਾਲਾ, 10 ਅਕਤਬਰ (ਨੀਰਜ ਸ਼ਰਮਾ. ਜਸਬੀਰ ਸਿੰਘ ) ਡਾ. ਕੰਵਲਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭ...
-
बजरंग दल अम्ब के बजरंगीयो ने लगातार सातवें मंगलवार सप्ताहिक हनुमान_चालीसा_पाठ का किया जाप * आज मंगलवार दिनांक 07/09/2021 शाम 7:00 बजे बजरंग ...

COMMENTS