ਬਟਾਲਾ : 1 ਅਗਸਤ ( ਬਲਜੀਤ ਸਿੰਘ .ਨੀਰਜ ਸ਼ਰਮਾ
) ਉਝ ਦਰਿਆ 'ਚੋਂ ਵਾਧੂ ਪਾਣੀ ਰਾਵੀ ਦਰਿਆ 'ਚ ਸੁੱਟੇ ਜਾਣ ਤੇ ਬਰਸਾਤਾਂ ਦੇ ਮੱਦੇਨਜ਼ਰ ਪੰਜਾਬ ਰੋਡਵੇਜ਼ ਡਿਪੂ ਬਟਾਲਾ ਨੇ ਵੀ ਐਮਰਜੈਂcਸੀ ਸੇਵਾਵਾਂ ਲਈ ਤਿਆਰੀ ਕੱਸ ਲਈ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸਫਾਕ ਦੇ ਆਦੇਸ਼ਾਂ ਅਨੁਸਾਰ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ 'ਚੋਂ ਆਮ ਜਨਤਾ ਨੂੰ ਸੁਰੱਖਿਅਤ ਕੱਢਣ ਲਈ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਡਿਪੂ ਬਟਾਲਾ ਨੇ ਪੱਤਰ ਜਾਰੀ ਕਰ ਕੇ ਐਮਰਜੈਂਸੀ ਸੇਵਾਵਾਂ ਲਈ ਬੱਸਾਂ ਮੁਹੱਈਆ ਕਰਵਾਉਣ ਲਈ ਨੋਡਲ ਅਫ਼ਸਰ ਨਿਯੁਕਤ ਕਰ ਦਿੱਤੇ ਹਨਜਾਰੀ ਪੱਤਰ 'ਚ ਜੀਐੱਮ ਪਰਮਜੀਤ ਸਿੰਘ ਨੇ ਦੱਸਿਆ ਕਿ ਹੜ੍ਹ ਦੀ ਸਥਿਤੀ ਨੂੰ ਮੁੱਖ ਰੱਖ ਕੇ ਟਰੈਫਿਕ ਇੰਚਾਰਜ ਯਾਦਵਿੰਦਰ ਸਿੰਘ ਤੇ ਡਿਊਟੀ ਇੰਸਪੈਕਟਰ ਸਤਿੰਦਰ ਸਿੰਘ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਕਤ ਅਧਿਕਾਰੀ ਹੜ੍ਹ ਦੀ ਸਥਿਤੀ 'ਚ ਆਰਟੀਏ ਗੁਰਦਾਸਪੁਰ 'ਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰ ਕੇ ਬੱਸਾਂ ਮੁਹੱਈਆ ਕਰਵਾਉਣਗੇ। ਜਨਰਲ ਮੈਨੇਜਰ ਪਰਮਜੀਤ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਨੂੰ ਭੇਜੇ ਪੱਤਰ 'ਚ ਹੜ੍ਹ ਦੀ ਸਥਿਤੀ 'ਚ ਐਮਰਜੈਂਸੀ ਲਈ 25 ਬੱਸਾਂ ਅਤੇ ਸਟਾਫ਼ ਦੀ ਲਿਸਟ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਦੀ ਸਥਿਤੀ 'ਚ ਐਮਰਜੈਂਸੀ 'ਚ ਉਕਤ ਸਟਾਫ਼ ਹਰ ਵਕਤ ਹਾਜ਼ਰ ਰਹੇਗਾ। ਉਨ੍ਹਾਂ ਦੱਸਿਆ ਕਿ ਨੋਡਲ ਅਫ਼ਸਰ ਤੇ ਸਟਾਫ ਦੇ ਸੰਪਰਕ ਨੰਬਰ ਵੀ ਲਿਸਟ 'ਚ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਦਾ ਸਟਾਫ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਹਰ ਵਕਤ ਤਿਆਰ ਹੈ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
-
कमांद।। राजकीय महाविद्यालय कमांद का प्रथम छात्र संघ समारोह रंगारंग सांस्कृतिक कार्यक्रमों व शैक्षिक उन्नयन गोष्ठी के साथ सम्पन्न हुआ। ...
-
परमजीत सिंह गिल की युवाओं को अपील विदेश जाना छोड़ो, पंजाब को देश का नेतृत्व करने लायक बनाओ कहा कि युवा पंजाब को आई. टी. हब के तौर पर विकस...
-
जिला मजिस्ट्रेट के सख्त आदेश: प्रेगाबालिन दवा की खुली बिक्री पर रोक पठानकोट, 08 मई 2026 — जिला मजिस्ट्रेट पठानकोट डॉ. पल्लवी (आईएएस) ने प्...
-
ਬਟਾਲਾ, 10 ਅਕਤਬਰ (ਨੀਰਜ ਸ਼ਰਮਾ. ਜਸਬੀਰ ਸਿੰਘ ) ਡਾ. ਕੰਵਲਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭ...
-
बजरंग दल अम्ब के बजरंगीयो ने लगातार सातवें मंगलवार सप्ताहिक हनुमान_चालीसा_पाठ का किया जाप * आज मंगलवार दिनांक 07/09/2021 शाम 7:00 बजे बजरंग ...

COMMENTS