10 ਸਤੰਬਰ ਨੂੰ ਸੰਗਰੂਰ ਵਿੱਚ ਹੋਵੇਗੀ ਵਿਸ਼ਾਲ ਸੂਬਾ ਪੱਧਰੀ ਰੈਲੀ
ਜੰਡਿਆਲਾ 21 ਅਗਸਤ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਪੰਜਾਬ ਅੰਦਰ ਕੰਮ ਕਰਦੇ ਮਾਣ-ਭੱਤਾ ਵਰਕਰਾਂ, ਕੱਚੇ ਮੁਲਾਜ਼ਮਾਂ, ਰੈਗੂਲਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਸਰਕਾਰ ਵੱਲੋਂ ਕੀਤੀ ਜਾ ਰਹੀ ਟਾਲਮਟੋਲ ਦੇ ਖਿਲਾਫ਼ 'ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ' ਵੱਲੋਂ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕੀਤੀ ਗਈ ਸੂਬਾਈ ਕਨਵੈਨਸ਼ਨ ਦੇ ਫੈਸਲੇ ਦੀ ਕੜੀ ਵਜੋਂ ਜ਼ਿਲ੍ਹਾ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ ਮੁਲਾਜਮਾਂ / ਪੈਂਨਸ਼ਨਰਾਂ ਵੱਲੋਂ ਕਨਵੀਨਰਜ ਗੁਰਦੀਪ ਸਿੰਘ ਬਾਜਵਾ, ਅਸ਼ਵਨੀ ਅਵਸਥੀ , ਅਜੇ ਕੁਮਾਰ ਸਨੋਤਰਾ , ਕੁਲਦੀਪ ਸਿੰਘ ਉਦੋਕੇ , ਰਾਮ ਲੁਬਾਇਆ ,ਬਿਕਰਮਜੀਤ ਸਿੰਘ ਸਾਹ , ਸੰਤ ਸੇਵਕ ਸਰਕਾਰੀਆ ਅਤੇ ਬੋਬਿੰਦਰ ਸਿੰਘ, ਗੁਰਭੇਜ ਸਿੰਘ ਢਿਲੋਂ ਦੀ ਸਾਂਝੀ ਅਗਵਾਈ ਹੇਠ ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਨੂੰ ਜੰਡਿਆਲਾ ਗੁਰੂ ਵਿਖੇ ਸੈਕੜਿਆਂ ਦੀ ਗਿਣਤੀ ਵਿੱਚ ਇਕੱਠੇ ਹੋਏ ਮੁਲਾਜਮਾਂ ਨੇ ਪੰਜਾਬ ਸਰਕਾਰ ਖਿਲਾਫ ਨਾਹਰੇ ਬਾਜੀ ਕਰਦਿਆਂ ਰੋਸ਼ ਪੱਤਰ ਦਿੱਤਾ ਗਿਆ ।
ਇੱਸ ਮੌਕੇ ਸੰਬੋਧਨ ਕਰਦਿਆਂ ਜਰਮਨਜੀਤ ਸਿੰਘ ਛੱਜਲਵੱਡੀ , ਮੁਖਤਾਰ ਸਿੰਘ ਮੁਹਾਵਾ, ਨਰਿੰਦਰ ਸਿੰਘ , ਜੋਗਿੰਦਰ ਸਿੰਘ , ਸੁਖਦੇਵ ਰਾਜ ਕਾਲੀਆ , ਕੰਵਲਜੀਤ ਸਿੰਘ , ਜਸਵੰਤ ਰਾਏ , ਬਲਦੇਵ ਰਾਜ , ਜੈਮਲ ਸਿੰਘ , ਰਣਬੀਰ ਉੱਪਲ , ਜੋਗਿੰਦਰ ਸਿੰਘ ਜਰਨੈਲ ਪੱਟੀ , ਓਂਕਾਰ ਸਿੰਘ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੌਜੂਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਆਪਣੀ ਸੰਗਰੂਰ ਸਥਿਤ ਰਿਹਾਇਸ਼ 'ਤੇ ਸਾਂਝੇ ਫਰੰਟ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਆਉਣ 'ਤੇ ਮਾਣਭੱਤਾ ਵਰਕਰਾਂ ਦੀਆਂ ਉਜਰਤਾਂ ਵਿੱਚ ਵਾਧਾ ਕੀਤਾ ਜਾਵੇਗਾ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ, ਛੇਵੇਂ ਤਨਖਾਹ ਕਮਿਸ਼ਨ ਨੂੰ ਸੋਧ ਕੇ ਮੁਲਾਜ਼ਮ ਤੇ ਪੈਨਸ਼ਨਰ ਪੱਖੀ ਬਣਾਇਆ ਜਾਵੇਗਾ, ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ 2.59 ਦੇ ਗੁਣਾਂਕ ਨਾਲ ਕੀਤੀ ਜਾਵੇਗੀ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ, ਪਰਖ ਕਾਲ ਸੰਬੰਧੀ 15-01-2015 ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇਗਾ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ 'ਤੇ ਵੀ ਪੰਜਾਬ ਦੇ ਸਕੇਲ ਲਾਗੂ ਕੀਤੇ ਜਾਣਗੇ, ਬੰਦ ਕੀਤੇ ਗਏ ਪੇਂਡੂ ਤੇ ਬਾਰਡਰ ਏਰੀਆ ਸਮੇਤ ਸਮੁੱਚੇ 37 ਭੱਤੇ ਅਤੇ ਏ.ਸੀ.ਪੀ. ਬਹਾਲ ਕੀਤੇ ਜਾਣਗੇ ਅਤੇ ਮਹਿੰਗਾਈ ਭੱਤੇ ਦੀਆਂ ਰੋਕੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ। ਆਗੂਆਂ ਨੇ ਕਿਹਾ ਕਿ ਇਸੇ ਤਰਾਂ ਦੇ ਭਰੋਸੇ ਉਹਨਾਂ ਵੱਲੋਂ ਬਤੌਰ ਵਿੱਤ ਮੰਤਰੀ 9 ਜੂਨ ਨੂੰ ਚੰਡੀਗੜ੍ਹ ਵਿਖੇ ਸਾਂਝੇ ਫਰੰਟ ਨਾਲ ਹੋਈ ਮੀਟਿੰਗ ਵਿੱਚ ਵੀ ਦਿੱਤੇ ਗਏ ਸਨ ਪਰ ਅਜੇ ਤੱਕ ਸਰਕਾਰ ਵੱਲੋਂ ਉਹਨਾਂ ਦਾ ਕੋਈ ਮਸਲਾ ਹੱਲ ਨਹੀਂ ਕੀਤਾ ਗਿਆ ਜਿਸ ਕਾਰਨ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ, ਕੱਚੇ ਮੁਲਾਜ਼ਮਾਂ ਅਤੇ ਮਾਣਭੱਤਾ ਵਰਕਰਾਂ ਨੂੰ ਮੁੜ ਸੰਘਰਸ਼ ਦਾ ਰਸਤਾ ਅਖਤਿਆਰ ਕਰਨਾ ਪਿਆ ਹੈ। ਉੱਹਨਾ ਅਗੇ ਕਿਹਾ ਕਿ ਜੇਕਰ ਪੰਜਾਬ ਦੇ ਮੁੱਖ ਮੰਤਰੀ ਨੇ ਸਾਂਝੇ ਫਰੰਟ ਦੇ ਆਗੂਆਂ ਨਾਲ ਬੈਠ ਕੇ ਇਹਨਾਂ ਮੰਗਾਂ ਤੇ ਕੋਈ ਠੋਸ ਫੈਸਲਾ ਨਾ ਲਿਆ ਤਾਂ 10 ਸਤੰਬਰ ਨੂੰ ਸੰਗਰੂਰ ਵਿੱਖੇ ਵਿਸ਼ਾਲ ਸੂਬਾ ਰੈਲੀ ਕੀਤੀ ਜਾਵੇਗੀ ।ਮੰਤਰੀ ਸਾਹਿਬ ਨੇ ਭਰੋਸਾ ਦਿਵਾਇਆ ਕਿ ਤੁਹਾਡੀ ਮੁੱਖ ਮੰਤਰੀ ਪੰਜਾਬ ਨਾਲ ਗੱਲਬਾਤ ਕਰਵਾ ਕੇ ਮੰਗਾਂ ਦਾ ਹੱਲ ਕਰਵਾ ਦਿੱਤਾ ਜਾਵੇਗਾ । ਇੱਸ ਮੌਕੇ ਹੋਰਨਾਂ ਤੋਂ ਇਲਾਵਾ ਨਛੱਤਰ ਸਿੰਘ ਤਰਨਤਾਰਨ ,ਅਜੇ ਡੋਗਰਾ , ,ਸੁੱਚਾ ਸਿੰਘ ਟਰਪਈ , ਕਰਮਜੀਤ ਕੇ ਪੀ , ਮੰਗਲ ਸਿੰਘ ਟਾਂਡਾ , ਰਛਪਾਲ ਸਿੰਘ ਜੋਧਾ ਨਗਰੀ , ਕਾਰਜ ਸਿੰਘ ਕੈਰੋਂ , , ਬਲਦੇਵ ਸਿੰਘ ਸੰਧੂ , ਅਮਰਜੀਤ ਕਲੇਰ , ਰਾਮ ਕੁਮਾਰ , ਇੰਦਰਜੀਤ ਰਿਸ਼ੀ , ਰਛਪਾਲ ਸਿੰਘ ਜੋਧਾ ਨਗਰੀ , ਅਵਤਾਰ ਸਿੰਘ , ਲਖਵਿੰਦਰਪਾਲ ਸਿੰਘ, ਗੁਰਦੀਪ ਸਿੰਘ ਪੂਹਲਾ , ਗੁਰਬੀਰ ਸਿੰਘ , ਸਵਿੰਦਰ ਸਿੰਘ ਹਰਪ੍ਰੀਤ ਸੋਹੀਆਂ , ਮਮਤਾ ਸ਼ਰਮਾਂ , ਪਰਮਜੀਤ ਮਾਨ , ਹਰਮਨਦੀਪ ਭੰਗਾਲੀ , ਹਰਦੇਵ ਭਕਨਾ , ਜਸਵੰਤ ਰਾਏ ਹਾਜਿਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
COMMENTS