ਅੰਮ੍ਰਿਤਸਰ,10 ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਮਾਨਯੋਗ ਹਾਈਕੋਰਟ ਵੱਲੋਂ ਆਪਣਾ ਇਤਿਹਾਸਕ ਫੈਸਲਾ ਸੁਣਾਉਂਦਿਆਂ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੂੰ ਵਿਰੋਧੀ ਪਾਰਟੀਆਂ ਨੇ ਸਾਰੇ ਕਾਇਦੇ ਕਾਨੂੰਨ ਛਿੱਕੇ 'ਤੇ ਟੰਗ ਕੇ ਝੂਠੇ ਕੇਸ ਵਿੱਚ ਫਸਾ ਕੇ ਪਟਿਆਲਾ ਜੇਲ੍ਹ ਵਿੱਚ ਡੱਕਿਆ ਹੋਇਆ ਸੀ, ਨੂੰ ਜ਼ਮਾਨਤ 'ਤੇ ਰਿਹਾ ਕਰਨ ਦਾ ਫੈਸਲਾ ਸੁਣਾਇਆ। ਫੈਸਲੇ ਦੀ ਖ਼ਬਰ ਸੁਣਦਿਆਂ ਸਾਰ ਹੀ ਅਕਾਲੀ ਦਲ ਦੇ ਵਰਕਰਾਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ। ਇਸੇ ਖੁਸ਼ੀ ਦੇ ਵਿੱਚ ਜੁਗਿਆਲ ਕਲੋਨੀ ਵਿੱਚ ਰਵਿੰਦਰ ਸਿੰਘ ਜੱਗਾ ਪ੍ਰਧਾਨ, ਪੰਜਾਬ ਰਾਜ ਮੁਲਾਜ਼ਮ ਦਲ ਤੇ ਸੀਨੀਅਰ ਅਕਾਲੀ ਆਗੂ ਦੀ ਅਗਵਾਈ ਵਿੱਚ ਅਕਾਲੀ ਵਰਕਰਾਂ ਨੇ ਲੱਡੂ ਵੰਡੇ ਅਤੇ ਇਕ ਦੂਜੇ ਨੂੰ ਵਧਾਈਆਂ ਦਿੱਤੀਆਂ।ਇਸ ਮੌਕੇ 'ਤੇ ਮਜੀਠੀਆ ਦੀ ਹੋਈ ਰਿਹਾਈ 'ਤੇ ਰਵਿੰਦਰ ਸਿੰਘ ਜੱਗਾ ਨੇ ਮਾਨਯੋਗ ਹਾਈਕੋਰਟ ਦਾ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਮਜੀਠੀਆ ਦੀ ਰਿਹਾਈ ਹੋਣ ਨਾਲ ਅਕਾਲੀ ਦਲ ਨੂੰ ਬਹੁਤ ਵੱਡਾ ਬਲ ਮਿਲੇਗਾ।ਇਸ ਮੌਕੇ 'ਤੇ ਰਵਿੰਦਰ ਸਿੰਘ ਜੱਗਾ ਪ੍ਰਧਾਨ ਮੁਲਾਜ਼ਮ ਦਲ ਤੇ ਸੀਨੀਅਰ ਅਕਾਲੀ ਆਗੂ, ਸੁਖਵਿੰਦਰ ਸਿੰਘ ਗੋਰਾਇਆ,ਪ੍ਰਧਾਨ ਗੁਰਦੁਆਰਾ ਸਿੰਘ ਸਭਾ, ਬਾਪੂ ਸਵਰਨ ਸਿੰਘ ਸਕੱਤਰ, ਰਣਜੀਤ ਸਿੰਘ ਗੋਸਲ ਜ਼ਿਲ੍ਹਾ ਪ੍ਰਧਾਨ ਟਰਾਂਸਪੋਰਟ ਵਿੰਗ, ਸੁਰਿੰਦਰ ਸਿੰਘ ਪ੍ਰਧਾਨ ਪੀਐਸਪੀਸੀਐਲ, ਸ਼ੀਤਲ ਸਿੰਘ ਬਾਜਵਾ, ਭਾਗ ਸਿੰਘ ਰੰਧਾਵਾ, ਅਜੀਤ ਸਿੰਘ, ਸ਼ਿੰਗਾਰਾ ਸਿੰਘ, ਕਸ਼ਮੀਰ ਸਿੰਘ, ਸਰੂਪ ਸਿੰਘ, ਜਗਤਾਰ ਸਿੰਘ, ਸੰਜੇ ਕੁਮਾਰ, ਤਸਵੀਰ ਸਿੰਘ, ਗੁਰਪ੍ਰੀਤ ਸਿੰਘ, ਕੁਮਾਰ ਸੋਨੂੰ, ਨਰਬਾਜ ਸਿੰਘ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
ਬਟਾਲਾ 28 ਅਗਸਤ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ) ਲਖਵਿੰਦਰ ਸਿੰਘ ਸੇਖੋਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਦਾ ਵਾਧੂ ਚਾਰਜ ਸੰਭਾਲ ਲ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...

COMMENTS