ਬਟਾਲਾ 10 ਅਗਸਤ (ਬਲਜੀਤ ਸਿੰਘ ਨੀਰਜ ਸ਼ਰਮਾ ਜਸਬੀਰ ਸਿੰਘ) ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ 73 ਬਟਾਲੀਅਨ ਦੀ ਬੀਓਪੀ ਸਿੰਘੋਕੇ ਦੇ ਸਰਹੱਦ 'ਤੇ ਤਾਇਨਾਤ ਜਵਾਨਾਂ ਵੱਲੋਂ ਸੋਮਵਾਰ ਦੀ ਰਾਤ ਭਾਰਤੀ ਖੇਤਰ ਵਿੱਚ ਪ੍ਰਵੇਸ਼ ਕਰ ਰਹੇ ਪਾਕਿਸਤਾਨੀ ਡ੍ਰੋਨ ਤੇ ਫਾਇਰਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਬੀਐੱਸਐੱਫ ਦੀ 73 ਬਟਾਲੀਅਨ ਦੀ ਬੀਓਪੀ ਸਿੰਘੋਂਕੇ ਪੋਸਟ 'ਤੇ ਡਿਊਟੀ 'ਤੇ ਤੈਨਾਤ ਜਵਾਨਾਂ ਵੱਲੋਂ ਸੋਮਵਾਰ ਦੀ ਰਾਤ 12.00 ਦੇ ਕਰੀਬ ਭਾਰਤੀ ਖੇਤਰ ਵਿੱਚ ਪ੍ਰਵੇਸ਼ ਕਰ ਰਹੇ ਪਾਕਿਸਤਾਨੀ ਡ੍ਰੋਨ ਵੇਖਿਆ ਗਿਆ ਜਿਥੇ ਜਵਾਨਾਂ ਵੱਲੋਂ 23 ਰਾਊਂਡ ਫਾਇਰ ਕੀਤੇ ਗਏ।ਉਨ੍ਹਾਂ ਦੱਸਿਆ ਕਿ ਸਰਹੱਦ 'ਤੇ ਮੁਸਤੈਦ ਜਵਾਨਾਂ ਵੱਲੋਂ ਪਾਕਿਸਤਾਨੀ ਡ੍ਰੋਨ ਦੀ ਭਾਰਤੀ ਖੇਤਰ ਵਿਚ ਪ੍ਰਵੇਸ਼ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ ਬੀਐੱਸਐੱਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝਾ ਸਰਚ ਅਭਿਆਨ ਚਲਾਇਆ ਗਿਆ ਪ੍ਰੰਤੂ ਕੋਈ ਵੀ ਗੈਰ ਵਸਤੂ ਹੱਥ ਨਹੀਂ ਲੱਗੀ । ਡੀਆਈਜੀ ਪ੍ਰਭਾਕਰ ਜੋਸ਼ੀ ਨੇ ਕਿਹਾ ਕਿ ਸਰਹੱਦ 'ਤੇ ਚੌਕਸ ਬੀਐਸਐਫ ਜਵਾਨਾਂ ਵੱਲੋਂ ਸਮੇਂ ਸਮੇਂ ਤੇ ਭਾਰਤੀ ਏਰੀਏ ਵਿਚ ਪ੍ਰਵੇਸ਼ ਕਰਨ ਵਾਲੇ ਪਾਕਿਸਤਾਨੀ ਡ੍ਰੋਨਾਂ ਦੀ ਕੋਸ਼ਿਸ਼ ਨੂੰ ਨਾਕਾਮ ਕੀਤਾ ਗਿਆ ਹੈ। ਇਸ ਮੌਕੇ ਤੇ ਉਨ੍ਹਾਂ ਸਰਹੱਦੀ ਖੇਤਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਦੀ ਸੁਰੱਖਿਆ ਦੇ ਮੱਦੇਨਜ਼ਰ ਸਰਹੱਦ ਨੇੜੇ ਸ਼ੱਕੀ ਵਿਅਕਤੀ ਅਤੇ ਡ੍ਰੋਨਾਂ ਸੰਬੰਧੀ ਤੁਰੰਤ ਬੀਐਸਐਫ ਦੀਆਂ ਸਬੰਧਤ ਪੋਸਟਾਂ 'ਤੇ ਇਤਲਾਹ ਦਿੱਤੀ ਜਾਵੇ ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...

COMMENTS