ਕਮਿਸ਼ਨਰ ਨਗਰ ਨਿਗਮ ਵੱਲੋਂ ਵੇਸਟ ਮੈਨਜਮੈਂਟ ਦਾ ਸਾਰਾ ਖਾਕਾ ਤਿਆਰ
ਬਟਾਲਾ, 16 ਅਗਸਤ (ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) - ਨਗਰ ਨਿਗਮ ਬਟਾਲਾ ਵੱਲੋਂ ਇਸ ਵਾਰ ਵਿਆਹ ਪੁਰਬ ਨੂੰ ‘ਜ਼ੀਰੋ ਵੇਸਟ ਜਨਰੇਟਿਡ ਮੇਲਾ’ ਬਣਾਉਣ ਦਾ ਸੰਕਪਲ ਕੀਤਾ ਗਿਆ ਹੈ ਅਤੇ ਇਸ ਸਬੰਧੀ ਨਗਰ ਨਿਗਮ ਨੇ ਸਾਰਾ ਖਾਕਾ ਵੀ ਤਿਆਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਬਟਾਲਾ ਦੀ ਕਮਿਸ਼ਨਰ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ 1 ਤੋਂ 3 ਸਤੰਬਰ ਤੱਕ ਸੰਗਤਾਂ ਵੱਲੋਂ ਬਟਾਲਾ ਸ਼ਹਿਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਆਹ ਪੁਰਬ ਮੌਕੇ ਸਥਾਨਕ ਸੰਗਤ ਵੱਲੋਂ ਸ਼ਰਧਾਲੂਆਂ ਦੀ ਟਹਿਲ-ਸੇਵਾ ਨੂੰ ਮੁੱਖ ਰੱਖਦੇ ਹੋਏ ਚਾਹ-ਪਾਣੀ ਅਤੇ ਲੰਗਰਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਕਸਰ ਹੀ ਮੇਲਆਂ ਵਿੱਚ ਲੰਗਰ ਵਾਲੀਆਂ ਥਾਵਾਂ ’ਤੇ ਡਿਸਪੋਜਏਬਲ ਦਾ ਖਲਾਰਾ ਪੈ ਜਾਂਦਾ ਹੈ ਜੋ ਕਿ ਕਿਸੇ ਵੀ ਤਰ੍ਹਾਂ ਸਹੀ ਨਹੀਂ ਲੱਗਦਾ। ਉਨ੍ਹਾਂ ਕਿਹਾ ਅਜਿਹੇ ਖਲਾਰੇ ਨੂੰ ਰੋਕਣ ਲਈ ਕਿ ਇਸ ਵਾਰ ਵਿਆਹ ਪੁਰਬ ਦੌਰਾਨ ਸਿੰਗਲ ਯੂਜ਼ ਪਲਾਸਟਿਕ ਦੀ ਪੂਰੀ ਤਰਾਂ ਮਨਾਹੀ ਕੀਤੀ ਗਈ ਹੈ ਅਤੇ ਲੰਗਰ ਜਾਂ ਤਾਂ ਭਾਂਡਿਆਂ ਵਿੱਚ ਜਾਂ ਪੱਤਲਾਂ ਵਿੱਚ ਹੀ ਵਰਤਾਇਆ ਜਾਵੇਗਾ।
ਕਮਿਸ਼ਨਰ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਵਿਆਹ ਪੁਰਬ ਦੌਰਾਨ ਦੋ ਤਰਾਂ ਦੇ ਲੰਗਰ ਲੱਗਦੇ ਹਨ ਜਿਨ੍ਹਾਂ ਵਿੱਚ ਕੁਝ ਲੰਗਰ ਪਹਿਲਾਂ ਹੀ ਨਿਰਧਾਰਤ ਥਾਵਾਂ ’ਤੇ ਲੱਗਦੇ ਹਨ ਜੋ ਹਰ ਵਾਰ ਓਥੇ ਹੀ ਹੁੰਦੇ ਹਨ। ਦੂਸਰੀ ਪ੍ਰਕਾਰ ਦੇ ਲੰਗਰ ਮੋਬਾਇਲ ਹੁੰਦੇ ਹਨ ਜੋ ਸੰਗਤਾਂ ਵੱਲੋਂ ਪਿੰਡਾਂ ’ਚੋਂ ਤਿਆਰ ਕਰਕੇ ਟਰਾਲੀਆਂ ਆਦਿ ਵਿੱਚ ਲਿਆ ਕੇ ਜਿਥੇ ਜਗ੍ਹਾ ਮਿਲੇ ਓਥੇ ਵਰਤਾਏ ਜਾਂਦੇ ਹਨ।
ਉਨ੍ਹਾਂ ਦੱਸਿਆ ਕਿ ਜਿਹੜੇ ਨਿਰਧਾਰਤ ਥਾਵਾਂ ਵਾਲੇ ਲੰਗਰ ਹਨ ਉਨ੍ਹਾਂ ਦੀ ਲਿਸਟ ਨਗਰ ਨਿਗਮ ਵੱਲੋਂ ਤਿਆਰ ਕੀਤੀ ਗਈ ਹੈ ਅਤੇ ਨਗਰ ਨਿਗਮ ਦੇ ਕਰਮਚਾਰੀਆਂ ਵੱਲੋਂ ਓਨਾਂ ਥਾਵਾਂ ਦੇ ਨੇੜੇ ਹੀ ਪਿਟਸ ਬਣਾ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੰਗਰ ਦੇ ਜੂਠੇ ਪੱਤਲਾਂ ਨੂੰ ਪਿੱਟਸ ਵਿੱਚ ਪਾ ਕੇ ਉਸਦੀ ਦੇਸੀ ਖਾਦ ਤਿਆਰ ਕੀਤੀ ਜਾਵੇਗੀ ਜਿਸਨੂੰ ਬਾਅਦ ਵਿੱਚ ਲੋਕਾਂ ਵਿੱਚ ਵੰਡਿਆ ਜਾਵੇਗਾ। ਇਸਤੋਂ ਇਲਾਵਾ ਜਿਹੜੇ ਮੋਬਾਇਲ ਲੰਗਰ ਹਨ ਉਨ੍ਹਾਂ ਦੇ ਪ੍ਰਬੰਧਕ ਵੀ ਪਹਿਲਾਂ ਨਗਰ ਨਿਗਮ ਜਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰ ਦੇਣ ਤਾਂ ਜੋ ਓਥੇ ਵੀ ਡਸਟਬੀਨ ਰੱਖਣ ਤੋਂ ਇਲਾਵਾ ਵੇਸਟਿਜ ਦੀ ਸੰਭਾਲ ਦੇ ਪ੍ਰਬੰਧ ਕੀਤੇ ਜਾ ਸਕਣ।
ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ‘ਜ਼ੀਰੋ ਵੇਸਟ ਜਨਰੇਟਿਡ ਮੇਲਾ’ ਬਣਾਉਣ ਵਿੱਚ ਪ੍ਰਸ਼ਾਸਨ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਪਾਵਨ ਚਰਨ ਛੋਹ ਪ੍ਰਾਪਤ ਨਗਰ ਨੂੰ ਸਾਫ਼-ਸੁਥਰਾ ਰੱਖਣਾ ਸਾਡਾ ਫਰਜ ਹੈ ਅਤੇ ਇਸ ਵਿੱਚ ਹਰ ਕਿਸੇ ਨੂੰ ਸਹਿਯੋਗ ਕਰਨਾ ਚਾਹੀਦਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
अंतरराष्ट्रीय महिला दिवस लैंगिक समानता वर्ष के रूप में मनाया जाएगा : प्रतिभा देवी - प्रकृति विधान फाउंडेशन द्वारा आयोजित हुआ कार्यक्रम। -सा...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
आज शाहजहांपुर जेल में बंद ऐसे महिला एवं पुरुष बंदियों जिनकी दृष्टि दोष है उन्हें 100 से अधिक निशुल्क चश्मे वितरित किए गए। ज्ञातव्य है कि वि...
-
For telephonic guidance on COVID-19 from 8 am to 12 noon - Dr Tushar Shah. 9321469911 Dr M Bhatt. 9320407074 Dr D Doshi. ...
COMMENTS