ਬਟਾਲਾ 29 ਅਗਸਤ (ਬਲਜੀਤ ਸਿੰਘ.ਨੀਰਜ ਸ਼ਰਮਾ.ਜਸਬੀਰ ਸਿੰਘ ) - 3 ਸਤੰਬਰ, 2022 ਨੂੰ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 535ਵੇਂ ਵਿਆਹ ਪੁਰਬ ਨੂੰ ਲੈ ਕੇ ਸੰਗਤਾਂ ਤਿਆਰੀਆਂ ਕਰ ਰਹੀਆਂ ਹਨ। ਵਿਆਹ ਪੁਰਬ ਮੌਕੇ ਸੰਗਤਾਂ ਆਪਣੇ ਪਰਿਵਾਰ ਨਾਲ ਮਿਲ ਕੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵਲੋਂ ਗੁਰੂ ਸਾਹਿਬ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਰੋਜਾਨਾ ਹਰ ਜਸ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਜਾਂਦਾ ਹੈ।ਜਿਥੇ ਬੀਬੀਆਂ ਵਲੋਂ ਗੁਰਬਾਣੀ ਪੜ੍ਹ ਕੇ, ਕੀਰਤਨ ਕਰਕੇ ਵਿਆਹ ਪੁਰਬ ਮਨਾ ਰਹੀਆਂ ਹਨ, ਉਥੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੀਬੀਆਂ ਵਲੋਂ ਗੁਣੇ ਦਾ ਲੰਗਰ ਤਿਆਰ ਕਰਕੇ ਸੰਗਤਾਂ ਨੂੰ ਅਟੁੱਟ ਵਰਤਾਇਆ ਗਿਆ।
ਇਸੇ ਦੌਰਾਨ ਬੀਬੀਆਂ ਵਲੋਂ ਮਾਤਾ ਸੁਲੱਖਣੀ ਜੀ ਦੇ ਪੇਕੇ ਘਰ ਇਤਿਹਾਸਕ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਗੁਣੇ ਤਿਆਰ ਕਰਕੇ ਲਿਜਾ ਕੇ ਸੰਗਤਾਂ ਨੂੰ ਵਰਤਾਇਆ ਗਿਆ। ਗੁਣਿਆ ਦਾ ਲੰਗਰ ਤਿਆਰ ਕਰਨ ਤੋਂ ਪਹਿਲਾਂ ਭਾਈ ਗੁਰਵਿੰਦਰ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਕੰਧ ਸਾਹਿਬ ਨੇ ਅਰਦਾਸ ਬੇਨਤੀ ਕੀਤੀ ਅਤੇ ਵਿਆਹ ਪੁਰਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਬੀਬੀਆਂ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਜਗਤ ਮਾਤਾ ਸੁਲੱਖਣੀ ਜੀ ਦੇ 535ਵੇਂ ਵਿਆਹ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਸੰਗਤਾਂ ਬੜੇ ਭਾਗਾਂ ਵਾਲੀਆਂ ਹਨ, ਜਿਨ੍ਹਾਂ ਨੂੰ ਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਆਪਣੇ ਗੁਰੂ ਸਾਹਿਬ ਜੀ ਦਾ ਵਿਆਹ ਪੁਰਬ ਹਰ ਸਾਲ ਮਨਾਉਣ ਦਾ ਸੁਭਾਗ ਪ੍ਰਾਪਤ ਹੁੰਦਾ ਹੈ।
ਇਸ ਮੌਕੇ ਬੀਬੀਆਂ ਨੇ ਜਥੇਦਾਰ ਗੁਰਿੰਦਰਪਾਲ ਸਿੰਘ, ਨਿਸਸ਼ਨ ਸਿੰਘ ਪੰਧੇਰ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਮਨਜੀਤ ਸਿੰਘ ਜਫਰਵਾਲ ਮੈਨੇਜਰ ਗੁਰਦੁਆਰਾ ਡੇਹਰਾ ਸਾਹਿਬ, ਭਾਈ ਗੁਰਵਿੰਦਰ ਸਿੰਘ ਹੈਡ ਗ੍ਰੰਥੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਵਿਆਹ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਮਲਕੀਅਤ ਸਿੰਘ ਹੈਪੀ, ਬਲਜਿੰਦਰ ਸਿੰਘ ਲੱਧਾ ਮੁੰਡਾ, ਸਤਿੰਦਰ ਸਿੰਘ ਹਸਨਪੁਰ, ਗੁਰਵਿੰਦਰ ਸਿੰਘ ਸੈਦਪੁਰ, ਰੇਸ਼ਮ ਸਿੰਘ ਖਹਿਰਾ ਆਦਿ ਬੀਬੀਆਂ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
-
कमांद।। राजकीय महाविद्यालय कमांद का प्रथम छात्र संघ समारोह रंगारंग सांस्कृतिक कार्यक्रमों व शैक्षिक उन्नयन गोष्ठी के साथ सम्पन्न हुआ। ...
-
परमजीत सिंह गिल की युवाओं को अपील विदेश जाना छोड़ो, पंजाब को देश का नेतृत्व करने लायक बनाओ कहा कि युवा पंजाब को आई. टी. हब के तौर पर विकस...
-
जिला मजिस्ट्रेट के सख्त आदेश: प्रेगाबालिन दवा की खुली बिक्री पर रोक पठानकोट, 08 मई 2026 — जिला मजिस्ट्रेट पठानकोट डॉ. पल्लवी (आईएएस) ने प्...
-
ਬਟਾਲਾ, 10 ਅਕਤਬਰ (ਨੀਰਜ ਸ਼ਰਮਾ. ਜਸਬੀਰ ਸਿੰਘ ) ਡਾ. ਕੰਵਲਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭ...
-
बजरंग दल अम्ब के बजरंगीयो ने लगातार सातवें मंगलवार सप्ताहिक हनुमान_चालीसा_पाठ का किया जाप * आज मंगलवार दिनांक 07/09/2021 शाम 7:00 बजे बजरंग ...

COMMENTS