ਇਸ਼ਤਿਹਾਰ ਅਤੇ ਹੋਰਡਿੰਗਜ਼ ਕੇਵਲ ਨਗਰ ਨਿਗਮ ਵੱਲੋਂ ਨਿਰਧਾਰਤ ਥਾਵਾਂ ਜਾਂ ਯੂਨੀਪੋਲ ਉੱਪਰ ਹੀ ਲਗਾਏ ਜਾ ਸਕਦੇ ਹਨ - ਕਮਿਸ਼ਨਰ ਸ਼ਾਇਰੀ ਭੰਡਾਰੀ
ਬਟਾਲਾ, 2 ਅਗਸਤ (ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) - ਕਮਿਸ਼ਨਰ ਨਗਰ ਨਿਗਮ ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਦੀਆਂ ਹਦਾਇਤਾਂ ਤਹਿਤ ਨਗਰ ਨਿਗਮ ਦੀ ਟੀਮ ਵੱਲੋਂ ਸ਼ਹਿਰ ਵਿੱਚ ਅਣ-ਅਧਿਕਾਰਤ ਤੌਰ ’ਤੇ ਲੱਗੇ ਹੋਰਡਿੰਗਜ਼ ਅਤੇ ਇਸ਼ਤਿਹਾਰ ਹਟਾਉਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਅੱਜ ਨਗਰ ਨਿਗਮ ਦੀ ਟੀਮ ਵੱਲੋਂ ਡੇਰਾ ਬਾਬਾ ਨਾਨਕ ਰੋਡ, ਜਲੰਧਰ ਰੋਡ ਸਮੇਤ ਹੋਰ ਇਲਾਕਿਆਂ ’ਚ ਕੰਧਾਂ, ਬਿਜਲੀ ਤੇ ਸਟਰੀਟ ਲਾਈਟ ਦੇ ਖੰਬਿਆਂ ’ਤੇ ਲੱਗੇ ਹੋਰਡਿੰਗਜ਼ ਅਤੇ ਇਸ਼ਤਿਹਾਰ ਹਟਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਬਟਾਲਾ ਦੀ ਕਮਿਸ਼ਨਰ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਸ਼ਹਿਰ ਵਿੱਚ ਇਸ਼ਤਿਹਾਰ ਅਤੇ ਹੋਰਡਿੰਗਜ਼ ਕੇਵਲ ਨਿਰਧਾਰਤ ਥਾਵਾਂ ਜਾਂ ਯੂਨੀਪੋਲ ਉੱਪਰ ਹੀ ਲਗਾਏ ਜਾ ਸਕਦੇ ਹਨ। ਇਸਤੋਂ ਇਲਾਵਾ ਸੜਕਾਂ ਦੇ ਡਿਵਾਇਡਰਾਂ, ਕੰਧਾਂ, ਬਿਜਲੀ ਤੇ ਸਟਰੀਟ ਲਾਈਟਾਂ ਦੇ ਪੋਲਾਂ, ਰੁੱਖਾਂ ਆਦਿ ਨਾਲ ਇਸ਼ਤਿਹਾਰ, ਹੋਰਡਿੰਗਜ਼ ਲਗਾਉਣੇ ਗੈਰ-ਕਾਨੂਨੀ ਹਨ। ਉਨਾਂ ਕਿਹਾ ਕਿ ਥਾਂ-ਥਾਂ ਇਸ਼ਤਿਹਾਰ ਲੱਗਣ ਨਾਲ ਸ਼ਹਿਰ ਦੀ ਦਿੱਖ ਵੀ ਖਰਾਬ ਹੋ ਰਹੀ ਹੈ। ਉਨਾਂ ਕਿਹਾ ਕਿ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਜਿਥੇ ਇਹ ਗੈਰ-ਕਾਨੂੰਨੀ ਤੌਰ ’ਤੇ ਲੱਗੇ ਇਸ਼ਤਿਹਾਰ/ਹੋਰਡਿੰਗਜ਼ ਹਟਾਏ ਜਾਣਗੇ ਓਥੇ ਇਹ ਇਸ਼ਤਿਹਾਰ/ਹੋਰਡਿੰਗਜ਼ ਲਗਾਉਣ ਵਾਲੇ ਵਿਅਕਤੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਉਨਾਂ ਨਾਲ ਹੀ ਕਿਹਾ ਕਿ ਸ਼ਹਿਰ ਦੇ ਸਾਰੇ ਵਿਰਾਸਤੀ ਗੇਟਾਂ ’ਤੇ ਵੀ ਕੋਈ ਇਸ਼ਤਿਹਾਰ/ਹੋਰਡਿੰਗਜ਼ ਨਹੀਂ ਲੱਗਣ ਦਿੱਤਾ ਜਾਵੇਗਾ।
ਕਮਿਸ਼ਨਰ ਸ਼੍ਰੀਮਤੀ ਸ਼ਾਇਰੀ ਭੰਡਾਰੀ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਪ੍ਰਚਾਰ ਲਈ ਇਸ਼ਤਿਹਾਰ ਜਾਂ ਹੋਰਡਿੰਗਜ਼ ਲਗਾਉਣਾ ਚਾਹੁੰਦਾ ਹੈ ਤਾਂ ਉਹ ਨਗਰ ਨਿਗਮ ਦਫ਼ਤਰ ਪਹੁੰਚ ਕੇ ਪੇਡ ਸਾਈਟ ਕਿਰਾਏ ’ਤੇ ਲੈ ਸਕਦਾ ਹੈ। ਉਨਾਂ ਕਿਹਾ ਕਿ ਪੇਡ ਸਾਈਟ ਤੋਂ ਬਿਨਾਂ ਲੱਗੇ ਹਰ ਹੋਰਡਿੰਗਜ਼/ਇਸ਼ਤਿਹਾਰ ਨੂੰ ਹਟਾਉਣ ਦੇ ਨਾਲ ਉਸ ਨੂੰ ਲਗਾਉਣ ਵਾਲੇ ਵਿਅਕਤੀ ਨੂੰ ਜੁਰਮਾਨਾ ਕਰਨ ਦੇ ਨਾਲ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
ਕਲੋਨੀ ਨਿਵਾਸੀਆਂ ਦੀ ਪੁਕਾਰ, ਸਾਨੂੰ ਕਰੋ ਨਾ ਬੇਘਰ ਕਿਸੇ ਰਿਹਾਇਸ਼ੀ ਕੋਠੀ ਨੂੰ ਖਾਲੀ ਨਹੀਂ ਕਰਵਾਇਆ ਜਾਵੇਗਾ- ਐਕਸੀਅਨ, ਅਮ੍ਰਿੰਤਸਰ,11ਮਾਰਚ(ਪੱਤਰ ਪ੍ਰੇਰਕ ਬਲਵੰਤ ਸਿੰਘ ਭ...
-
ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ - ਵਿਧਾਇਕ ਸ਼ੈਰੀ ਕਲਸੀ ਬਟਾਲਾ, 25 ਅਪ੍ਰੈਲ ( ਜ...
-
ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਦੇ ਨੌਜਵਾਨ ਲੈ ਸਕਣਗੇ ਭਾਗ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਵੈਕਸੀਨ ਦੀ ਪਹਿਲੀ ਡੋਜ ਜਾਂ ਆਰ:ਟੀ:ਪੀ:ਸੀ:ਆਰ ਦੀ ਨੈਗੇਟਿਵ ਰਿਪੋਰਟ...

COMMENTS