Pragati Media Social Work में जुड़ने के लिए संपर्क करे . 7983444450

ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਵਿਖੇ ਨਿਕਲੀ ਵਿਸ਼ਾਲ ‘ਤਿਰੰਗਾ ਰੈਲੀ’

SHARE:

‘ਤਿਰੰਗਾ ਰੈਲੀ’ ਦਾ ਬਟਾਲਾ ਸ਼ਹਿਰ ਵਿਚ ਹੋਇਆ ਭਰਵਾਂ ਸਵਾਗਤ - ਲੋਕਾਂ ਨੇ ਪੂਰੇ ਉਤਸ਼ਾਹ ਨਾਲ ਲਿਆ ਹਿੱਸਾ ਜ਼ਿਲ੍ਹਾ ਵਾਸੀਆਂ ਨੂੰ 15 ਅਗਸਤ ਤੱਕ ਹਰ ਘਰ ਵਿਚ ਤਿਰੰਗਾ ਝੰਡਾ ਲਹਿਰਾਉਣ ਦੀ ਕੀਤੀ ਅਪੀਲ ਰਾਸ਼ਟਰੀ ਝੰਡੇ ਦੇ ਸਨਮਾਨ ਨੂੰ ਕਾਇਮ ਰੱਖਣ ਦਾ ਹਰ ਭਾਰਤ ਵਾਸੀ ਸੰਕਲਪ ਲਵੇੇ - ਪੰਚਾਇਤ ਮੰਤਰੀ ਸ. ਧਾਲੀਵਾਲ
ਬਟਾਲਾ, 13 ਅਗਸਤ ( ਨੀਰਜ ਸ਼ਰਮਾ, ਜਸਬੀਰ ਸਿੰਘ, ਜਰਨੈਲ ਸਿੰਘ) - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਦੀ ਅਗਵਾਈ ਹੇਠ ਅੱਜ ਬਟਾਲਾ ਸ਼ਹਿਰ ਵਿੱਚ ਵਿਸ਼ਾਲ ਤਿਰੰਗਾ ਰੈਲੀ ਕੀਤੀ ਗਈ। ਇਸ ਤਿਰੰਗਾ ਰੈਲੀ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ, ਐੱਸ.ਐੱਸ.ਪੀ. ਬਟਾਲਾ ਸ੍ਰੀ ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਪਰਮਜੀਤ ਕੌਰ, ਐੱਸ.ਡੀ.ਐੱਮ. ਸ਼ਾਇਰੀ ਭੰਡਾਰੀ ਸਮੇਤ ਸ਼ਹਿਰ ਦੇ ਮੋਹਤਬਰਾਂ ਅਤੇ ਵੱਡੀ ਗਿਣਤੀ ਵਿੱਚ ਆਮ ਸ਼ਹਿਰੀਆਂ ਨੇ ਹਿੱਸਾ ਲਿਆ। ਸ਼ਿਵ ਬਟਾਲਵੀ ਆਡੀਟੋਰੀਅਮ ਤੋਂ ਸ਼ੁਰੂ ਹੋਈ ਇਹ ਤਿਰੰਡਾ ਰੈਲੀ ਸਤੀ ਲਕਸ਼ਮੀ ਸਮਾਧ, ਆਰ.ਆਰ. ਬਾਵਾ ਕਾਲਜ, ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਹਾਲ, ਸਰਕੂਲਰ ਰੋਡ, ਸਿਨੇਮਾ ਰੋਡ, ਸਿਟੀ ਰੋਡ ਹੰਸਲੀ ਪੁੱਲ ਤੋਂ ਹੁੰਦੀ ਹੋਈ ਗਾਂਧੀ ਚੌਂਕ ਵਿਖੇ ਆ ਕੇ ਸਮਾਪਤ ਹੋਈ। ਸ਼ਹਿਰ ਵਾਸੀਆਂ ਵੱਲੋਂ ਤਿਰੰਗਾ ਰੈਲੀ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਬਟਾਲਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਤਿਰੰਗੇ ਝੰਡੇ ਨੂੰ ਉੱਚਾ ਲਹਿਰਾਉਣ ਲਈ ਦੇਸ਼ ਭਗਤਾਂ ਨੇ ਬਹੁਤ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਊਧਮ ਸਿੰਘ, ਲਾਲਾ ਲਾਜਪਤ ਰਾਏ, ਮਦਨ ਲਾਲ ਢੀਂਗਰਾ ਵਰਗੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਸਾਡਾ ਦੇਸ ਅਜ਼ਾਦ ਹੋਇਆ ਸੀ। ਉਨ੍ਹਾਂ ਕਿਹਾ ਕਿ ਸਾਨੂੰ ਆਜ਼ਦੀ ਦੀ 75ਵੀਂ ਵਰ੍ਹੇਗੰਢ ਮੌਕੇ ਆਪਣੇ ਸ਼ਹੀਦਾਂ ਅਤੇ ਦੇਸ਼ ਭਗਤਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਦਾ ਪ੍ਰਣ ਕਰਨਾ ਚਾਹੀਦਾ ਹੈ। ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਤਿਰੰਗਾ ਰੈਲੀ ਦੌਰਾਨ ਬਟਾਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਦੇਸ਼ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਮਨਾਏ ਜਾ ਰਹੇ ਅਜ਼ਾਦੀ ਮਹਾਉਤਸਵ ਨੂੰ ਸਮਰਪਿਤ ਆਪਣੇ ਘਰਾਂ ਅਤੇ ਕਾਰੋਬਾਰੀ ਸਥਾਨਾਂ ’ਤੇ ਤਿਰੰਗਾ ਝੰਡਾ ਜਰੂਰ ਲਹਿਰਾਉਣ। ਇਸ ਤੋਂ ਪਹਿਲਾਂ ਸ਼ਿਵ ਆਡੀਟੋਰੀਅਮ ਵਿਖੇ ਬਟਾਲਾ ਵਾਸੀਆਂ ਨਾਲ ਗੱਲ ਕਰਦਿਆਂ ਪੰਚਾਇਤ ਮੰਤਰੀ ਸ. ਧਾਲੀਵਾਲ ਨੇ ਸ਼ਿਵ ਆਡੀਟੋਰੀਅਮ ਲਈ ਆਪਣੇ ਅਖਤਿਆਰੀ ਫੰਡ ਵਿਚੋਂ ਨਵਾਂ ਜਨਰੇਟਰ ਸੈੱਟ ਲੈ ਕੇ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸੂਬੇ ਦਾ 1760 ਕਰੜ ਰੁਪਏ ਦਾ ਪੇਂਡੂ ਵਿਕਾਸ ਫੰਡ ਜਾਰੀ ਕਰ ਦਿੱਤਾ ਗਿਆ ਹੈ ਜਿਸ ਨਾਲ ਪੇਂਡੂ ਲਿੰਕ ਸੜਕਾਂ ਨੂੰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਵਿੱਚ ਵੀ ਵਿਕਾਸ ਕਾਰਜਾਂ ਲਈ ਗ੍ਰਾਂਟ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨੇ ਇਸ ਤਿਰੰਗਾ ਰੈਲੀ ਦੀ ਕਾਮਯਾਬੀ ਲਈ ਬਟਾਲਾ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਚਾਇਤ ਮੰਤਰੀ ਸ. ਧਾਲੀਵਾਲ ਦੀ ਅਗਵਾਈ ਵਿੱਚ ਹੋਈ ਇਹ ਤਿਰੰਗਾ ਰੈਲੀ ਨੇ ਅਵਾਮ ਨੂੰ ਰਾਸ਼ਟਰ ਭਗਤੀ ਦੀ ਸੁਨੇਹਾ ਦਿੱਤਾ ਹੈ। ਉਨ੍ਹਾਂ ਨੇ ਸ. ਧਾਲੀਵਾਲ ਵੱਲੋਂ ਆਡੀਟੋਰੀਅਮ ਲਈ ਜਨਰੇਟਰ ਸੈੱਟ ਦੇਣ ਅਤੇ ਬਟਾਲਾ ਹਲਕੇ ਦੇ ਵਿਕਾਸ ਲਈ ਹਰ ਤਰਾਂ ਸਹਿਯੋਗ ਦਾ ਭਰੋਸਾ ਦੇਣ ਲਈ ਵੀ ਧੰਨਵਾਦ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 15 ਅਗਸਤ ਤੱਕ ਆਪਣੇ ਘਰਾਂ, ਦੁਕਾਨਾਂ ਅਤੇ ਹਰ ਕਾਰੋਬਾਰੀ ਥਾਵਾਂ ’ਤੇ ਤਿਰੰਗੇ ਝੰਡੇ ਲਗਾਉਣ। ਉਨ੍ਹਾਂ ਨਾਲ ਹੀ ਇਹ ਵੀ ਅਪੀਲ ਕੀਤੀ ਕਿ ਤਿਰੰਗਾ ਲਹਿਰਾਉਣ ਮੌਕੇ ਇਸਦੇ ਸਤਿਕਾਰ ਦਾ ਪੂਰਾ ਖਿਆਲ ਰੱਖਿਆ ਜਾਵੇ।ਤਿਰੰਗਾ ਰੈਲੀ ਤੋਂ ਪਹਿਲਾਂ ਸਕੂਲੀ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਪੰਚਾਇਤ ਵਿਭਾਗ ਦੇ ਅਧਿਕਾਰੀ ਜਿਨ੍ਹਾਂ ਵਿੱਚ ਸੈਕਟਰੀ ਜ਼ਿਲ੍ਹਾ ਪ੍ਰੀਸ਼ਦ ਮਨਮੋਹਨ ਸਿੰਘ ਰੰਧਾਵਾ, ਡੀ.ਡੀ.ਪੀ.ਓ. ਸੰਦੀਪ ਮਲਹੋਤਰਾ, ਤਹਿਸੀਲਦਾਰ ਬਟਾਲਾ ਲਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ, ਬੀ.ਡੀ.ਪੀ.ਓ. ਬਟਾਲਾ ਮਿੱਤਰਮਾਨ ਸਿੰਘ, ਮਲਕੀਤ ਸਿੰਘ ਬਾਠ, ਭਰਤ ਅਗਰਵਾਲ, ਯੂਥ ਪ੍ਰਧਾਨ ਮਨਦੀਪ ਸਿੰਘ ਗਿੱਲ, ਮਨਜੀਤ ਸਿੰਘ ਭੁੱਲਰ, ਯਸਪਾਲ ਚੌਹਾਨ, ਪਿ੍ਰੰਸ ਰੰਧਾਵਾ, ਬਲਵਿੰਦਰ ਸਿੰਘ ਮਿੰਟਾ, ਰਾਕੇਸ਼ ਤੁੱਲੀ, ਰਾਜੇਸ਼ ਤੁੱਲੀ, ਹਰਿੰਦਰਪਾਲ ਸਿੰਘ ਵਿਰਦੀ, ਵਿਨੋਦ ਬੇਦੀ, ਸੁਖਦੇਵ ਸਿੰਘ ਮੱਟੂ, ਅਤਰ ਸਿੰਘ ਤੋਂ ਇਲਾਵਾ ਹੋਰ ਵੀ ਮੋਹਤਬਰ ਹਾਜ਼ਰ ਸਨ।

COMMENTS

नाम

30,1139,59,400,63,1,65,2,66,2,70,262,72,2,प्रगति मीडिया न्यूज़ ललितपुर,1,फिटनस,6,andra,5,Big Story,31,Bihar,83,Bollywood,11,Breaking News,24,business,5,Chhattisgarh,146,coronavirus,137,crime,21,Delhi,26,education,11,food news,4,Gadgets,1,Gujarat,86,haryana,24,himachal pradesh,433,jaunpur,344,Jharkhand,969,jyotish,19,law,1,Lockdown,183,madhya pradesh,502,maharastra,129,New Delhi,24,News,50,pargati media,2,poem,1,politics,23,Pragati Media,4576,punjab,1846,rajasthan,434,Real story,2,Religion,9,tecnology,10,Uttar Pradesh,1362,Uttarakhand,67,Uttrakhand,48,West Bengal,2,
ltr
item
Pragati Media : ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਵਿਖੇ ਨਿਕਲੀ ਵਿਸ਼ਾਲ ‘ਤਿਰੰਗਾ ਰੈਲੀ’
ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਵਿਖੇ ਨਿਕਲੀ ਵਿਸ਼ਾਲ ‘ਤਿਰੰਗਾ ਰੈਲੀ’
https://blogger.googleusercontent.com/img/b/R29vZ2xl/AVvXsEhXDYJlsaepWNG4QpU2FLkpNKpWysDU-Nra6moiURFzJo-lTC8jAxe24iBGSzlhSRXaxKn1j0AeOiaH1VdfwsBdIqaeBXU7bwjqwvMJB9G_aM_VWUkabuK2QqjcJlg1juau6fRR_q4l9hcnWuM-AxcCt6eraGLezAy8ff2St6y2iYMSPO0cfLHZUnD0FQ/s1600/FB_IMG_1660406198950.jpg
https://blogger.googleusercontent.com/img/b/R29vZ2xl/AVvXsEhXDYJlsaepWNG4QpU2FLkpNKpWysDU-Nra6moiURFzJo-lTC8jAxe24iBGSzlhSRXaxKn1j0AeOiaH1VdfwsBdIqaeBXU7bwjqwvMJB9G_aM_VWUkabuK2QqjcJlg1juau6fRR_q4l9hcnWuM-AxcCt6eraGLezAy8ff2St6y2iYMSPO0cfLHZUnD0FQ/s72-c/FB_IMG_1660406198950.jpg
Pragati Media
https://www.pragatimedia.org/2022/08/blog-post_28.html
https://www.pragatimedia.org/
https://www.pragatimedia.org/
https://www.pragatimedia.org/2022/08/blog-post_28.html
true
7652808033801587123
UTF-8
Loaded All Posts Not found any posts VIEW ALL Read This News Reply Cancel reply Delete By Home PAGES POSTS View All RECOMMENDED FOR YOU LABEL ARCHIVE SEARCH ALL POSTS Not found any post match with your request Back Home Sunday Monday Tuesday Wednesday Thursday Friday Saturday Sun Mon Tue Wed Thu Fri Sat January February March April May June July August September October November December Jan Feb Mar Apr May Jun Jul Aug Sep Oct Nov Dec just now 1 minute ago $$1$$ minutes ago 1 hour ago $$1$$ hours ago Yesterday $$1$$ days ago $$1$$ weeks ago more than 5 weeks ago Followers Follow THIS PREMIUM CONTENT IS LOCKED STEP 1: Share. STEP 2: Click the link you shared to unlock Copy All Code Select All Code All codes were copied to your clipboard Can not copy the codes / texts, please press [CTRL]+[C] (or CMD+C with Mac) to copy