ਬਟਾਲਾ, 11 ਅਗਸਤ (ਬਲਜੀਤ ਸਿੰਘ ਨੀਰਜ ਸ਼ਰਮਾ ਜਸਬੀਰ ਸਿੰਘ ) ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਬੰਧੀ ਬਟਾਲਾ ਸ਼ਹਿਰ 'ਚ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ, ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਅਤੇ ਐੱਸ.ਡੀ.ਐੱਮ. ਬਟਾਲਾ ਸ਼ਾਇਰੀ ਭੰਡਾਰੀ ਵੱਲੋਂ ਰੋਜ਼ਾਨਾਂ ਜਾਇਜਾ ਲਿਆ ਜਾ ਰਿਹਾ ਹੈ। ਬਟਾਲਾ ਸ਼ਹਿਰ ਵਿੱਚੋਂ ਜਿਹੜੇ ਰਸਤਿਆਂ ਰਾਹੀਂ ਨਗਰ ਕੀਰਤਨ ਨੇ ਲੰਘਣਾ ਹੈ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲ ਦੇ ਅਧਾਰ 'ਤੇ ਉਨ੍ਹਾਂ ਰਸਤਿਆਂ ਨੂੰ ਠੀਕ ਕੀਤਾ ਜਾ ਰਿਹਾ ਹੈ।ਵਿਆਹ ਪੁਰਬ ਦੀਆਂ ਤਿਆਰੀਆਂ ਜਾ ਜਾਇਜਾ ਲੈਣ ਲਈ ਅੱਜ ਐੱਸ.ਡੀ.ਐੱਮ. ਬਟਾਲਾ ਸ਼ਾਇਰੀ ਭੰਡਾਰੀ ਨੇ ਜਲੰਧਰ ਰੋਡ, ਗੁਰਦਾਸਪੁਰ ਰੋਡ, ਸੁੱਖਾ ਸਿੰਘ-ਮਹਿਤਾਬ ਸਿੰਘ ਰੋਡ, ਸਿੰਬਲ ਚੌਂਕ ਅਤੇ ਪੁਲਿਸ ਲਾਈਨ ਰੋਡ ਦਾ ਨਿਰੀਖਣ ਕੀਤਾ।
ਐੱਸ.ਡੀ.ਐੱਮ. ਬਟਾਲਾ ਸ਼ਾਇਰੀ ਭੰਡਾਰੀ ਨੇ ਜਲੰਧਰ ਰੋਡ 'ਤੇ ਸੀਵਰੇਜ ਦੇ ਕੰਮ ਦਾ ਜਾਇਜਾ ਲੈਣ ਤੋਂ ਬਾਅਦ ਦੱਸਿਆ ਕਿ ਇਸ ਰੋਡ 'ਤੇ ਬਾਈਪਾਸ ਤੱਕ ਸੀਵਰੇਜ ਦੀਆਂ ਪਾਈਪਾਂ ਪੈ ਚੁੱਕੀਆਂ ਹਨ ਅਤੇ ਬੱਸ 5 ਹੌਦੀਆਂ ਹੀ ਬਣਨ ਵਾਲੀਆਂ ਰਹਿ ਗਈਆਂ ਹਨ ਜੋ ਅੱਜ ਸ਼ਾਮ ਤੱਕ ਬਣ ਕੇ ਤਿਆਰ ਹੋ ਜਾਣਗੀਆਂ। ਉਨ੍ਹਾਂ ਦੱਸਿਆ ਕਿ ਭਲਕ ਤੋਂ ਜਲੰਧਰ ਰੋਡ 'ਤੇ ਮਸ਼ੀਨਾਂ ਲਗਾ ਕੇ ਮਿੱਟੀ ਨੂੰ ਪੱਧਰਾ ਕਰਨਾ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਉਸਦੇ ਨਾਲ ਹੀ ਲੋਕ ਨਿਰਮਾਣ ਵਿਭਾਗ ਵੱਲੋਂ ਪੱਥਰ ਪਾ ਕੇ ਰੋਲਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਲੰਧਰ ਰੋਡ ਦਾ ਸੀਵਰੇਜ ਪਾਉਣ ਲਈ 6 ਫੁੱਟ ਚੌੜੀ ਅਤੇ 20 ਫੁੱਟ ਡੂੰਘੀ ਖੁਦਾਈ ਕੀਤੀ ਗਈ ਹੈ ਅਤੇ ਅਜੇ ਇਸ ਤੇ ਪ੍ਰੀਮਿਕਸ ਪਾ ਕੇ ਮੁਕੰਮਲ ਸੜਕ ਨਹੀਂ ਬਣਾਈ ਜਾ ਸਕਦੀ ਕਿਉਂਕਿ ਕੁਦਰਤੀ ਤੌਰ 'ਤੇ ਮਿੱਟੀ ਨੂੰ ਬੈਠਣ ਲਈ ਕੁਝ ਸਮਾਂ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰ ਵਿਆਹ ਪੁਰਬ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕ ਨਿਰਮਾਣ ਵਿਭਾਗ ਵੱਲੋਂ ਸੜਕ 'ਤੇ ਪੱਥਰ ਪਾ ਕੇ ਤੇ ਰੋਲਰ ਨਾਲ ਪੱਧਰੀ ਕਰਕੇ ਇਸਨੂੰ ਮੋਟਰਏਬਲ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਨੇ ਗੁਰਦਾਸਪੁਰ ਰੋਡ 'ਤੇ ਪੈ ਰਹੇ ਸੀਵਰੇਜ ਦਾ ਜਾਇਜਾ ਵੀ ਲਿਆ।
ਐੱਸ.ਡੀ.ਐੱਮ. ਬਟਾਲਾ ਸ਼ਾਇਰੀ ਭੰਡਾਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਆਹ ਪੁਰਬ ਵਿੱਚ ਸਿਰਫ ਕੁਝ ਹੀ ਦਿਨ ਬਾਕੀ ਰਹਿ ਗਏ ਹਨ ਸੋ ਹਰ ਵਿਭਾਗ ਆਪਣੇ ਜਿੰਮੇ ਆਏ ਕੰਮ ਨੂੰ ਸਮਾਂ ਰਹਿੰਦਿਆਂ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਨਗਰ ਨਿਗਮ ਅਤੇ ਟਰੈਫਿਕ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਗਰ ਕੀਰਤਨ ਦੇ ਮਾਰਗ ਅਤੇ ਸ਼ਹਿਰ ਦੇ ਹੋਰ ਸਾਰੇ ਪ੍ਰਮੁੱਖ ਰਸਤਿਆਂ ਤੋਂ ਨਜਾਇਜ ਕਬਜ਼ੇ ਹਟਾਏ ਜਾਣ ਤਾਂ ਜੋ ਸੰਗਤ ਨੂੰ ਕੋਈ ਪਰੇਸ਼ਾਨੀ ਨਾ ਆਵੇ। ਉਨ੍ਹਾਂ ਨਗਰ ਨਿਗਮ ਨੂੰ ਸ਼ਹਿਰ ਦੀਆਂ ਸਟਰੀਟ ਲਾਈਟਾਂ ਦੀ ਮੁਰੰਮਤ ਦੇ ਕੰਮ ਵਿੱਚ ਤੇਜੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ।
[Important News]$type=slider$c=4$l=0$a=0$sn=600$c=8
अधिक खबरे देखे .
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
*अखिल भारतीय विद्यार्थी परिषद सोनभद्र के प्रतिनिधि मंडल ने 8 सूत्रीय मांगों का जिलाधिकारी को सौंपा ज्ञापन* राबर्ट्सगंज,सोनभद्र। जिले में च...
-
ਨਵੇਂ ਦਾਖ਼ਲੇ ਲਈ ਹਰ ਘਰ ਤੱਕ ਪਹੁੰਚ ਬਣਾਈ ਜਾਵੇ:- ਸ੍ਰੀਮਤੀ ਕਮਲਦੀਪ ਕੌਰ। ਪਠਾਨਕੋਟ, 20 ਜਨਵਰੀ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ,ਜਸਬੀਰ ਸ...
-
जिला निर्वाचन अधिकारी मयुर दिक्षित व एस एस पी नवनीत सिंह भुल्लर ने किया मतदान कर्मियों को ब्रीफ। टिहरी गढ़वाल।।जिला निर्वाचन अधि...
-
ਅੰਮ੍ਰਿਤਸਰ ,7 ਅਪ੍ਰੈਲ ,( ਵਿੱਕੀ /ਪੱਡਾ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਬੁੱਢਾ ਸਾਹਿਬ ...

COMMENTS