ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਕੀਰਤਨ ਨੂੰ ਕੀਤਾ ਜਾਵੇਗਾ ਲਾਈਵ ਰੀਲੇਅ
ਬਟਾਲਾ 24 ਅਗਸਤ ( ਬਲਜੀਤ ਸਿੰਘ. ਨੀਰਜ ਸ਼ਰਮਾ ) ਛੋਟਾ ਘੱਲੂਘਾਰਾ ਦੇ ਸ਼ਹੀਦਾਂ ਦੀ ਯਾਦ ਵਿੱਚ ਕਾਹਨੂੰਵਾਨ ਛੰਬ ਵਿਖੇ ਪੰਜਾਬ ਸਰਕਾਰ ਵੱਲੋਂ ਬਣਾਈ ਸ਼ਹੀਦੀ ਸਮਾਰਕ ਦੀ ਸਾਂਭ-ਸੰਭਾਲ ਅਤੇ ਇਸਦੇ ਇਤਿਹਾਸ ਨੂੰ ਨੌਜਵਾਨ ਪੀੜ੍ਹੀ ਵਿੱਚ ਪ੍ਰਚਾਰਨ ਲਈ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਇੱਕ ਹੋਰ ਪਹਿਲਕਦਮੀ ਕਰਦੇ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਚੱਲਦੇ ਕੀਰਤਨ ਨੂੰ ਛੋਟਾ ਘੱਲੂਘਾਰਾ ਮੈਮੋਰੀਅਲ ਵਿੱਚ ਲਾਈਵ ਸੁਣਾਉਣ ਦਾ ਉਪਰਾਲਾ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਜੋ ਸ਼ਹੀਦਾਂ ਦੀ ਯਾਦਗਾਰ ਦੇ ਦਰਸ਼ਨਾਂ ਨੂੰ ਆਏ ਯਾਤਰੂ ਇਤਿਹਾਸ ਦੇ ਨਾਲ ਰੂਹਾਨੀਅਤ ਦਾ ਅਨੰਦ ਮਾਣ ਸਕਣ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅੱਜ ਆਪਣੇ ਦਫ਼ਤਰ ਵਿੱਚ ਛੋਟਾ ਘੱਲੂਘਾਰਾ ਮੈਮੋਰੀਅਲ ਦੇ ਮੈਂਬਰਾਂ ਨਾਲ ਮੀਟਿੰਗ ਕਰਦਿਆਂ ਇਹ ਵੀ ਫੈਸਲਾ ਕੀਤਾ ਹੈ ਕਿ ਛੋਟਾ ਘੱਲੂਘਾਰਾ ਮੈਮੋਰੀਅਲ ਵਿੱਚ ਘੱਲੂਘਾਰੇ ਦੇ ਸ਼ਹੀਦਾਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ ਅਤੇ ਇਸਦੇ ਨਾਲ ਹੀ ਇੱਕ ਸ਼ਹੀਦੀ ਗੈਲਰੀ ਸਥਾਪਤ ਕੀਤੀ ਜਾਵੇਗੀ ਜਿਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹੀਦਾਂ ਨੂੰ ਥਾਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਲਈ ਸ਼ਹੀਦੀ ਸਮਾਰਕ ਵਿੱਚ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ।
ਛੋਟਾ ਘੱਲੂਘਾਰਾ ਮੈਮੋਰੀਅਲ ਵਿੱਚ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦੀ ਸਮਾਰਕ ਦੀ ਸਫ਼ਾਈ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਸਮਾਰਕ ਦੀ ਸੁੰਦਰਤਾ ਵਿੱਚ ਵਾਧਾ ਕਰਨ ਲਈ ਵੱਧ ਤੋਂ ਵੱਧ ਫੁੱਲ-ਬੂਟੇ ਲਗਾਏ ਜਾਣ। ਉਨ੍ਹਾਂ ਕਿਹਾ ਕਿ ਸਮਾਰਕ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸੀ.ਸੀ.ਟੀ.ਵੀ. ਕੈਮਰੇ ਵੀ ਲਗਾਏ ਜਾਣਗੇ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਦ ਬਾਮਬਾ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਅਤੇ ਪ੍ਰੋ. ਰਾਜ ਕੁਮਾਰ ਨੇ ਛੋਟਾ ਘੱਲੂਘਾਰਾ ਮੈਮੋਰੀਅਲ ਦੀ ਸੰਭਾਲ ਸਬੰਧੀ ਆਪਣੇ ਕੀਮਤੀ ਸੁਝਾਅ ਦਿੱਤੇ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।। मदननेगी।। जिलाधिकारी टिहरी गढ़वाल के दिशा-निर्देशन में जनमानस की समस्याओं की शिकायतों के समाधान व निस्तारण हेतु आज उप तहस...
-
मथुरा/सौंख। रात करीब 2 बजे लोरिया गांव स्थित सौंख बिजली घर में 250 केवी का ट्रांसफार्मर चोरी करने का प्रयास उस समय हादसे में बदल गया, जब ट्...
-
ॐ भूर्भुव: स्व: तत्सवितुर्वरेण्यं भर्गो देवस्य धीमहि धियो यो न: प्रचोदयात्। इंद्रियसंयम सुख-शांति का ठोस आधार आत्मसंयम स्वर्ग का द्वार ...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
राजसमन्द व भीलवाड़ा जिले की सिमा पर विराजित मेवाड़ प्रसिद्ध धाम प्रभु श्री खजुरिया श्याम मंदिर परिसर में हर वर्ष की भांति इस वर्ष भी क्षेत्र...
-
સ્વ. સુહાસિનીબેન વ્યાસના આત્માની સદગતી માટે પ્રાર્થના કરવામાં આવી સ્વ. સુહાસીનીબેન વ્યાસના દુ:ખદ નિધન બાદ સમગ્ર સિધ્ધપુરમાં શોક છવાયો છે ત્...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...

COMMENTS