ਜਲੰਧਰ ਰੋਡ ਸਮੇਤ ਨਗਰ ਕੀਰਤਨ ਦੇ ਸਾਰੇ ਮਾਰਗਾਂ ਨੂੰ ਜਲਦ ਠੀਕ ਕਰਨ ਦੀਆਂ ਦਿੱਤੀਆਂ ਹਦਾਇਤਾਂ
ਬਟਾਲਾ, 8 ਅਗਸਤ (ਨੀਰਜ ਸ਼ਰਮਾ, ਜਸਬੀਰ ਸਿੰਘ ) - ਐੱਸ.ਡੀ.ਐੱਮ.ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਅੱਜ ਵਿਆਹ ਪੁਰਬ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅਧਿਕਾਰੀਆਂ ਦੇ ਨਾਲ ਜਲੰਧਰ ਰੋਡ ਦਾ ਦੌਰਾ ਕੀਤਾ। ਉਨ੍ਹਾਂ ਸੀਵਰੇਜ ਬੋਰਡ, ਲੋਕ ਨਿਰਮਾਣ ਵਿਭਾਗ, ਪਾਵਰਕਾਮ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਜਲੰਧਰ ਬਾਈਪਾਸ ਜਿਥੋਂ ਬਟਾਲਾ ਸ਼ਹਿਰ ਦੀ ਹੱਦ ਸ਼ੁਰੂ ਹੁੰਦੀ ਹੈ ਓਥੇ ਸੀਵਰੇਜ ਦੇ ਚੱਲ ਰਹੇ ਕੰਮ ਦਾ ਜਾਇਜਾ ਲਿਆ।
ਐੱਸ.ਡੀ.ਐੱਮ. ਸ਼ਾਇਰੀ ਭੰਡਾਰੀ ਨੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਲੰਧਰ ਰੋਡ ਨੂੰ ਬਿਨ੍ਹਾਂ ਕਿਸੇ ਹੋਰ ਦੇਰੀ ਸੀਵਰੇਜ ਪਾ ਕੇ ਲੋਕ ਨਿਰਮਾਣ ਵਿਭਾਗ ਦੇ ਹਵਾਲੇ ਕੀਤਾ ਜਾਵੇ ਤਾਂ ਜੋ ਇਸ ਰਸਤੇ ਨੂੰ ਸੰਗਤਾਂ ਅਤੇ ਰਾਹਗੀਰਾਂ ਦੇ ਲਾਂਘੇ ਲਈ ਤਿਆਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਾਰੇ ਸ਼ਹਿਰ ਦੀਆਂ ਸਟਰੀਟ ਲਾਈਟਾਂ ਦਾ ਜਾਇਜਾ ਲੈਣ ਉਪਰੰਤ ਜਿਹੜੇ ਪੁਆਇੰਟਾਂ ’ਤੇ ਲਾਈਟਾਂ ਖਰਾਬ ਪਾਈਆਂ ਗਈਆਂ ਹਨ ਉਨ੍ਹਾਂ ਨੂੰ ਤੁਰੰਤ ਠੀਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਰੋਜ਼ਾਨਾਂ ਆਪ ਮੌਕੇ ’ਤੇ ਹਾਜ਼ਰ ਰਹਿ ਕੇ ਵਿਆਹ ਪੁਰਬ ਦੀਆਂ ਤਿਆਰੀਆਂ ਨੂੰ ਮੁਕੰਮਲ ਕਰਵਾਉਣਗੇ।
ਐੱਸ.ਡੀ.ਐੱਮ. ਬਟਾਲਾ ਨੇ ਕਿਹਾ ਕਿ ਨਗਰ ਕੀਰਤਨ ਦੇ ਸਾਰੇ ਰਸਤਿਆਂ ਦਾ ਮੈਪ ਤਿਆਰ ਕੀਤਾ ਜਾ ਰਿਹਾ ਹੈ ਅਤੇ ਰਸਤੇ ਵਿੱਚ ਜਿਥੇ ਜੋ ਵੀ ਘਾਟਾਂ ਹਨ ਉਨ੍ਹਾਂ ਨੂੰ ਦੂਰ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਆਹ ਪੁਰਬ ਤੋਂ ਪਹਿਲਾਂ ਹਰ ਹੀਲੇ ਸਾਰੀਆਂ ਤਿਆਰੀਆਂ ਨੂੰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੀਵਰੇਜ ਬੋਰਡ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਇੱਕ ਵੀ ਸੀਵਰੇਜ ਹੋਲ ਬਿਨ੍ਹਾਂ ਢੱਕਣ ਤੋਂ ਨਾ ਹੋਵੇ। ਇਸਦੇ ਨਾਲ ਹੀ ਸ਼ਹਿਰ ਵਿੱਚ ਖਾਸ ਕਰਕੇ ਗੁਰਦੁਆਰਾ ਸਾਹਿਬ ਨੂੰ ਜਾਂਦੇ ਰਸਤਿਆਂ ਤੋਂ ਬਿਜਲੀ, ਕੇਬਲ ਤੇ ਟੈਲੀਫੋਨ ਦੀਆਂ ਤਾਰਾਂ ਨੂੰ ਉੱਚਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਲਈ ਵੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।
ਇਸ ਤੋਂ ਪਹਿਲਾਂ ਐੱਸ.ਡੀ.ਐੱਮ. ਬਟਾਲਾ ਨੇ ਆਪਣੇ ਦਫ਼ਤਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਆਹ ਪੁਰਬ ਦੀਆਂ ਤਿਆਰੀਆਂ ਬਾਰੇ ਵਿਚਾਰ ਚਰਚਾ ਕੀਤੀ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
ਬਟਾਲਾ, 13 ਦਸੰਬਰ ( ਨੀਰਜ ਸ਼ਰਮਾ, ਜਸਬੀਰ ਸਿੰਘ) ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਰੈੱਡ ਰਿਬ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
टिहरी में लोकसभा चुनाव की तैयारियां हुई पूरी, जिला निर्वाचन अधिकारी ने ली बैठक एवं अपर पुलिस अधीक्षक ने पुलिस कर्मियों को किया ब्रीफ। टिहरी ...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
9वे दिन सच आया सामने, पिता के साथ पुलिस अधीक्षक श्री किरीट राठोड जी ने किया प्रेस -----!! देवरिया के भलुअनी थाना का था मामला--! ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
एकौना थाने का औचक निरीक्षण-! पुलिस अधीक्षक द्वारा थाना एकौना का औचक निरीक्षण किया करते हुए आवास, भोजनालय, बैरक का मुआइना किया साथ मे...
-
બનાસકાંઠા જિલ્લાના ધાનેરા શહેરમાં ધાનેરા તાલુકાના તેમજ રાજસ્થાનમાંથી ખેડૂતો ખાતર અને બિયારણ લેવા માટે આવતા હોય છે પરંતુ છેલ્લા ઘણા સમયથી ધા...

COMMENTS