ਬਟਾਲਾ 7 ਅਗਸਤ ( ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) - ਪਿਛਲੇ ਕੁਝ ਦਿਨਾਂ ਤੋਂ ਆਮ ਆਦਮੀ ਪਾਰਟੀ ਅੰਦਰ ਕੁਝ ਆਗੂਆਂ ਵਿਚ ਅੰਦਰਖਾਤੇ ਧੁਖ ਰਹੀ ਚੰਗਿਆੜੀ ਉਦੋਂ ਜਵਾਲਾਮੁਖੀ ਬਣ ਕੇ ਫਟ ਗਈ, ਜਦੋਂ ਹਲਕਾ ਦੀਨਾਨਗਰ ਦੇ ਵਲੰਟੀਅਰਾਂ ਅਤੇ ਵੱਖ-ਵੱਖ ਪਿੰਡਾਂ ਨਾਲ ਸਬੰਧਤ ਮੋਹਤਬਰਾਂ ਨੇ ਗੁਰਦਾਸਪੁਰ ਦੇ ਲੋਕ ਨਿਰਮਾਣ ਵਿਭਾਗ ਵਿਖੇ ਪਹੁੰਚ ਕੇ ਆਪਣੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ਖ਼ਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।ਰੋਸ ਪ੍ਰਦਰਸ਼ਨ ਕਰਨ ਮੌਕੇ 'ਆਪ' ਵਲੰਟੀਅਰਾਂ ਨੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ਖ਼ਿਲਾਫ਼ ਪਾਰਟੀ ਦੀਆਂ ਨੀਤੀਆਂ ਅਤੇ ਹਿਤਾਂ ਦੇ ਉਲਟ ਜਾ ਕੇ ਕੰਮ ਕਰਨ ਦੇ ਦੋਸ਼ ਲਗਾਏ।
ਦੂਜੇ ਪਾਸੇ ਜ਼ਿਲ੍ਹਾ ਪ੍ਰਧਾਨ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਖ਼ਿਲਾਫ਼ ਲਗਾਏ ਗਏ ਬੇਬੁਨਿਆਦ ਦੋਸ਼ ਬੇਬੁਨਿਆਦ ਹਨ। ਉਨ੍ਹਾਂ ਦੀ ਹਰੇਕ ਗਤੀਵਿਧੀ ਪਾਰਟੀ ਦੀ ਮਜਬੂਤੀ ਲਈ ਅਤੇ ਪਾਰਟੀ ਦੀਆਂ ਹਦਾਇਤਾਂ ਅਨੁਸਾਰ ਹੈ। ਜ਼ਿਕਰਯੋਗ ਹੈ ਕਿ ਅੱਜ ਹਲਕਾ ਦੀਨਾਨਗਰ ਨਾਲ ਸਬੰਧਤ ਕੁਝ ਆਗੂਆਂ ਨੇ ਗੁਰਦਾਸਪੁਰ ਦੇ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਇਕ ਪ੍ਰੈਸ ਕਾਨਫ਼ਰੰਸ ਰੱਖੀ ਸੀ। ਕਾਨਫਰੰਸ ਦੀ ਭਿਣਕ ਲੱਗਣ 'ਤੇ ਦੀਨਾਨਗਰ ਹਲਕੇ ਨਾਲ ਸਬੰਧਤ ਵੱਖ-ਵੱਖ ਪਿੰਡਾਂ ਦੇ ਵਲੰਟੀਅਰਾਂ ਅਤੇ ਆਗੂਆਂ ਨੇ ਪ੍ਰੈੱਸ ਕਾਨਫਰੰਸ ਵਾਲੇ ਸਥਾਨ 'ਤੇ ਪਹੁੰਚ ਕੇ ਜ਼ੋਰਦਾਰ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਦੋਸ਼ ਲਗਾਏ ਕਿ ਉਕਤ ਆਗੂ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ਦੀ ਸ਼ਹਿ 'ਤੇ ਪ੍ਰੈੱਸ ਕਾਨਫਰੰਸ ਕਰਨ ਆਏ ਹਨ ਜਿਨ੍ਹਾਂ ਵੱਲੋਂ ਦੀਨਾਨਗਰ ਦੇ ਇੰਚਾਰਜ ਸ਼ਮਸ਼ੇਰ ਸਿੰਘ ਦੀ ਛਵੀ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ
ਇਸ ਮੌਕੇ ਜਰਨੈਲ ਸਿੰਘ, ਪ੍ਰਦੀਪ ਠਾਕੁਰ, ਜਸਬੀਰ ਸਿੰਘ, ਨਿਸ਼ਾਨ ਸਿੰਘ, ਗੁਰਨਾਮ ਸਿੰਘ, ਪੰਕਜ ਕੁਮਾਰ, ਮਨਦੀਪ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਸ਼ਮਸ਼ੇਰ ਸਿੰਘ ਨੇ ਦੀਨਾਨਗਰ ਹਲਕੇ ਵਿਚ ਦਿਨ ਰਾਤ ਮਿਹਨਤ ਕਰਕੇ ਪਾਰਟੀ ਦਾ ਝੰਡਾ ਬੁਲੰਦ ਕੀਤਾ ਹੈ। ਸ਼ਮਸ਼ੇਰ ਸਿੰਘ ਦੀ ਟੀਮ ਵੱਲੋਂ ਕੀਤੀ ਮਿਹਨਤ ਦਾ ਨਤੀਜਾ ਹੀ ਸੀ ਕਿ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਨੂੰ ਪੰਜਾਹ ਹਜ਼ਾਰ ਦੇ ਕਰੀਬ ਵੋਟਾਂ ਮਿਲੀਆਂ ਸਨ। ਉਨ੍ਹਾਂ ਕਿਹਾ ਕਿ ਜਦੋਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਸਮਾਂ ਸੀ ਤਾਂ ਉਸ ਮੌਕੇ ਕਸ਼ਮੀਰ ਹਲਕਾ ਦੀਨਾਨਗਰ ਵਿੱਚ ਕਿਧਰੇ ਨਜ਼ਰ ਨਹੀਂ ਆਏ। ਹੁਣ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ ਤਾਂ ਜ਼ਿਲ੍ਹਾ ਪ੍ਰਧਾਨ ਵੱਲੋਂ ਹਲਕਾ ਦੀਨਾਨਗਰ ਦੇ ਕੰਮਾਂ ਵਿੱਚ ਬੇਲੋੜੀ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜ਼ਿਲ੍ਹਾ ਪ੍ਰਧਾਨ ਪੁਲਸ ਅਧਿਕਾਰੀਆਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਫੋਨ ਕਰਕੇ ਕੰਮਕਾਜ ਵਿੱਚ ਦਖ਼ਲਅੰਦਾਜ਼ੀ ਕਰ ਰਹੇ ਹਨ।
ਹਲਕੇ ਦੇ ਲੋਕ ਜਦੋਂ ਨਸ਼ਿਆਂ ਦੇ ਗੰਭੀਰ ਮਾਮਲੇ ਵਿਚ ਕਿਸੇ ਦੋਸ਼ੀ ਨੂੰ ਪੁਲਸ ਦੇ ਹਵਾਲੇ ਕਰਦੇ ਹਨ ਤਾਂ ਜ਼ਿਲ੍ਹਾ ਪ੍ਰਧਾਨ ਵੱਲੋਂ ਉਸ ਨੂੰ ਛੁਡਾਉਣ ਲਈ ਅਧਿਕਾਰੀਆਂ ਨੂੰ ਫੋਨ ਕੀਤੇ ਜਾਂਦੇ ਹਨ। ਉਕਤ ਆਗੂਆਂ ਨੇ ਕਿਹਾ ਕਿ ਉਕਤ ਜ਼ਿਲ੍ਹਾ ਪ੍ਰਧਾਨ ਦਾ ਕਾਂਗਰਸ ਅਤੇ ਅਕਾਲੀ ਦਲ ਦੇ ਪੰਚਾਂ ਸਰਪੰਚਾਂ ਅਤੇ ਹੋਰ ਆਗੂਆਂ ਨਾਲ ਮੇਲ ਜੋਲ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਵਾਹਲਾ ਜਾਂ ਉਸਦੇ ਸਮਰਥਕਾਂ ਵੱਲੋਂ ਪਾਰਟੀ ਦਾ ਨੁਕਸਾਨ ਕਰਨ ਅਤੇ ਸ਼ਮਸ਼ੇਰ ਸਿੰਘ ਦੇ ਅਕਸ ਨੂੰ ਢਾਹ ਲਗਾਉਣ ਵਾਲੀਆਂ ਅਜਿਹੀਆਂ ਗਤੀਵਿਧੀਆਂ ਬੰਦ ਨਾ ਕੀਤੀਆਂ ਗਈਆਂ ਤਾਂ ਉਹ ਇਸ ਨੂੰ ਬਰਦਾਸ਼ਤ ਨਹੀ ਕਰਨਗੇ ਅਤੇ ਜਲਦੀ ਮੁੱਖ ਮੰਤਰੀ ਮਾਨ ਸਾਹਮਣੇ ਪੇਸ਼ ਹੋ ਕੇ ਸਾਰੀ ਸੱਚਾਈ ਬਿਆਨ ਕਰਨਗੇ। ਇਨ੍ਹਾਂ ਆਗੂਆਂ ਵੱਲੋਂ ਕੀਤੇ ਗਏ ਵਿਰੋਧ ਅਤੇ ਜ਼ੋਰਦਾਰ ਨਾਅਰੇਬਾਜ਼ੀ ਦੇ ਚਲਦਿਆਂ ਪ੍ਰੈੱਸ ਕਾਨਫਰੰਸ ਕਰਨ ਆਏ ਵਿਅਕਤੀ ਪ੍ਰੈਸ ਕਾਨਫਰੰਸ ਕੀਤੇ ਬਗੈਰ ਉਥੋਂ ਚਲੇ ਗਏ।
ਕੀ ਕਹਿਣਾ ਹੈ ਜ਼ਿਲ੍ਹਾ ਪ੍ਰਧਾਨ ਦਾ?
ਦੂਜੇ ਪਾਸੇ ਜਦੋਂ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਇਨ੍ਹਾਂ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਉਹ ਅਜਿਹੀ ਕਿਸੇ ਗਤੀਵਿਧੀ ਵਿੱਚ ਸ਼ਾਮਲ ਨਹੀਂ ਹਨ, ਜਿਸ ਦਾ ਪਾਰਟੀ ਨੂੰ ਨੁਕਸਾਨ ਹੁੰਦਾ ਹੋਵੇ। ਵਾਹਲਾ ਨੇ ਕਿਹਾ ਕਿ ਜੋ ਲੋਕ ਪਾਰਟੀ ਦਾ ਨੁਕਸਾਨ ਕਰ ਰਹੇ ਹਨ, ਉਨ੍ਹਾਂ ਦੇ ਵੇਰਵੇ ਸਬੂਤਾਂ ਸਹਿਤ ਪਹਿਲਾਂ ਹਾਈਕਮਾਨ ਨੂੰ ਭੇਜ ਚੁੱਕੇ ਹਨ। ਬਤੌਰ ਜ਼ਿਲ੍ਹਾ ਪ੍ਰਧਾਨ ਉਨਾਂ ਦੀ ਜ਼ਿੰਮੇਵਾਰੀ ਕਿ ਉਹ ਪੂਰੇ ਜ਼ਿਲ੍ਹੇ ਅੰਦਰ ਪਾਰਟੀ ਵਿਰੋਧੀ ਗਤੀਵਿਧੀਆਂ ਰੋਕਣ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ। ਉਹ ਆਪਣੀ ਪਾਰਟੀ ਦੇ ਕਿਸੇ ਵਲੰਟਰੀਅਰ ਨੂੰ ਆਪਣੀ ਹੀ ਪਾਰਟੀ ਦੇ ਕਿਸੇ ਆਗੂ ਖ਼ਿਲਾਫ਼ ਬੋਲਣ ਲਈ ਕੋਈ ਸ਼ਹਿ ਨਹੀਂ ਦਿੰਦੇ ਅਤੇ ਨਾ ਪੁਲਸ ਜਾਂ ਕਿਸੇ ਹੋਰ ਵਿਭਾਗ ਦੇ ਸਰਕਾਰੀ ਅਧਿਕਾਰੀ ਨੂੰ ਫੋਨ ਕਰਕੇ ਕਿਸੇ ਸਰਕਾਰੀ ਕੰਮਕਾਜ ਵਿਚ ਦਖਲ ਦਿੰਦੇ ਹਨ। ਜਿਹੜੇ ਆਗੂਆਂ ਨੇ ਉਨ੍ਹਾਂ ਖ਼ਿਲਾਫ਼ ਬੇਬੁਨਿਆਦ ਦੋਸ਼ ਲਗਾ ਕੇ ਨਾਅਰੇਬਾਜ਼ੀ ਕੀਤੀ, ਉਸ ਸਬੰਧੀ ਹਾਈਕਮਾਨ ਨੂੰ ਜਾਣੂ ਕਰਵਾਉਣਗੇ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
शाहजहांपुर जेल में बंधिया के बेहतर स्वास्थ्य एवं बीमारियों से बचाव के लिए विशाल चिकित्सा शिविर आयोजित किया गया जिसमें शहर के जाने-माने वि...
-
करणी सेना हिमाचल प्रदेश की महिला शक्ति पिंकी शर्मा ने कहा की हिमाचल प्रदेश में करणी सेना ( Karni Army Himachal Pradesh )पिछले 2 सालों से का...
-
राजस्थान में चल रही है बीना पेपर के बस बस वालो के पास न ही है पेपर, ना ही मानते है किसी तरह के सरकारी नियम को. राजस्थान जितनी सुंदर और Touri...
-
ਅੰਮ੍ਰਿਤਸਰ 20 ਮਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਭਾਰਤੀ ਕਿਸਾਨਾਂ ਦੀ ਵਿਸ਼ਵ ਪੱਧਰੀ ਸਹਿਕਾਰੀ ਖ਼ਾਦ ਸੰਸਥਾ ਇਫਕੋ ਵੱਲੋਂ ...
COMMENTS