1947 ਦੇ ਬਟਵਾਰੇ ਦੌਰਾਨ ਜਾਨਾਂ ਗੁਵਾਉਣ ਵਾਲੇ ਭਾਰਤੀਆਂ ਨੂੰ ਯਾਦ ਕੀਤਾ
ਬਟਾਲਾ, 14 ਅਗਸਤ (ਨੀਰਜ ਸ਼ਰਮਾ ਜਸਬੀਰ ਸਿੰਘ ਬਲਜੀਤ ਸਿੰਘ) - ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵੱਲੋ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸੰਨ 1947 ਦੇ ਭਾਰਤ-ਪਾਕਿਸਤਾਨ ਬਟਵਾਰੇ ਦੇ ਦੁਖਾਂਤ ਵਿੱਚ ਜਾਨਾਂ ਗੁਵਾਉਣ ਵਾਲੇ ਪੰਜਾਬੀਆਂ ਨੂੰ ਯਾਦ ਕਰਨ ਲਈ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਕਾਦੀਆਂ ਵਿੱਚ ‘ਬਟਵਾਰੇ ਦੀ ਭਿਆਨਕਤਾ ਯਾਦ ਦਿਵਸ’ ਸਬੰਧੀ ਵਿਸ਼ੇਸ਼ ਸਮਾਗਮ ਕੀਤਾ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸੀਨੀਅਰ ਆਗੂ ਜਗਰੂਪ ਸਿੰਘ ਸੇਖਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਤੋਂ ਇਲਾਵਾ ਡਾਕਟਰ ਨਰੇਸ਼ ਕੁਮਾਰ ਅਸਿਸਟੈਂਟ ਪ੍ਰੋਫੈਸਰ ਪੰਜਾਬੀ ਅਤੇ ਡੋਗਰੀ ਵਿਭਾਗ, ਹਿਮਾਚਲ ਪ੍ਰਦੇਸ਼ ਕੇਂਦਰੀ ਯੂਨੀਵਰਸਿਟੀ, ਧਰਮਸ਼ਾਲਾ ਨੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ।
ਸੰਸਥਾ ਦੇ ਪ੍ਰਿੰਸੀਪਲ ਸ੍ਰੀ ਤਜਿੰਦਰ ਸਿੰਘ ਵੋਹਰਾ ਨੇ ਆਏ ਮਹਿਮਾਨਾਂ ਦਾ ਸੁਆਗਤ ਕਰਦੇ ਹੋਏ ਦੱਸਿਆ ਕਿ ਜਿਥੇ ਸਮੂਹ ਦੇਸ਼ ਵਾਸੀ 15 ਅਗਸਤ ਨੂੰ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਹੇ ਹਨ ਓਥੇ ਭਾਰਤ ਸਰਕਾਰ ਅਤੇ ਰਾਜ ਸਰਕਾਰ ਦੇ ਨਿਰਦੇਸ਼ਾਂ ਤਹਿਤ 14 ਅਗਸਤ ਨੂੰ ਬਟਵਾਰੇ ਦੀ ਭਿਆਨਕਤਾ ਯਾਦ ਦਿਵਸ ਵਜੋਂ ਮਨਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੰਨ 1947 ਦੀ ਵੰਡ ਵੇਲੇ ਲੱਖਾਂ ਲੋਕ ਆਪਣੀ ਜਾਨ ਤੋਂ ਹੱਥ ਧੋ ਬੈਠੇ ਸਨ ਜਦਕਿ ਬਹੁਤ ਵੱਡੀ ਅਬਾਦੀ ਨੂੰ ਆਪਣੇ ਘਰਾਂ ਤੋਂ ਉੱਜੜ ਕੇ ਪਰਵਾਸ ਕਰਨਾ ਪਿਆ ਸੀ। ਵੰਡ ਦੇ ਉਸ ਦੁਖਾਂਤ ਨੂੰ ਯਾਦ ਕਰਨ ਲਈ ਅੱਜ ‘ਬਟਵਾਰੇ ਦੀ ਭਿਆਨਕਤਾ’ ਬਾਰੇ ਨੌਜਵਾਨਾਂ ਨੂੰ ਦੱਸਣ ਲਈ ਸਮਾਗਮ ਕੀਤਾ ਗਿਆ ਹੈ।
ਇਸ ਮੌਕੇ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਸਾਡੇ ਪੁਰਖਿਆਂ ਨੂੰ ਅਜ਼ਾਦੀ ਹਾਸਲ ਕਰਨ ਲਈ ਵੱਡਾ ਮੁੱਲ ਤਾਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਸੰਨ 1947 ਵਿੱਚ ਧਰਮ ਦੇ ਅਧਾਰ ’ਤੇ ਭਾਰਤ-ਪਾਕਿਸਤਾਨ ਦੀ ਵੰਡ ਕੀਤੀ ਗਈ ਤਾਂ ਇਸ ਮੌਕੇ ਲੱਖਾਂ ਲੋਕਾਂ ਆਪਣੇ ਘਰ-ਬਾਰ ਛੱਡ ਕੇ ਬੇਘਰ ਹੋਣਾ ਪਿਆ ਸੀ ਅਤੇ ਸਭ ਤੋਂ ਭਿਆਨਕ ਬਹੁਤ ਸਾਰੇ ਲੋਕਾਂ ਦੀ ਫਸਾਦਾਂ ਵਿੱਚ ਜਾਨ ਤੱਕ ਚਲੀ ਗਈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਜਿਥੇ ਅਜ਼ਾਦੀ ਦੇ ਜਸ਼ਨ ਮਨਾਉਣੇ ਚਾਹੀਦੇ ਹਨ ਓਥੇ ਬਟਵਾਰੇ ਸਮੇਂ ਆਪਣੀਆਂ ਜਾਨਾਂ ਗੁਵਾਉਣ ਵਾਲੇ ਭਾਰਤੀਆਂ ਨੂੰ ਵੀ ਯਾਦ ਕਰਨਾ ਚਾਹੀਦਾ ਹੈ।
ਸਮਾਗਮ ਦੌਰਾਨ ਡਾ. ਨਰੇਸ਼ ਕੁਮਾਰ ਅਸਿਸਟੈਂਟ ਪ੍ਰੋਫੈਸਰ ਪੰਜਾਬੀ ਅਤੇ ਡੋਗਰੀ ਵਿਭਾਗ, ਹਿਮਾਚਲ ਪ੍ਰਦੇਸ਼ ਕੇਂਦਰੀ ਯੂਨੀਵਰਸਿਟੀ, ਧਰਮਸ਼ਾਲਾ ਨੇ ਪੰਜਾਬੀ ਸਾਹਿਤ ਦੇ ਹਵਾਲੇ ਨਾਲ 1947 ਦੇ ਬਟਵਾਰੇ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਸਮਾਗਮ ਦੇ ਅਖੀਰ ਵਿੱਚ 75ਵਾਂ ਅਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਨੂੰ ਸਮਰਪਿਤ ਆਈ.ਟੀ.ਆਈ. ਕਾਦੀਆਂ ਵਿਖੇ ਜਗਰੂਪ ਸਿੰਘ ਸੇਖਵਾਂ ਅਤੇ ਹੋਰ ਮਹਿਮਾਨਾਂ ਵੱਲੋਂ ਪੌਦੇ ਲਗਾਏ ਗਏ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਨੂੰ ਬਟਾਲਾ 23 ਜਨਵਰੀ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ) ਸੀਨੀਅਰ ਸਿਟੀਜਨ ਫੋਰਮ ...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...

COMMENTS