ਪਹਿਲੇ ਦਰਜੇ ‘ਤੇ ਆਉਣ ਵਾਲੇ ਭਾਗੀਦਾਰ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ
ਬਟਾਲਾ, 29 ਅਗਸਤ (ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ (ਨੈਸ਼ਨਲ ਐਵਾਰਡੀ)ਵੱਲੋਂ ਜ਼ਿਲ੍ਹਾ ਪੱਧਰ ‘ਤੇ ਦੋ ਰੋਜ਼ਾ ਸਾਹਿਤ ਸਿਰਜਣ [ਕਵਿਤਾ ਰਚਨਾ, ਲੇਖ ਰਚਨਾ, ਕਹਾਣੀ ਰਚਨਾ] ਤੇ ਕਵਿਤਾ ਗਾਇਨ ਮੁਕਾਬਲੇ ਐੱਸ.ਐੱਸ. ਬਾਵਾ ਡੀ.ਏ.ਵੀ. ਕਾਲਜ, ਬਟਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ [ਸ.ਸ.] ਗੁਰਦਾਸਪੁਰ ਹਰਪਾਲ ਸਿੰਘ ਸੰਧਾਵਾਲੀਆ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਮਿਲੇ ਸਾਂਝੇ ਸਹਿਯੋਗ ਨਾਲ ਕਰਵਾਏ ਗਏ, ਜਿਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਵਿਭਿੰਨ ਸਕੂਲਾਂ ਦੇ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।
ਇਨ੍ਹਾਂ ਵਿੱਚ ਲੇਖ ਰਚਨਾ ਮੁਕਾਬਲਿਆਂ ਵਿੱਚ ਸਰਕਾਰੀ ਕੰ. ਸ.ਸ.ਸ. ਘੁਮਾਣ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਪਹਿਲਾ, ਸੁਨੈਨਾ ਸਰਕਾਰੀ ਕੰ. ਸ.ਸ. ਸਮਾਰਟ ਸਕੂਲ, ਕੈਂਪ ਬਟਾਲਾ ਨੇ ਦੂਸਰਾ ਅਤੇ ਸ.ਕੰ.ਸ.ਸ.ਸ. ਕੈਂਪ ਬਟਾਲਾ ਦੀ ਵਿਦਿਆਰਥਣ ਵੀਨੂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਕਹਾਣੀ ਰਚਨਾ ਮੁਕਾਬਲਿਆਂ ਵਿੱਚ ਖਾਲਸਾ ਸ.ਸ.ਪਬਲਿਕ ਸਕੂਲ, ਧਾਰੀਵਾਲ ਦੀ ਵਿਦਿਆਰਥਣ ਮਹਿਕਦੀਪ ਕੌਰ ਨੇ ਪਹਿਲਾ, ਸ਼ਰਨਜੋਤ ਕੌਰ ਸਰਕਾਰੀ ਕੰ. ਸ.ਸ. ਸਮਾਰਟ ਸਕੂਲ, ਬਟਾਲਾ ਨੇ ਦੂਸਰਾ ਅਤੇ ਸ.ਕੰ.ਸ.ਸ.ਸ. ਕੈਂਪ ਬਟਾਲਾ ਦੀ ਵਿਦਿਆਰਥਣ ਸ਼ਿਵਾਨੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਕਵਿਤਾ ਰਚਨਾ ਮੁਕਾਬਲਿਆਂ ਵਿੱਚ ਸ.ਕੰ.ਸ.ਸ.ਸਕੂਲ, ਬਟਾਲਾ ਦੀ ਵਿਦਿਆਰਥਣ ਕਸ਼ਿਸ਼ ਨੇ ਪਹਿਲਾ, ਰਿਮਜਿਮ ਸਰਕਾਰੀ ਕੰ. ਸ.ਸ. ਸਮਾਰਟ ਸਕੂਲ, ਕੈਂਪ ਬਟਾਲਾ ਨੇ ਦੂਸਰਾ ਅਤੇ ਸ.ਕੰ.ਸ.ਸ.ਸ. ਕੈਂਪ ਬਟਾਲਾ ਦੀ ਵਿਦਿਆਰਥਣ ਤਨੀਸ਼ਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਕਵਿਤਾ ਗਾਇਨ ਮੁਕਾਬਲਿਆਂ ਵਿੱਚ ਸਰਕਾਰੀ ਕੰ.ਸ.ਸ.ਸ. ਕੈਂਪ ਬਟਾਲਾ ਦੀ ਵਿਦਿਆਰਥਣ ਸ਼ਬਨਮ ਨੇ ਪਹਿਲਾ, ਪਲਕ ਸਰਕਾਰੀ ਕੰ. ਸ.ਸ. ਸਕੂਲ, ਧਰਮਪੁਰਾ ਕਲੋਨੀ ਬਟਾਲਾ ਨੇ ਦੂਸਰਾ ਅਤੇ ਸੇਂਟ ਸੋਲਜ਼ਰ ਮਾਡਰਨ ਸਕੂਲ, ਬਟਾਲਾ ਦੀ ਵਿਦਿਆਰਥਣ ਕਮਲਜੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਸਮੁੱਚੀ ਜੱਜਮੈਂਟ ਵਿਸ਼ੇਸ਼ ਮਹਿਮਾਨ ਤੇ ਉੱਘੇ ਗ਼ਜ਼ਲਗੋ ਕਮਲਜੀਤ ਸਿੰਘ ਕਮਲ ਅਤੇ ਸਟੇਟ ਅਵਾਰਡੀ ਸ਼ਾਇਰ ਗੁਰਮੀਤ ਸਿੰਘ ਬਾਜਵਾ ਨੇ ਕੀਤੀ, ਜਦੋਂ ਕਿ ਸਟੇਜ ਸਕੱਤਰ ਦੀ ਭੂਮਿਕਾ ਰਣਜੀਤ ਕੌਰ ਬਾਜਵਾ ਵੱਲੋਂ ਨਿਭਾਈ ਗਈ। ਪ੍ਰਿੰਸੀਪਲ [ਡਾ.] ਮੰਜੁਲਾ ਉੱਪਲ, ਐੱਸ.ਐੱਲ.ਬਾਵਾ ਡੀ.ਏ.ਵੀ. ਕਾਲਜ, ਬਟਾਲਾ ਇਹਨਾਂ ਮੁਕਾਬਲਿਆਂ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ, ਜਦੋਂ ਕਿ ਕਾਲਜ ਰਜਿਸਟਰਾਰ ਡਾ. ਸੇਠੀ, ਭਾਸ਼ਾ ਮੰਚ ਸਰਪਰਸਤ ਡਾ. ਗੁਰਵੰਤ ਸਿੰਘ, ਸਟੇਟ ਐਵਾਰਡੀ ਪ੍ਰਿੰਸੀਪਲ ਰਜਨੀ ਬਾਲਾ ਅਤੇ ਡਾ. ਜਤਿੰਦਰ ਕੌਰ, ਮੁਖੀ ਪੰਜਾਬੀ ਪੋਸਟ ਗਰੈਜੂਏਟ ਵਿਭਾਗ ਬੇਰਿੰਗ ਕਾਲਜ ਇਹਨਾਂ ਮੁਕਾਬਲਿਆਂ ਵਿੱਚ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਿਲ ਹੋਏ।
ਇਸ ਮੌਕੇ ‘ਤੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਗਾਈਡ ਅਧਿਆਪਕਾਂ ਨੂੰ ਜ਼ਿਲ੍ਹਾ ਭਾਸ਼ਾ ਅਫ਼ਸਰ ਗੁਰਦਾਸਪੁਰ ਡਾ. ਪਰਮਜੀਤ ਸਿੰਘ ਕਲਸੀ, ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨਾਂ ਵੱਲੋਂ ਪ੍ਰਸੰਸਾ-ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹੇ ਪੱਧਰ ਦੇ ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਭਾਸ਼ਾ ਵਿਭਾਗ ਪੰਜਾਬ ਦੇ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ ਹਨ। ਇਹਨਾਂ ਜੇਤੂ ਵਿਦਿਆਰਥੀਆਂ ਨੂੰ ਭਾਸ਼ਾ ਵਿਭਾਗ ਵੱਲੋਂ ਨਕਦ ਇਨਾਮ ਵੀ ਦਿੱਤੇ ਜਾਣਗੇ। ਮੁਕਾਬਲਿਆਂ ਦੇ ਸੰਚਾਲਨ ਵਿੱਚ ਦਫ਼ਤਰ ਸੇਲ ਇੰਚਾਰਜ ਸ਼ਾਮ ਸਿੰਘ ਦਾ ਵਿਸ਼ੇਸ਼ ਸਹਿਯੋਗ ਰਿਹਾ।
. ....................
ਕੈਪਸ਼ਨ: ਜੇਤੂਆਂ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ [ਨੈਸ਼ਨਲ ਅਵਾਰਡੀ]।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
जिला मजिस्ट्रेट के सख्त आदेश: प्रेगाबालिन दवा की खुली बिक्री पर रोक पठानकोट, 08 मई 2026 — जिला मजिस्ट्रेट पठानकोट डॉ. पल्लवी (आईएएस) ने प्...
-
थानाध्यक्ष मदनपुर विनोद राजपूत संकट की घड़ी में में कभी मानव बनकर कभी देवदूत बनकर हर सम्भव दूसरों की मदद कर मानवता के लिए नए नए मील के पत्थर...
-
देवघर : एटीएम कार्ड नंबर व ओटीपी पूछकर बैंक खाते से अवैध रूप से रुपयों के ट्रांजैक्शन को लेकर नगर थाना क्षेत्र के बरमसिया निवासी जटाशंकर र...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
ਬਟਾਲਾ 8 ਅਪਰੈਲ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ) - ਡਾ ਗਗਨਦੀਪ ਖਿੰਦੜੀਆ ਅਤੇ ਡਾ ਬਲਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ...
-
महिला मोर्चा अध्यक्ष श्रीमती मोनिका साहा पखांजुर- पखांजुर थाना क्षेत्र के अंतर्गत लगातार महिलाओं के साथ मारपीट की घटनाओं क...
-
ਬਟਾਲਾ, 31 ਅਕਤੂਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤ...
-
*युवा दिवस के अवसर पर अभाविप ने निकाली भव्य शोभा यात्रा* *अभाविप की देशव्यापी मुहिम "परिसर चलो अभियान" की हुई शुरुवात* सोनभद्र। ...

COMMENTS