ਬਟਾਲਾ, 9 ਅਗਸਤ (ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) - ਰਾਜੀਵ ਗਾਂਧੀ ਸਟੇਡੀਅਮ ਬਟਾਲਾ ਵਿਖੇ 15 ਅਗਸਤ ਨੂੰ ਮਨਾਏ ਜਾ ਰਹੇ ਤਹਿਸੀਲ ਪੱਧਰੀ ਅਜ਼ਾਦੀ ਦਿਹਾੜੇ ਮੌਕੇ ਦੇਸ਼ ਭਗਤੀ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੀਆਂ ਟੀਮਾਂ ਦੀ ਚੋਣ ਅੱਜ ਸਥਾਨਕ ਆਰ.ਡੀ. ਖੋਸਲਾ ਸਕੂਲ ਦੇ ਆਡੀਟੋਰੀਅਮ ਵਿਖੇ ਕੀਤੀ ਗਈ। ਨਾਇਬ ਤਹਿਸੀਲਦਾਰ ਬਟਾਲਾ ਲਖਵਿੰਦਰ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਟਾਲਾ ਇੰਦਰਜੀਤ ਸਿੰਘ, ਸਰਕਾਰੀ ਬਹੁ-ਤਕਨੀਕੀ ਕਾਲਜ ਦੇ ਪ੍ਰੋਫੈਸਰ ਜਸਬੀਰ ਸਿੰਘ ਅਤੇ ਸ਼ਸ਼ੀ ਭੂਸ਼ਨ ਵਰਮਾ ਦੀ ਚਾਰ ਮੈਂਬਰੀ ਚੋਣ ਕਮੇਟੀ ਨੇ ਸੱਭਿਆਚਾਰਕ ਪ੍ਰੋਗਰਾਮ ਨੂੰ ਦੇਖਣ ਤੋਂ ਬਾਅਦ ਵੱਖ-ਵੱਖ ਟੀਮਾਂ ਦੀ ਚੋਣ ਕੀਤੀ।
ਅੱਜ ਜਿਹੜੀਆਂ ਟੀਮਾਂ ਦੀ ਚੋਣ ਕੀਤੀ ਗਈ ਉਨ੍ਹਾਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਧਰਮਪੁਰਾ ਕਲੋਨੀ ਦੀਆਂ ਵਿਦਿਆਰਥਣਾਂ ਸ਼ਬਦ ਗਾਇਨ ਕਰਨਗੀਆਂ। ਇਸ ਤੋਂ ਇਲਾਵਾ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ, ਗਾਂਧੀ ਕੈਂਪ ਬਟਾਲਾ, ਸ. ਦਿਆਲ ਸਿੰਘ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਿਰਜਾਜਾਨ, ਆਰ.ਡੀ. ਖੋਸਲਾ ਸਕੂਲ ਬਟਾਲਾ, ਦਾ ਮਿਲੇਨੀਅਮ ਸਕੂਲ ਬਟਾਲਾ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਬਟਾਲਾ, ਸੇਂਟ ਸੋਲਜਰ ਸਕੂਲ ਬਟਾਲਾ, ਲਕਸ਼ਮੀ ਦੇਵੀ ਸਾਹਨੀ ਸਕੂਲ ਬਟਾਲਾ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨੂੰ ਦਰਸਾਉਂਦੀਆਂ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ ਜਾਣਗੀਆਂ। ਗਿੱਧੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ, ਧਰਮਪੁਰਾ ਕਲੋਨੀ ਦੀਆਂ ਵਿਦਿਆਰਥਣਾਂ ਭਾਗ ਲੈਣਗੀਆਂ ਅਤੇ ਪੰਜਾਬੀ ਲੋਕ ਨਾਚ ਭੰਗੜੇ ਨੂੰ ਸਰਕਾਰੀ ਹਾਈ ਸਕੂਲ ਪੰਜਗਰਾਈਆਂ, ਮੈਰੀਗੋਲਡ ਅਕੈਡਮੀ ਅਲੀਵਾਲ ਅਤੇ ਆਰ.ਡੀ. ਖੋਸਲਾ ਸਕੂਲ ਬਟਾਲਾ ਦੇ ਵਿਦਿਆਰਥੀ ਮਿਲ ਕੇ ਪੇਸ਼ ਕਰਨਗੇ।
ਅੱਜ ਦੀ ਪਹਿਲੀ ਰਿਹਰਸਲ ਵਿੱਚ ਸਾਰੀਆਂ ਹੀ ਟੀਮਾਂ ਨੇ ਆਪਣੀ ਬੇਹਤਰੀਨ ਪੇਸ਼ਕਾਰੀ ਦਿੱਤੀ। ਇਸ ਮੌਕੇ ਚੋਣ ਕਮੇਟੀ ਵੱਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਟੀਮ ਇੰਚਾਰਜਾਂ ਨੂੰ ਜਰੂਰੀ ਸੁਝਾਅ ਦਿੱਤੇ ਗਏ। ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ 11 ਅਗਸਤ ਨੂੰ ਦੁਬਾਰਾ ਆਰ.ਡੀ. ਖੋਸਲਾ ਸਕੂਲ ਵਿਖੇ ਦੂਸਰੀ ਰਿਹਰਸਲ ਹੋਵੇਗੀ ਜਦਕਿ 13 ਅਗਸਤ ਨੂੰ ਰਜੀਵ ਗਾਂਧੀ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਹੋਵੇਗੀ। ਉਨ੍ਹਾਂ ਦੱਸਿਆ ਕਿ 15 ਅਗਸਤ ਨੂੰ ਅਜ਼ਾਦੀ ਦਿਹਾੜੇ ਮੌਕੇ ਸੱਭਿਆਚਾਰਕ ਪ੍ਰੋਗਰਾਮ ਯਾਦਗਾਰੀ ਹੋਵੇਗਾ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
Hello Friends, Pragati Media's Astrology Institute team is such a team that works with astrology and in conjunction with science. You m...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...

COMMENTS