ਬਟਾਲਾ /ਅੰਮਿ੍ਤਸਰ 6 ਅਗਸਤ (ਬਲਜੀਤ ਸਿੰਘ ਨੀਰਜ ਸਰਮਾ
. ਜਸਬੀਰ ਸਿੰਘ)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸਾਂ 'ਤੇ ਸੂਬੇ ਦੇ ਸਰਹੱਦੀ ਜਿਲਿਆਂ ਵਿੱਚ ਸੁਰੱਖਿਆ ਨੂੰ ਹੋਰ ਮਜਬੂਤ ਕਰਨ ਲਈ, ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦੇ ਨਾਲ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਸਾਂਝੇ ਆਪ੍ਰੇਸ਼ਨ ਦੌਰਾਨ ਨਾਈਟ ਡਾਮੀਨੇਸ਼ਨ/ਚੈਕਿੰਗ ਕੀਤੀ ਅਤੇ ਉਸ ਤੋਂ ਬਾਅਦ ਸਰਹੱਦੀ ਪਿੰਡਾਂ ਵਿੱਚ ਤਲਾਸ਼ੀ ਅਤੇ ਘੇਰਾਬੰਦੀ ਦੀ ਮੁਹਿੰਮ ਚਲਾਈ।ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਦੱਸਿਆ ਕਿ ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮਿ੍ਰਤਸਰ-ਦਿਹਾਤੀ, ਤਰਨਤਾਰਨ, ਫਿਰੋਜਪੁਰ ਅਤੇ ਫਾਜਿਲਕਾ ਸਮੇਤ ਪੰਜਾਬ ਦੇ ਸਾਰੇ ਸੱਤ ਸਰਹੱਦੀ ਜ਼ਿਲਿਆਂ ਵਿੱਚ ਅੱਧੀ ਰਾਤ ਨੂੰ ਲਗਭਗ 10 ਘੰਟੇ ਲੰਮਾ ਤਲਾਸ਼ੀ ਅਭਿਆਨ ਚਲਾਇਆ ਗਿਆ।
ਇਹ ਕਾਰਵਾਈ ਅਜਿਹੇ ਸਮੇਂ ਅਮਲ ਵਿੱਚ ਲਿਆਂਦੀ ਗਈ, ਜਦੋਂ ਪੰਜਾਬ, ਜਿਸਦੀ ਪਾਕਿਸਤਾਨ ਨਾਲ 553 ਕਿਲੋਮੀਟਰ ਦੀ ਅੰਤਰਰਾਸ਼ਟਰੀ ਸਰਹੱਦ ਸਾਂਝੀ ਹੈ,ਵਿੱਚ ਡਰੋਨਾਂ ਅਤੇ ਹੋਰ ਸਾਧਨਾਂ ਰਾਹੀਂ ਨਸ਼ੀਲੇ ਪਦਾਰਥਾਂ (ਹੈਰੋਇਨ), ਹਥਿਆਰ/ਗੋਲੀ ਸਿੱਕਾ, ਵਿਸਫੋਟਕ, ਗ੍ਰਨੇਡ ਆਦਿ ਦੀ ਵੱਡੀ ਖੇਪ ਦੀ ਆਮਦ ਹੋ ਰਹੀ ਹੈ। ਇਥੋਂ ਸਪੱਸ਼ਟ ਹੁੰਦਾ ਹੈ ਕਿ ਦੇਸ਼ ਵਿਰੋਧੀ ਅਨਸਰਾਂ ਵੱਲੋਂ ਸਰਹੱਦੀ ਸੂਬੇ ਵਿੱਚ ਸਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਏ.ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਡਾ: ਨਰੇਸ਼ ਅਰੋੜਾ ਨੇ ਆਈ.ਜੀ.ਪੀ. ਬਾਰਡਰ ਰੇਂਜ ਮੋਹਨੀਸ਼ ਚਾਵਲਾ ਅਤੇ ਐਸ.ਐਸ.ਪੀ. ਅੰਮਿ੍ਰਤਸਰ ਦਿਹਾਤੀ ਸਵਪਨ ਸ਼ਰਮਾ ਦੇ ਨਾਲ ਅੰਮਿ੍ਰਤਸਰ ਦਿਹਾਤੀ ਦੇ ਵੱਖ-ਵੱਖ ਪਿੰਡਾਂ ਵਿੱਚ ਅਭਿਆਨ ਦੀ ਅਗਵਾਈ ਕੀਤੀ, ਜਦੋਂ ਕਿ ਪੰਜਾਬ ਪੁਲਿਸ ਦੇ ਹੋਰ ਸੱਤ ਸੀਨੀਅਰ ਆਈ.ਜੀ./ਡੀ.ਆਈ.ਜੀ./ਏ.ਆਈ.ਜੀ. ਰੈਂਕ ਦੇ ਅਧਿਕਾਰੀਆਂ ਨੇ ਨਿੱਜੀ ਤੌਰ 'ਤੇ ਸੱਤ ਸਰਹੱਦੀ ਜ਼ਿਲਿਆਂ ਵਿੱਚ ਆਪਰੇਸ਼ਨ ਦੀ ਨਿਗਰਾਨੀ ਕੀਤੀ ਅਤੇ ਇਨਾਂ ਜਿਲਿਆਂ ਦੇ ਐਸ.ਐਸ.ਪੀਜ਼ ਦੀ ਸੇਧਪੂਰਨ ਅਗਵਾਈ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਆਪਰੇਸ਼ਨ ਵਿੱਚ ਸਰਹੱਦੀ ਜ਼ਿਲਿਆਂ ਵਿੱਚ ਲਗਭਗ 100 ਥਾਵਾਂ 'ਤੇ ਰਾਤ ਭਰ ਨਾਕੇ ਲਗਾਏ ਗਏ, ਜਿਸ ਤੋਂ ਬਾਅਦ ਸ਼ੱਕੀ ਘਰਾਂ ਅਤੇ ਪਿੰਡਾਂ ਦੀ ਵਿਸ਼ੇਸ਼ ਤਲਾਸ਼ੀ ਅਤੇ ਘੇਰਾਬੰਦੀ ਕੀਤੀ ਗਈ। ਉਨਾਂ ਕਿਹਾ ਕਿ ਸਬੰਧਤ ਜ਼ਿਲਿਆਂ ਦੇ ਸਾਰੇ ਐਸ.ਐਸ.ਪੀਜ ਨੇ ਇਸ ਅਪਰੇਸ਼ਨ ਲਈ ਵੱਧ ਤੋਂ ਵੱਧ ਮੁਲਾਜ਼ਮ ਲਾਮਬੰਦ ਕੀਤੇ ਸਨ ਅਤੇ ਇਸ ਅਪਰੇਸ਼ਨ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ 60 ਗਜਟਿਡ ਅਫਸਰ ਅਤੇ 2500 ਐਨ.ਜੀ.ਓ/ਈਪੀਓਜ ਸਮੇਤ 28 ਆਰਮਡ ਪੁਲਿਸ ਕਰਮੀਆਂ ਨੂੰ ਤਾਇਨਾਤ ਕੀਤਾ ਗਿਆ ।
ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਦਰਮਿਆਨ ਪੂਰੇ ਤਾਲਮੇਲ ਅਤੇ ਟੀਮ ਵਰਕ ਦਾ ਸੱਦਾ ਦਿੰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਹੁਣ ਸਮਾਂ ਹੈ ਕਿ ਸਰਹੱਦ ਪਾਰ ਤੋਂ ਆਉਣ ਵਾਲੇ ਇਸ ਨਵੇਂ ਖਤਰੇ ਨਾਲ ਟਾਕਰਾ ਕਰਨ ਲਈ ਦੋਵੇਂ ਸੁਰੱਖਿਆ ਬਲਾਂ ਨੂੰ ਇੱਕ ਟੀਮ ਵਜੋਂ ਕੰਮ ਕਰਨਾ ਚਾਹੀਦਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
COMMENTS