ਜਲੰਧਰ ਰੋਡ, ਅੰਮ੍ਰਿਤਸਰ ਰੋਡ ਅਤੇ ਕਾਦੀਆਂ ਰੋਡ ਨੂੰ ਬਣਾਉਣ ਦਾ ਕੰਮ ਹੋਇਆ ਸ਼ੁਰੂ
ਸੰਗਤਾਂ ਨੂੰ ਵਿਆਹ ਪੁਰਬ ਤੋਂ ਪਹਿਲਾਂ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਦਾ ਦਿੱਤਾ ਭਰੋਸਾ
ਬਟਾਲਾ, 11 ਅਗਸਤ (ਨੀਰਜ ਸ਼ਰਮਾ,ਜਸਬੀਰ ਸਿੰਘ, ਬਲਜੀਤ ਸਿੰਘ) - ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ (ਸ਼ੈਰੀ ਕਲਸੀ) ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸੰਗਤਾਂ ਨੂੰ ਭਰੋਸਾ ਦਿੱਤਾ ਹੈ ਕਿ ਵਿਆਹ ਪੁਰਬ ਤੋਂ ਪਹਿਲਾਂ ਬਟਾਲਾ ਸ਼ਹਿਰ ਵਿੱਚ ਸਾਰੀਆਂ ਤਿਆਰੀਆਂ ਨੂੰ ਮੁਕੰਮਲ ਕਰ ਲਿਆ ਜਾਵੇਗਾ ਅਤੇ ਸੰਗਤਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਸ੍ਰੀ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਇਹ ਭਰੋਸਾ ਅੱਜ ਅਧਿਕਾਰੀਆਂ ਦੇ ਨਾਲ ਬਟਾਲਾ ਸ਼ਹਿਰ ਵਿੱਚ ਪ੍ਰਸ਼ਾਸਨ ਵੱਲੋਂ ਵਿਆਹ ਪੁਰਬ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜਾ ਲੈਣ ਤੋਂ ਬਾਅਦ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਾਲ ਲੋਕ ਨਿਰਮਾਣ ਵਿਭਾਗ ਦੇ ਚੰਡੀਗੜ੍ਹ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਉੱਚ ਅਧਿਕਾਰੀ ਚੀਫ ਇੰਜੀਨੀਅਰ ਬੀ.ਐੱਸ. ਤੁੱਲੀ, ਨਿਗਰਾਨ ਇੰਜੀਨੀਅਰ ਪਠਾਨਕੋਟ ਆਰ.ਪੀ. ਸਿੰਘ, ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਅਤੇ ਹੋਰ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ।
ਜਲੰਧਰ ਰੋਡ ਦੀ ਤਿਆਰੀ ਸਬੰਧੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਰੋਡ ’ਤੇ ਸੀਵਰੇਜ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਸੜਕ ਨੂੰ ਪੱਧਰਾ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਰੋਡ ’ਤੇ ਵੱਡਾ ਸੀਵਰੇਜ ਪਿਆ ਹੈ ਅਤੇ ਤਕਨੀਕੀ ਤੌਰ ’ਤੇ ਪੂਰੀ ਤਰਾਂ ਮਜਬੂਤ ਸੜਕ ਬਣਾਉਣ ਲਈ ਸਮਾਂ ਚਾਹੀਦਾ ਹੁੰਦਾ ਹੈ ਤਾਂ ਜੋ ਸੀਵਰੇਜ ਦੀ ਮਿੱਟੀ ਬੈਠ ਜਾਵੇ। ਉਨ੍ਹਾਂ ਕਿਹਾ ਕਿ ਵਿਆਹ ਪੁਰਬ ਨੂੰ ਮੱਦੇਨਜ਼ਰ ਰੱਖਦੇ ਹੋਏ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਫੈਸਲਾ ਕੀਤਾ ਹੈ ਕਿ ਉਨ੍ਹਾਂ ਵੱਲੋਂ ਗਰੈਵਲ ਆਦਿ ਪਾ ਕੇ ਇਸ ’ਤੇ ਚੰਗੀ ਤਰ੍ਹਾਂ ਰੋਲਰ ਫੇਰ ਕੇ ਸੜਕ ਨੂੰ ਮੋਟਰਏਬਲ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਰੋਡ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ ਉਸਨੂੰ ਵੀ ਅਗਲੇ ਕੁਝ ਦਿਨਾਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤੀਸਰੀ ਸੜਕ ਕਾਦੀਆਂ ਰੋਡ ਹੈ ਅਤੇ ਇਸ ਨੂੰ ਵੀ ਵਿਆਹ ਪੁਰਬ ਤੋਂ ਪਹਿਲਾਂ ਬਣਾ ਲਿਆ ਜਾਵੇਗਾ। ਇਸ ਤੋਂ ਇਲਾਵਾ ਨਗਰ ਕੀਰਤਨ ਦੇ ਸਾਰੇ ਮਾਰਗ ਵਿੱਚ ਜਿਥੇ ਕਿਤੇ ਵੀ ਟੋਏ ਆਦਿ ਹਨ ਉਸ ਦੀ ਵੀ ਮੁਰੰਮਤ ਕਰ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਰੱਖਣ ਲਈ ਵਿਸ਼ੇਸ਼ ਪਲਾਨ ਤਿਆਰ ਕੀਤਾ ਗਿਆ ਹੈ ਅਤੇ ਸਫ਼ਾਈ ਕਰਮੀਆਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਸਾਰੇ ਸ਼ਹਿਰ ਵਿੱਚ ਸਟਰੀਟ ਲਾਈਟਾਂ ਨੂੰ ਠੀਕ ਕੀਤਾ ਜਾ ਰਿਹਾ ਹੈ ਅਤੇ ਵਿਆਹ ਪੁਰਬ ਤੋਂ ਪਹਿਲਾਂ ਹੀ ਸਾਰਾ ਸ਼ਹਿਰ ਰੌਸ਼ਨ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੀਵਰੇਜ ਬੋਰਡ ਵੱਲੋਂ ਸਾਰੇ ਸ਼ਹਿਰ ਦੇ ਸੀਵਰੇਜ ਹੋਲਸ ਨੂੰ ਠੀਕ ਕੀਤਾ ਜਾ ਰਿਹਾ ਹੈ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਇੱਕ ਵੀ ਸੀਵਰੇਜ ਹੋਲ ਢੱਕਣ ਤੋਂ ਬਿਨਾਂ ਨਾ ਹੋਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਰੋਜ਼ਾਨਾਂ ਵਿਆਹ ਪੁਰਬ ਦੀਆਂ ਤਿਆਰੀਆਂ ਦੀ ਨਿਗਰਾਨੀ ਕਰ ਰਹੇ ਹਨ ਅਤੇ 16 ਅਗਸਤ ਨੂੰ ਉਹ ਦੁਬਾਰਾ ਬਟਾਲਾ ਸ਼ਹਿਰ ਦਾ ਦੌਰਾ ਕਰਨਗੇ।
ਇਸ ਮੌਕੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਵਿਆਹ ਪੁਰਬ ਦੀਆਂ ਤਿਆਰੀਆਂ ਵਿੱਚ ਪੂਰਾ ਪ੍ਰਸ਼ਾਸਨ ਲੱਗਾ ਹੋਇਆ ਹੈ ਅਤੇ ਸਮਾਂ ਰਹਿੰਦਿਆਂ ਤਿਆਰੀਆਂ ਮੁਕੰਮਲ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਸਾਰਾ ਕੰਮ ਤਸੱਲੀਬਖਸ਼ ਅਤੇ ਨਿਯਮਾਂ ਅਨੁਸਾਰ ਕੀਤਾ ਜਾ ਰਿਹਾ ਹੈ ਤਾਂ ਜੋ ਸੜਕਾਂ ਲੰਮਾ ਸਮਾਂ ਚੱਲ ਸਕਣ। ਉਨ੍ਹਾਂ ਦੱਸਿਆ ਕਿ ਵੱਡੀ ਚਣੌਤੀ ਜਲੰਧਰ ਰੋਡ ਨੂੰ ਠੀਕ ਕਰਨ ਦੀ ਹੈ ਅਤੇ ਅੱਜ ਲੋਕ ਨਿਰਮਾਣ ਦੇ ਚੀਫ ਇੰਜੀਨੀਅਰ ਨੇ ਵੀ ਮੌਕਾ ਦੇਖਿਆ ਹੈ ਅਤੇ ਭਰੋਸਾ ਦਿੱਤਾ ਹੈ ਕਿ ਉਹ 25 ਅਗਸਤ ਤੱਕ ਇਸ ਰੋਡ ਨੂੰ ਮੋਟਰਏਬਲ ਕਰ ਦੇਣਗੇ। ਵਿਧਾਇਕ ਸ੍ਰੀ ਸ਼ੈਰੀ ਕਲਸੀ ਨੇ ਕਿਹਾ ਕਿ ਕੁਝ ਸ਼ਰਾਰਤੀ ਲੋਕ ਜਾਣਬੁੱਝ ਕੇ ਵਿਆਹ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਗਲਤ ਪ੍ਰਚਾਰ ਕਰ ਰਹੇ ਹਨ ਜਿਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਦੀ ਧਰਤੀ ਭਾਗਾਂ ਵਾਲੀ ਹੈ ਜਿਥੇ ਹਰ ਸਾਲ ਸੰਗਤਾਂ ਵਿਆਹ ਪੁਰਬ ਮਨਾਉਣ ਲਈ ਆਪਣੇ ਚਰਨ ਪਾਉਂਦੀਆਂ ਹਨ ਅਤੇ ਸੰਗਤਾਂ ਦੀ ਟਹਿਲ ਸੇਵਾ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
आज शाहजहांपुर जेल में बंद ऐसे महिला एवं पुरुष बंदियों जिनकी दृष्टि दोष है उन्हें 100 से अधिक निशुल्क चश्मे वितरित किए गए। ज्ञातव्य है कि वि...
-
आज करवा चौथ व्रत के पावन पर्व पर शाहजहांपुर जेल में निरुद्ध महिला बंदियों को करवा चौथ पर सजने संवरने के लिए श्रृंगार सामग्री एवं साड़ियां...
-
चुनाव नजदीक आते ही आई मुख्यमंत्री जी को जसवां प्रागपुर की याद।कोंग्रेसी नेता सुरेंद्र मनकोटिया ने बीजेपी सरकार व् मंत्री पर किये तीखे प्रह...
-
अंतरराष्ट्रीय महिला दिवस लैंगिक समानता वर्ष के रूप में मनाया जाएगा : प्रतिभा देवी - प्रकृति विधान फाउंडेशन द्वारा आयोजित हुआ कार्यक्रम। -सा...
-
नए साल में प्रदेश के सभी राशन उपभोक्ताओं को राशन डिपो में पहुंचने का मैसेज आएगा। इससे यह सुविधा होगी कि लोगों को पता लग जाएगा कि...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
COMMENTS