ਸ਼ਿਵ ਬਟਾਲਵੀ ਆਡੀਟੋਰੀਅਮ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ
ਬਟਾਲਾ, 4 ਅਗਸਤ ( ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) - ਬਟਾਲਵੀਆਂ ਸਮੇਤ ਸਮੁੱਚੇ ਜ਼ਿਲ੍ਹਾ ਨਿਵਾਸੀ 5 ਅਗਸਤ ਨੂੰ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨਾ ਕਰਨ ਦਾ ਅਹਿਦ ਲੈਣਗੇ। ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ 5 ਅਗਸਤ ਨੂੰ ਸੂਬੇ ਭਰ ਵਿੱਚ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨਾ ਕਰਨ ਬਾਰੇ ਵਿਸ਼ੇਸ਼ ਜਾਗਰੂਕਤਾ ਸਮਾਗਮ ਕੀਤੇ ਜਾ ਰਹੇ ਹਨ ਜਿਸ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਸ਼ਿਵ ਬਟਾਲਵੀ ਆਡੀਟੋਰੀਅਮ ਵਿਖੇ ਕਰਵਾਇਆ ਜਾ ਰਿਹਾ ਹੈ।
ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀਮਤੀ ਅਮਨਦੀਪ ਕੌਰ ਵੱਲੋਂ ਅੱਜ ਸਥਾਨਕ ਸ਼ਿਵ ਬਟਾਲਵੀ ਆਡੀਟੋਰੀਅਮ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਸਬੰਧਤ ਵਿਭਾਗਾਂ ਨੂੰ ਸਮਾਗਮ ਦੀ ਸਫਲਤਾ ਲਈ ਹਦਾਇਤਾਂ ਦਿੱਤੀਆਂ। ਮੀਟਿੰਗ ਦੌਰਾਨ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਰਾਜੇਸ਼ ਕੁਮਾਰ, ਐੱਸ.ਡੀ.ਓ. ਵਿਨੋਦ ਕੁਮਾਰ, ਜੀ.ਐੱਮ. ਇੰਡਸਟਰੀ ਸੁਖਪਾਲ ਸਿੰਘ, ਸੈਕਟਰੀ ਨਗਰ ਨਿਗਮ ਅਨਿਲ ਅਰੋੜਾ, ਪ੍ਰਿੰਸੀਪਲ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਬਲਵਿੰਦਰ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਏ.ਡੀ.ਸੀ. (ਯੂ.ਡੀ.) ਸ੍ਰੀਮਤੀ ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 5 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੰਗਰੂਰ ਵਿਖੇ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨਾ ਕਰਨ ਬਾਰੇ ਰਾਜ ਪੱਧਰੀ ਜਾਗਰੂਕਤਾ ਸਮਾਗਮ ਕੀਤਾ ਜਾ ਰਿਹਾ ਹੈ ਅਤੇ ਓਸੇ ਹੀ ਦਿਨ ਹਰ ਜ਼ਿਲ੍ਹੇ ਵਿੱਚ ਅਜਿਹੇ ਸਮਾਗਮ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਬਟਾਲਾ ਵਿਖੇ ਹੋ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ, ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਸ਼ਾਮਲ ਹੋਣਗੇ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਇਸ ਸਮਾਗਮ ਵਿੱਚ ਕਾਰੋਬਾਰੀ, ਪਲਾਸਟਿਕ ਦੇ ਡੀਲਰ, ਦੁਕਾਨਦਾਰ, ਰੈਸਟੋਰੈਂਟ, ਹੋਟਲ ਮਾਲਕ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦੇ ਵੀ ਸ਼ਾਮਲ ਹੋਣਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੇਸ਼ ਭਰ ਵਿੱਚ ਪਹਿਲੀ ਜੁਲਾਈ ਤੋਂ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਵਸਤਾਂ ’ਤੇ ਪਾਬੰਦੀ ਲਗਾਈ ਜਾ ਚੁੱਕੀ ਹੈ ਅਤੇ ਹੁਣ ਇਸ ਪਾਬੰਦੀ ਨੂੰ ਜ਼ਿਲਾ ਗੁਰਦਾਸਪੁਰ ਵਿੱਚ ਵੀ ਸਖਤੀ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 19 ਤਰਾਂ ਦੇ ‘ਸਿੰਗਲ ਯੂਜ਼ ਪਲਾਸਟਿਕ’ (ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ-ਕ੍ਰੀਮ ਸਟਿਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਪਾਈਪ, ਮਿਠਾਈਆਂ ਦੇ ਡੱਬਿਆਂ, ਇਨਵੀਟੇਸ਼ਨ ਕਾਰਡ, ਸਿਗਰੇਟ ਪੈਕੇਟ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕਰੋਨ ਤੋਂ ਘੱਟ ਪਲਾਸਟਿਕ ਜਾਂ ਪੀ.ਵੀ.ਸੀ ਬੈਨਰ, ਸਟਿੱਕਰ ਦੀ ਮੈਨੂਫੈਕਚਰਿੰਗ, ਆਯਾਤ, ਭੰਡਾਰ, ਵਿਤਰਣ, ਵਿਕਰੀ ਅਤੇ ਵਰਤੋਂ ’ਤੇ ਪੂਰੀ ਤਰਾਂ ਪਾਬੰਦੀ ਲਗਾਈ ਗਈ ਹੈ। ਉਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨਾ ਕਰਕੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
टिहरी,, जनपद टिहरी के अंतर्गत बालगंगा तहसील के मयकोट गांव में एक महिला का शव संदिग्ध परिस्थितियों में पेड़ पर लटका मिला है। मामले में महिला क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
97 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਕੀਤਾ ਰੋਸ਼ਨ ਅੰਮ੍ਰਿਤਸਰ,8 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ...
-
ਮੰਤਰੀ ਬੈਂਸ ਨੂੰ ਭੇਜਿਆ ਮੰਗ ਪੱਤਰ ਕਿਹਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਕਰਾਂਗੇ ਹੜਤਾਲ ਅੰਮ੍ਰਿਤਸਰ,13 ਜੁਲਾਈ (ਪੱਤ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
COMMENTS