ਜੇਠੂਵਾਲ , 5 ਅਗਸਤ (ਹਰਵਿੰਦਰ ਸਿੰਘ ਵਿੱਕੀ/ ਜਗਜੀਤ ਸਿੰਘ ਪੱਡਾ)
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ
ਲੋੜਵੰਦਾਂ ਦੀ ਮਦਦ ਲਈ ਪਿੰਡ ਪੱਧਰ ਤੇ ਹੀ ਬੁਢਾਪਾ, ਵਿਧਵਾ, ਅੰਗਹੀਣਾ, ਬੇਸਹਰਾ ਬੱਚਿਆਂ ਲਈ ਪੈਨਸ਼ਨ ਅਤੇ ਉਸਾਰੀ ਮਜਦੂਰਾਂ ਲਈ ਲੇਬਰ ਕਾਰਡ, ਰਜਿਸਟਰੇਸ਼ਨ ਕੈਂਪ ਲਗਾਏ ਜਾਣਗੇ ਤਾਂ ਜੋ ਲੋੜਵੰਦਾਂ ਨੂੰ ਇਕ ਹੀ ਥਾਂ ਤੇ ਸਾਰੀਆਂ ਸਹੂਲਤਾਂ ਮੁਹੱਈਆ ਹੋ ਸਕਣ ਅਤੇ ਉਨਾਂ ਦੇ ਪੈਸੇ ਦੀ ਵੀ ਬੱਚਤ ਹੋ ਸਕੇ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਬਿਜਲੀ ਮੰਤਰੀ ਪੰਜਾਬ ਨੇ ਅੱਜ ਪਿੰਡ ਮੱਖਣਵਿੰਡੀ ਵਿਖੇ ਲਗਾਏ ਗਏ ਕੈਂਪ ਦੌਰਾਨ ਕੀਤਾ। ਬਿਜਲੀ ਮੰਤਰੀ ਨੇ ਦੱਸਿਆ ਕਿ ਸਾਰੇ ਸਰਕਾਰੀ ਅਧਿਕਾਰੀ ਇਥੇ ਹੀ ਮੌਜੂਦ ਹੋਣਗੇ ਅਤੇ ਕੈਂਪ ਦੌਰਾਨ ਹੀ ਉਨਾਂ ਦੇ ਫਾਰਮ ਤਸਦੀਕ ਕਰਕੇ ਲੋੜਵੰਦਾਂ ਨੂੰ ਬਣਦੀਆਂ ਸਹੂਲਤਾਂ ਮਹੱਈਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਬਿਜਲੀ ਮੰਤਰੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਵੀ ਟੇਕਿਆ ਗਿਆ ਅਤੇ ਸਮੂਹ ਸੰਗਤ ਦਾ ਧੰਨਵਾਦ ਕੀਤਾ ਕਿ ਉਨਾਂ ਨੇ ਵੋਟਾਂ ਪਾ ਕੇ ਉਨਾਂ ਨੂੰ ਜਿਤਾਇਆ ਹੈ। ਇਸ ਮੌਕੇ ਗੁਰੂਦੁਆਰਾ ਕਮੇਟੀ ਵਲੋਂ ਉਨਾਂ ਨੂੰ ਸਨਮਾਨਤ ਵੀ ਕੀਤਾ ਗਿਆ।
ਇਸ ਮੌਕੇ ਤੇ ਗੱਲਬਾਤ ਕਰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਆਪ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸਾਡਾ ਫਰਜ ਬਣਦਾ ਹੈ ਕਿ ਅਸੀਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਿੰਡ ਪੱਧਰ ਤੇ ਹੀ ਕਰੀਏ ਤਾਂ ਜੋ ਉਨਾਂ ਨੂੰ ਦੂਰਜ ਦਰਾਡੇ ਚੱਕਰ ਨਾ ਮਾਰਨੇ ਪੈਣ। ਉਨਾਂ ਨਾਲ ਹੀ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਅਸੀਂ ਸਾਰੇ ਰੱਲ ਮਿਲ ਕੇ ਵਾਤਾਵਰਨ ਨੂੰ ਸਵੱਛ ਬਣਾਈਏ ਅਤੇ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨੂੰ ਖ਼ਤਮ ਕਰੀਏ। ਉਨਾਂ ਕਿਹਾ ਕਿ ਜੇਕਰ ਅਸੀਂ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਬਿਮਾਰੀਆਂ ਤੋਂ ਬਚਾਉਣਾ ਹੈ ਤਾਂ ਸਾਨੂੰ ਆਪਣਾ ਵਾਤਾਵਰਨ ਖੁਦ ਸਾਫ਼ ਕਰਨਾ ਪਵੇਗਾ। ਉਨਾਂ ਅੱਗੇ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਦੋ ਪੌਦੇ ਜ਼ਰੂਰ ਲਗਾਉਣੇ ਚਾਹੀਦੇ ਹਨ। ਕੇਵਲ ਪੌਦੇ ਹੀ ਨਹੀਂ ਲਗਾਉਣੇ ਬਲਿਕ ਉਨਾਂ ਦੀ ਚੰਗੀ ਦੇਖ ਰੇਖ ਵੀ ਕੀਤੀ ਜਾਵੇ।
ਕੈਪਸ਼ਨ : ਸ: ਹਰਭਜਨ ਸਿੰਘ ਈ.ਟੀ.ਓ. ਬਿਜਲੀ ਮੰਤਰੀ ਪੰਜਾਬ ਪਿੰਡ ਮੱਖਣਵਿੰਡੀ ਵਿੱਚ ਲੱਗੇ ਕੈਂਪ ਦਾ ਨਿਰੀਖਣ ਕਰਦੇ ਹੋਏ।
ਸ: ਹਰਭਜਨ ਸਿੰਘ ਈ.ਟੀ.ਓ. ਬਿਜਲੀ ਮੰਤਰੀ ਪੰਜਾਬ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕਰਦੇ ਹੋਏ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
ਬਟਾਲਾ, 13 ਦਸੰਬਰ ( ਨੀਰਜ ਸ਼ਰਮਾ, ਜਸਬੀਰ ਸਿੰਘ) ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਰੈੱਡ ਰਿਬ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
બનાસકાંઠા જિલ્લાના ધાનેરા શહેરમાં ધાનેરા તાલુકાના તેમજ રાજસ્થાનમાંથી ખેડૂતો ખાતર અને બિયારણ લેવા માટે આવતા હોય છે પરંતુ છેલ્લા ઘણા સમયથી ધા...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
9वे दिन सच आया सामने, पिता के साथ पुलिस अधीक्षक श्री किरीट राठोड जी ने किया प्रेस -----!! देवरिया के भलुअनी थाना का था मामला--! ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
एकौना थाने का औचक निरीक्षण-! पुलिस अधीक्षक द्वारा थाना एकौना का औचक निरीक्षण किया करते हुए आवास, भोजनालय, बैरक का मुआइना किया साथ मे...
-
અમરેલીના બગસરા ખાતે નવી સરકારી સાયન્સ કોલેજનો શુભારંભ. રાજય સરકારના શિક્ષણ વિભાગ દ્રારા મંજૂરી મળેલ નવી કોલેજમાં જૂન-૨૦૨૨થી નવા એડમિશન માટે...

COMMENTS