ਚੰਡੀਗੜ੍ਹ/ਬਟਾਲਾ 20 ਅਗਸਤ( ਬਲਜੀਤ ਸਿੰਘ .ਨੀਰਜ ਸ਼ਰਮਾ ਜਸਬੀਰ ਸਿੰਘ ) : ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਮਾਨ ਨੇ ਇੱਕ ਹੋਰ ਵਿਵਾਦਤ ਬਿਆਨ ਦਿੱਤਾ ਹੈ। ਘਰੇਲੂ ਉਡਾਣਾਂ ਵਿਚ ਸਿੱਖਾਂ ਦੇ ਕਿਰਪਾਨ ਲੈ ਕੇ ਜਾਣ 'ਤੇ ਚੱਲ ਰਹੇ ਵਿਵਾਦ ਦਰਮਿਆਨ ਮਾਨ ਨੇ ਕਿਹਾ ਕਿ ਜੇਕਰ ਹਿੰਦੂ ਜਨੇਊ ਪਹਿਨ ਕੇ ਜਹਾਜ਼ ਵਿਚ ਸਫਰ ਕਰ ਸਕਦੇ ਹਨ ਤਾਂ ਸਿੱਖ ਕਿਰਪਾਨ ਨਾਲ ਸਫਰ ਕਿਉਂ ਨਹੀਂ ਕਰ ਸਕਦੇਜਿਸ ਨੇ ਸ਼ਰਾਰਤ ਕਰਨੀ ਹੈ ਉਹ ਜਨੇਊ ਦੀ ਜਗ੍ਹਾ ਚੀਨ ਦਾ ਧਾਗਾ ਪਾ ਕੇ ਜਾਵੇ ਅਤੇ ਧਮਕੀ ਦੇਵੇ ਕਿ ਮੈਂ ਗਰਦਨ ਉਡਾ ਦੇਵਾਂਗਾ ਅਤੇ ਉਹ ਜਹਾਜ਼ ਨੂੰ ਹਾਈਜੈਕ ਵੀ ਕਰ ਸਕਦਾ ਹਾਂ।
ਸਿਮਰਨਜੀਤ ਮਾਨ ਨੇ ਕਿਹਾ ਕਿ ਕਿਰਪਾਨ ਨੂੰ ਇਕ ਹਥਿਆਰ ਦੇ ਤੌਰ 'ਤੇ ਦੇਖ ਕੇ ਜਹਾਜ਼ ਵਿਚ ਨਾ ਲੈ ਕੇ ਜਾਣ ਲਈ ਕਿਹਾ ਜਾ ਰਿਹਾ ਹੈ ਤਾਂ ਫਿਰ ਜਨੇਊ ਨੂੰ ਵੀ ਹਥਿਆਰ ਦੇ ਤੌਰ 'ਤੇ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਦੱਸਿਆ ਜਾ ਰਿਹਾ ਹੈ ਕਿ ਕਿਰਪਾਨ ਨਾਲ ਕਿਸੇ ਦਾ ਵੀ ਗਲਾ ਦਬਾਇਆ ਜਾ ਸਕਦਾ ਹੈ ਤਾਂ ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਜਨੇਊ ਨਾਲ ਵੀ ਕਿਸੇ ਦਾ ਗਲਾ ਵੱਢਿਆ ਜਾਂ ਦਬਾਇਆ ਜਾ ਸਕਦਾ ਹੈ। ਮਾਨ ਨੇ ਕਿਹਾ ਕਿ ਮੈਂ ਸਾਂਸਦ ਹੋਣ ਦੇ ਨਾਤੇ ਇਹ ਗੱਲ ਸਵੀਕਾਰ ਨਹੀਂ ਕਰਦਾ।
ਦਰਅਸਲ 'ਚ ਦਿੱਲੀ ਹਾਈ ਕੋਰਟ ਵਿੱਚ ਇੱਕ ਗੈਰ-ਸਿੱਖ ਪਟੀਸ਼ਨ ਦਾਇਰ ਕੀਤੀ ਗਈ ਹੈ ਕਿ ਛੋਟੀ ਕਿਰਪਾਨ 'ਤੇ ਪਾਬੰਦੀ ਲਗਾਈ ਜਾਵੇ। ਇਸ ਬਾਬਤ ਸਿਮਰਨਜੀਤ ਸਿੰਘ ਮਾਨ ਨੇ ਇਹ ਦਲੀਲ ਦਿੱਤੀ ਹੈ ਕਿ ਜੇ ਜਨੇਊ ਪਾ ਕੇ ਹਵਾਈ ਸਫਰ ਕੀਤਾ ਜਾ ਸਕਦਾ ਹੈ ਤਾਂ ਕ੍ਰਿਪਾਨ ਪਹਿਣ ਕੇ ਸਫਰ ਕਿਉਂ ਨਹੀਂ ਕੀਤਾ ਜਾ ਸਕਦਾ ਹੈ। ਮਾਨ ਨੇ ਕਿਹਾ ਕਿ ਸਿੱਖਾਂ ਨੂੰ ਕਿਰਪਾਨ ਲੈ ਕੇ ਜਾਣ ਦੀ ਆਜ਼ਾਦੀ ਹੈ। ਜਿਸ ਤਰ੍ਹਾਂ ਦਾ ਜਨੇਊ ਹਿੰਦੂਆਂ ਦਾ ਧਾਰਮਿਕ ਚਿੰਨ੍ਹ ਹੈ, ਉਸੇ ਹੀ ਕਿਰਪਾਨ ਵੀ ਸਿੱਖਾਂ ਦਾ ਧਾਰਮਿਕ ਚਿੰਨ੍ਹ ਹੈ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਿੱਖਾਂ ਵੱਲੋਂ ਰੱਖੀ ਜਾ ਕਿਰਪਾਨ ਨੂੰ ਖਤਰਾ ਮੰਨਿਆ ਜਾ ਰਿਹਾ ਹੈ ਤਾਂ ਉਸੇ ਤਰ੍ਹਾਂ ਹਿੰਦੂਆਂ ਦਾ ਜਨੇਊ ਵੀ ਲੋਕਾਂ ਲਈ ਖਤਰੇ ਦਾ ਰੂਪ ਧਾਰਨ ਕਰ ਸਕਦਾ ਹੈ, ਲਿਹਾਜ਼ਾ ਸਾਨੂੰ ਸਾਵਧਾਨੀ ਵਰਤਣੀ ਪਵੇਗੀ। ਉਹਨਾਂ ਅੱਗੇ ਕਿਹਾ ਕਿ ਜੇਕਰ ਸਿੱਖਾਂ ਦੀ ਕਿਰਪਾਨ ਉਤਾਰੀ ਜਾਵੇਗੀ ਤਾਂ ਹਿੰਦੂਆਂ ਦੇ ਜਨੇਊ ਵੀ ਉਤਾਰੇ ਜਾਣਗੇ।
ਭਗਤ ਸਿੰਘ ਨੂੰ ਅੱਤਵਾਦੀ ਕਹਿ ਚੁੱਕੇ ਹਨ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਉਹ ਵਿਵਾਦਿਤ ਬਿਆਨ ਦੇ ਚੁੱਕੇ ਹਨ। ਚੇਤੇ ਰਹੇ ਕਿ ਸੰਸਦ ਮੈਂਬਰ ਸਿਮਰਨਜੀਤ ਮਾਨ ਇਸ ਤੋਂ ਪਹਿਲਾਂ ਉਹ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿ ਚੁੱਕੇ ਹਨ। ਉਨ੍ਹਾਂ ਦਲੀਲ ਦਿੱਤੀ ਸੀ ਕਿ ਭਗਤ ਸਿੰਘ ਨੇ ਅਸੈਂਬਲੀ 'ਚ ਬੰਬ ਸੁੱਟਿਆ ਸੀ। ਅੰਗਰੇਜ਼ ਅਫਸਰ ਨੂੰ ਮਾਰਿਆ ਸੀ ਤਾਂ ਉਸ ਨੂੰ ਅੱਤਵਾਦੀ ਨਹੀਂ ਤਾਂ ਹੋਰ ਕੀ ਕਹੋਗੇ ?
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...

COMMENTS