ਪਿਛਲੀਆਂ ਸਰਕਾਰਾਂ ਵੱਲੋ ਬਟਾਲਾ ਸਹਿਰ ਨੂੰ ਕੀਤਾ ਗਿਆ ਅਣਗੌਲਿਆ
ਬਟਾਲਾ, 22 ਅਗਸਤ ( ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) ਸ. ਅਮਨਸੇਰ ਸਿੰਘ ਸੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਕਿਹਾ ਕਿ ਬਟਾਲਾ ਸ਼ਹਿਰ ਦਾ ਸਰਬਪੱਖੀ ਵਿਕਾਸ ਅਤੇ ਸੁੰਦਰੀਕਰਨ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਤੇ ਆਪ ਸਰਕਾਰ ਦੇ 5 ਮਹੀਨਿਆ ਦੇ ਕਾਰਜਕਾਲ ਦੌਰਾਨ ਲੋਕ ਹਿੱਤ ਲਈ ਵੱਡੇ ਫੈਸਲੇ ਕੀਤੇ ਗਏ ਹਨ ।
ਬਟਾਲਾ ਸ਼ਹਿਰ ਦੀ ਗੱਲ ਕਰਦਿਆਂ ਵਿਧਾਇਕ ਸੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਪਿਛਲੀਆਂ ਸਰਕਾਰਾਂ ਵੱਲੋ ਅਣਗੌਲਿਆਂ ਕੀਤਾ ਗਿਆ ਅਤੇ ਕਾਂਗਰਸ ਸਰਕਾਰ ਵੱਲੋਂ ਜੋ ਬਟਾਲਾ ਸ਼ਹਿਰ ਦੇ ਵਿਕਾਸ ਦੀਆਂ ਗੱਲਾ ਕੀਤੀਆ ਗਈਆ ਸਨ ,ਉਸਦੀ ਪੋਲ ਪਹਿਲੀ ਬਰਸਾਤ ਨੇ ਹੀ ਖੋਲ੍ਹ ਕੇ ਰੱਖ ਦਿੱਤੀ ਹੈ।
ਵਿਧਾਇਕ ਸੈਰੀ ਕਲਸੀ ਨੇ ਅੱਗੇ ਕਿਹਾ ਕਿ ਕਾਂਗਰਸ ਵੱਲੋ ਹੰਸਲੀ ਨਾਲੇ ਦੇ ਦੋਹਾ ਪਾਸਿਆ ਨੂੰ ਸੁੰਦਰੀਕਰਨ ਬਣਾਉਣ ਲਈ ਕੀਤਾ ਗਿਆ ਕੰਮ ਸਾਰਿਆਂ ਨੂੰ ਨਜਰ ਆ ਰਿਹਾ ਹੈ ਅਤੇ ਸਿਰਫ ਖਾਨਾਪੂਰਤੀ ਲਈ ਅਧੂਰੇ ਵਿਕਾਸ ਕੰਮ ਕੀਤੇ ਗਏ ਹਨ।
ਵਿਧਾਇਕ ਸੈਰੀ ਕਲਸੀ ਨੇ ਸਪੱਸਟ ਕਰਦਿਆ ਕਿਹਾ ਕਿ ਹੰਸਲੀ ਨਾਲੇ ਦੇ ਦੋਹਾਂ ਪਾਸਿਆਂ ਨੂੰ ਸੁੰਦਰ ਬਣਾਉਣ ਲਈ ਅਧੂਰੇ ਕੰਮਾ ਨੂੰ ਪੂਰਾ ਕੀਤਾ ਜਾਵੇਗਾ, ਜਿਸ ਸਬੰਧੀ ਸਬੰਧਤ ਵਿਭਾਗ ਨੇ ਟੈਂਡਰ ਲਗਾਏ ਹਨ ਅਤੇ ਵਿਕਾਸ ਕੰਮ ਜਲਦ ਸ਼ੁਰੂ ਕਰਵਾਇਆਂ ਜਾਵੇਗਾਂ। ਉਨ੍ਹਾਂ ਦੁਹਰਾਇਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੌਹ ਧਰਤੀ ਬਟਾਲਾ ਸਹਿਰ ਅੰਦਰ ਬਹੁਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ ।
ਬਾਬੇ ਦੇ ਵਿਆਹ ਦੇ ਸਬੰਧ ਵਿੱਚ ਕੀਤੀਆਂ ਜਾ ਰਹੀਆ ਤਿਆਰੀਆ ਦੀ ਗੱਲ ਕਰਦਿਆ ਵਿਧਾਇਕ ਸੈਰੀ ਕਲਸੀ ਨੇ ਕਿਹਾ ਕਿ ਲੱਖਾਂ ਦੀ ਤਦਾਦ ਵਿੱਚ ਦੇਸ਼ ਵਿਦੇਸ਼ ਤੋ ਪਹੁੰਚਣ ਵਾਲੀ ਸੰਗਤ ਦੀ ਸਹੂਲਤ ਲਈ ਪੁਖਤਾ ਪਬੰਧ ਕੀਤੇ ਜਾ ਰਹੇ ਹਨ ਅਤੇ ਖਾਸ ਕਰ ਕੇ ਨਗਰ ਕੀਰਤਨ ਦੇ ਰੂਟ ਵੱਲ ਵਿਸੇਸ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਸਬੰਧਤ ਵਿਭਾਗਾ ਦੇ ਅਧਿਕਾਰੀਆਂ ਨੂੰ ਇਸ ਬਾਬਤ ਸਖਤ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ।
ਵਿਧਾਇਕ ਸੈਰੀ ਕਲਸੀ ਨੇ ਅੱਗੇ ਕਿਹਾ ਕਿ ਜਿਸ ਤਰਾ ਲੋਕਾਂ ਨੇ ਉਹਨਾ ਉਪਰ ਭਰੋਸਾ ਪ੍ਰਗਟਾਇਆ ਹੈ, ਉਹ ਲੋਕਾਂ ਦੇ ਭਰੋਸੇ ਤੇ ਪੂਰਾ ਉਤਰਨਗੇ ਅਤੇ ਬਟਾਲਾ ਸ਼ਹਿਰ ਨੂੰ ਵਿਕਾਸ ਪੱਖੋ ਨਮੂਨੇ ਦਾ ਸ਼ਹਿਰ ਬਣਾਉਣ ਲਈ ਦਿਨ -ਰਾਤ ਇੱਕ ਕਰਨਗੇ । ਉਹਨਾ ਕਿਹਾ ਕਿ ਆਪ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ, ਅਤੇ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਪੂਰੀਆਂ ਕਰਨ ਵਿੱਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ ।
[Important News]$type=slider$c=4$l=0$a=0$sn=600$c=8
अधिक खबरे देखे .
-
13 दिसंबर को राष्ट्रीय लोक अदालत का आयोजन: सत्र न्यायाधीश सत्र न्यायाधीश ने लोक अदालत के संबंध में पैनल अधिवक्ताओं के साथ बैठक की पठानको...
-
जिला परिषद एवं ब्लॉक समिति (पंचायत समिति) चुनाव, 2025 के दौरान किसी भी प्रकार के हथियार ले जाने पर प्रतिबंध के आदेश जारी पठानकोट, 1 दिसंबर...
-
#1004_परिवारों_के_मशिया_बने_विधायक_संदीप_यादव जयपुर उधोग भवन में 2019-2020 बीड़ा की मीटिंग हुई जिसमे चार विधानसभा क्षेत्र तिजारा , किशनगढ...
-
4 से 6 दिसंबर तक पठानकोट और गुरदासपुर ज़िले के प्रत्येक ख़ज़ाना कार्यालय में पेंशनभोगियों की EKYC करके पेंशनभोगी सेवा पोर्टल से जोड़ा जाएगा ...
-
जिला परिषद एवं पंचायत समिति आम चुनाव-2025 का कार्यक्रम जारी --- नामांकन के लिए विभिन्न स्थानों पर व्यवस्थाएँ की गईं पठानकोट, 1 दिसंबर, 20...
-
ग्रामीण बेरोजगार युवाओं हेतु डेयरी फार्मिंग हेतु चार सप्ताह का डेयरी उद्यमिता प्रशिक्षण पाठ्यक्रम प्रारंभ तिथि 01-12-2025 से 30-12-2025 तक ...
-
कनेवरी माताजी का वार्षिक महोत्सव होने जा रहा है उनकी महिमा पूरे राजस्थान में है श्री कनेरी माता जी काला भेरुजी का हर साल वहां के निजी ग्रामव...
-
जिला सड़क सुरक्षा समिति ने महत्वपूर्ण मुद्दों पर चर्चा की पठानकोट, 27 नवंबर (दीपक महाजन): पठानकोट की डिप्टी कमिश्नर की डॉ. पल्ल...
-
*ਗੁਰਦਾਸਪੁਰ 10 ਅਗਸਤ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ) *ਸਰਕਾਰੀ ਸਕੂਲ ਮੁੱਖੀ , ਸਕੂਲ ਮੈਨਜਮੈਂਟ ਕਮੇਟੀ ਚੇਅਰਮੈਨ ਤੇ ਸਮਾਜਿਕ ਭਾਈਚਾਰੇ ਵੱਲੋਂ ਅੱਜ ...
-
प्रधानमंत्री नरेंदर मोदी के नेतृत्व में विश्व के पटल पर उदयीमान राष्ट्र बनकर उभरा भारत : परवीन बांसलजम्मू-कश्मीर से अनुच्छेद 370 व 35-A को हटाना, तीन तलाक को समाप्त करना और करतारपुर कॉरिडोर खोलना मोदी सरकार की सबसे बड़ी उपलब्धि मोदी सरक...

COMMENTS