ਗੁਰਦਾਸਪੁਰ :15 ਅਗਸਤ ( ਡਾ ਬਲਜੀਤ ਸਿੰਘ .ਨੀਰਜ ਸ਼ਰਮਾ ਜਸਬੀਰ ਸਿੰਘ ) ਗੁਰਦਾਸਪੁਰ ਸ਼ਹਿਰ ਅੰਦਰ ਔਰਤਾਂ , ਨਾਬਾਲਗ ਲੜਕੀਆਂ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਦੀ ਿਢੱਲੀ ਕਾਰਗੁਜ਼ਾਰੀ ਤੋਂ ਤੰਗ ਆ ਕੇ ਸਮੂਹ ਸੰਘਰਸ਼ਸ਼ੀਲ ਇਨਸਾਫ਼ ਪਸੰਦ ਜਥੇਬੰਦੀਆਂ ਵੱਲੋਂ ਸਾਂਝਾ ਮੰਚ ਬਣਾਕੇ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਹੈ। ਮੰਚ ਵੱਲੋਂ 18 ਅਗਸਤ ਨੂੰ ਗੁਰਦਾਸਪੁਰ ਸਿਟੀ ਥਾਣੇ ਦਾ ਿਘਰਾਓ ਕੀਤਾ ਜਾਵੇਗਾ। ਇਹ ਐਲਾਨ ਗੁਰਦਾਸਪੁਰ ਦੀਆਂ ਜਨਤਕ ਜਥੇਬੰਦੀਆਂ ਦੇ ਆਗੂਆਂ ਦੀ ਕਾਮਰੇਡ ਅਮਰੀਕ ਸਿੰਘ ਯਾਦਗਾਰੀ ਹਾਲ ਬਹਿਰਾਮਪੁਰ ਰੋਡ ਗੁਰਦਾਸਪੁਰ ਵਿਖੇ ਹੋਈ ਮੀਟਿੰਗ 'ਚ ਕੀਤਾ .ਇਸ ਮੀਟਿੰਗ 'ਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸਤਿਬੀਰ ਸਿੰਘ ਸੁਲਤਾਨੀ, ਜ਼ਿਲ੍ਹਾ ਪ੍ਰਧਾਨ ਤਿਰਲੋਕ ਸਿੰਘ ਬਹਿਰਾਮਪੁਰ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਅਮਰ ਕ੍ਰਾਂਤੀ, ਇਸਤਰੀ ਜਾਗਿ੍ਤੀ ਮੰਚ ਦੇ ਬਲਵਿੰਦਰ ਕੌਰ, ਆਸ਼ਾ ਵਰਕਰਜ਼ ਤੇ ਫੈਸੀਲੀਟੇਟਰਜ਼ ਯੂਨੀਅਨ ਦੇ ਗੁਰਵਿੰਦਰ ਕੌਰ ਬਹਿਰਾਮਪੁਰ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਵੱਲੋਂ ਕਾਮਰੇਡ ਜੋਗਿੰਦਰ ਪਾਲ ਪਨਿਆੜ, ਡੀ ਟੀ ਐਫ ਪੰਜਾਬ ਦੇ ਮਾਸਟਰ ਗੁਰਦਿਆਲ ਚੰਦ, ਇਫਟੂ ਦੇ ਸੂਬਾਈ ਆਗੂ ਕਾਮਰੇਡ ਰਮੇਸ਼ ਰਾਣਾ, ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਆਗੂ ਅਮਰਜੀਤ ਸ਼ਾਸਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਇਕ ਤੇਰਾਂ ਸਾਲ ਦੀ ਨਾਬਾਲਗ ਸਕੂਲੀ ਬੱਚੀ ਨਾਲ ਹਰਦਾਨ ਪਿੰਡ ਦੇ ਵਿਅਕਤੀ ਵਲੋਂ ਡਰਾ ਧਮਕਾ ਕੇ ਜਬਰ-ਜਨਾਹ ਕੀਤਾ ਗਿਆ। ਲੜਕੀ ਦੇ ਭਰਾ ਦਾ ਕਤਲ ਕਰਨ ਦੇ ਡਰਾਵੇ ਦੇ ਕੇ ਉਸ ਨੂੰ ਬਲੈਕਮੇਲ ਕਰਦਾ ਰਿਹਾ। ਲੜਕੀ ਦੀ ਵਿਧਵਾ ਮਾਤਾ ਦੀ ਸ਼ਿਕਾਇਤ 'ਤੇ ਥਾਣਾ ਸਿਟੀ 'ਚ ਵੱਖ-ਵੱਖ ਧਾਰਾਵਾਂ ਤਹਿਤ ਮੁਲਜ਼ਮ ਖ਼ਿਲਾਫ਼ 25 ਜੂਨ ਨੂੰ ਕੇਸ ਦਰਜ ਕੀਤਾ ਗਿਆ। ਪੁਲਿਸ ਦੀ ਿਢੱਲੀ ਕਾਰਗੁਜ਼ਾਰੀ ਕਾਰਨ ਮੁਲਜ਼ਮ ਸ਼ਰੇਆਮ ਬੱਚੀ ਦੇ ਸਕੂਲ ਜਾ ਕੇ ਮਾਰਨ ਦੀਆਂ ਧਮਕੀਆਂ ਦਿੰਦਾ ਰਿਹਾ ਹੈ। ਪਰਿਵਾਰਕ ਮੈਂਬਰਾਂ ਨੂੰ ਕੇਸ ਵਾਪਸ ਲੈਣ ਲਈ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਵੱਲੋਂ ਪੁਲਿਸ ਨੂੰ ਬਲਾਤਕਾਰੀ ਦੀ ਕਾਰ ਮੋਟਰਸਾਈਕਲ ਦੀਆਂ ਲੋਕੇਸ਼ਨ ਦਿਤੀਆਂ ਗਈਆਂ। ਜਥੇਬੰਦੀਆਂ ਵੱਲੋਂ ਪੂਰੇ ਇਕ ਮਹੀਨੇ ਤੋਂ ਐੱਸਐੱਸਪੀ ਦਫਤਰ ਗੁਰਦਾਸਪੁਰ ਨਾਲ ਰਾਬਤਾ ਬਣਾ ਕੇ ਦੋਸ਼ੀ ਨੂੰ ਫੜਨ ਲਈ ਬੇਨਤੀ ਕੀਤੀ ਗਈ। ਪਰ ਪੁਲਿਸ ਦੀ ਿਢੱਲੀ ਕਾਰਗੁਜ਼ਾਰੀ ਕਾਰਨ ਦੋਸ਼ੀ ਗਿ੍ਫ਼ਤ ਤੋਂ ਬਾਹਰ ਘੁੰਮ ਰਿਹਾ ਹੈ। ਪੀੜਤ ਪਰਿਵਾਰ ਗਹਿਰੇ ਸਦਮੇ 'ਚ ਹੈ। ਜਥੇਬੰਦੀਆਂ ਵੱਲੋਂ ਪਹਿਲੇ ਪੜਾਅ 'ਚ ਥਾਣੇ ਦਾ ਿਘਰਾਓ ਕਰ ਕੇ ਇਨਸਾਫ਼ ਦੀ ਮੰਗ ਕੀਤੀ ਜਾਵੇਗੀ। ਜੇ ਇਨਸਾਫ਼ ਨਹੀਂ ਮਿਲਿਆ ਤਾਂ ਐੱਸਐੱਸਪੀ ਦਫ਼ਤਰ ਅੱਗੇ ਪੱਕਾ ਧਰਨਾ ਲਾਉਣ ਤੋਂ ਗੁੁਰੇਜ਼ ਨਹੀਂ ਕੀਤਾ ਜਾਵੇਗਾ। ਇਸ ਮੌਕੇ ਪਰਮਜੀਤ ਕੌਰ ਬਾਠਾਵਾਲਾ, ਸੰਸਾਰ ਸਿੰਘ, ਸੁਖਦੇਵ ਸਿੰਘ ਬਹਿਰਾਮਪੁਰ, ਮਜ਼ਦੂਰ ਆਗੂ ਕਾਮਰੇਡ ਜੋਗਿੰਦਰ ਪਾਲ ਤੋਂ ਇਲਾਵਾ ਹੋਰ ਸਰਗਰਮ ਕਾਰਕੁੰਨ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
ਬਟਾਲਾ, 13 ਦਸੰਬਰ ( ਨੀਰਜ ਸ਼ਰਮਾ, ਜਸਬੀਰ ਸਿੰਘ) ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਰੈੱਡ ਰਿਬ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
टिहरी में लोकसभा चुनाव की तैयारियां हुई पूरी, जिला निर्वाचन अधिकारी ने ली बैठक एवं अपर पुलिस अधीक्षक ने पुलिस कर्मियों को किया ब्रीफ। टिहरी ...
-
બનાસકાંઠા જિલ્લાના ધાનેરા શહેરમાં ધાનેરા તાલુકાના તેમજ રાજસ્થાનમાંથી ખેડૂતો ખાતર અને બિયારણ લેવા માટે આવતા હોય છે પરંતુ છેલ્લા ઘણા સમયથી ધા...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
9वे दिन सच आया सामने, पिता के साथ पुलिस अधीक्षक श्री किरीट राठोड जी ने किया प्रेस -----!! देवरिया के भलुअनी थाना का था मामला--! ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
एकौना थाने का औचक निरीक्षण-! पुलिस अधीक्षक द्वारा थाना एकौना का औचक निरीक्षण किया करते हुए आवास, भोजनालय, बैरक का मुआइना किया साथ मे...

COMMENTS