ਗੁਰਦਾਸਪੁਰ 10 ਅਗਸਤ (ਬਲਜੀਤ ਸਿੰਘ. ਨੀਰਜ ਸ਼ਰਮਾ ਜਸਬੀਰ ਸਿੰਘ ) : ਮੰਗਲਵਾਰ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਦੇ ਬਾਹਰ ਇਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਕਿਸਾਨ ਆਗੂਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਲਾ ਦਿੱਤਾ ਤੇ ਕਿਹਾ ਕਿ ਹਸਪਤਾਲ ਪ੍ਰਬੰਧਕਾਂ ਵੱਲੋਂ ਬਜ਼ੁਰਗ ਦੀ ਲਾਸ਼ ਨਹੀਂ ਦਿੱਤੀ ਜਾ ਰਹੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਕਿਸਾਨ ਆਗੂਆਂ ਨੇ ਕਿਹਾ ਕਿ ਪਿੰਡ ਗਾਹਲੜੀ 'ਚ ਉਨ੍ਹਾਂ ਦੇ ਬਜ਼ੁਰਗ ਦਲੀਪ ਸਿੰਘ ਦਾ ਝਗੜਾ ਹੋਇਆ ਸੀ ਅਤੇ ਦੂਸਰੀ ਧਿਰ ਦੇ ਇਕ ਵਿਅਕਤੀ ਨੇ ਉਨ੍ਹਾਂ ਨੂੰ ਧੱਕਾ ਮਾਰ ਦਿੱਤਾ ਅਤੇ ਡਿੱਗਣ ਕਾਰਨ ਉਸ ਦੀ ਛਾਤੀ 'ਚ ਸੱਟ ਲੱਗ ਗਈ, ਜਿਸ ਕਰਕੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਨੇ ਐੱਸ.ਐੱਮ.ਓ. ਤੋਂ ਲਾਸ਼ ਦੀ ਮੰਗ ਕੀਤੀ, ਜਿਸ ਤਹਿਤ ਪਹਿਲਾਂ ਤਾਂ ਐੱਸ.ਐੱਮ.ਓ. ਨੇ ਉਨ੍ਹਾਂ ਨੂੰ ਲਾਸ਼ ਦੇਣ ਲਈ ਚਿੱਠੀ 'ਤੇ ਸਾਈਨ ਕਰ ਦਿੱਤੇ ਪਰ ਬਾਅਦ ਵਿੱਚ ਲਾਸ਼ ਦੇਣ ਤੋਂ ਮਨ੍ਹਾ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਨੂੰ ਧਰਨਾ ਲਾਉਣਾ ਪਿਆ। ਉਨ੍ਹਾਂ ਦੋਸ਼ ਲਾਇਆ ਕਿ ਐੱਸ.ਐੱਮ.ਓ. ਵੱਲੋਂ ਪੁਲਸ ਨਾਲ ਮਿਲ ਕੇ ਲਾਸ਼ ਨਹੀਂ ਦਿੱਤੀ ਜਾ ਰਹੀ। ਇਸ ਸਬੰਧੀ ਐੱਸ.ਐੱਮ.ਓ. ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਚਿੱਠੀ 'ਤੇ ਸਾਈਨ ਜ਼ਰੂਰ ਕੀਤੇ ਸਨ ਪਰ ਬਾਅਦ 'ਚ ਉਨ੍ਹਾਂ ਨੂੰ ਜਦ ਪਤਾ ਲੱਗਾ ਕਿ ਇਹ ਪੁਲਸ ਕੇਸ ਹੈ, ਜਿਸ ਕਰਕੇ ਉਨ੍ਹਾਂ ਨੇ ਲਾਸ਼ ਦੇਣ ਤੋਂ ਮਨ੍ਹਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਤੋਂ ਬਾਅਦ ਹੀ ਇਹ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤੀ ਜਾਵੇਗੀ।
ਮੌਕੇ 'ਤੇ ਪਹੁੰਚੇ ਡੀ.ਐੱਸ.ਪੀ. ਦਿਹਾਤੀ ਮੰਗਲ ਸਿੰਘ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਵੱਲੋਂ ਕਿਹਾ ਗਿਆ ਹੈ ਕਿ 2 ਧਿਰਾਂ ਦੌਰਾਨ ਝਗੜਾ ਹੋਣ ਕਰਕੇ ਉਨ੍ਹਾਂ ਦੇ ਬਜ਼ੁਰਗ ਨੂੰ ਸੱਟ ਲੱਗੀ ਸੀ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਵਾਰਿਸਾਂ ਨੇ ਧਰਨਾ ਚੁੱਕ ਲਿਆ ਹੈ ਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। ਪੁਲਸ ਕਾਨੂੰਨੀ ਕਾਰਵਾਈ ਕਰ ਰਹੀ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
-
कमांद।। राजकीय महाविद्यालय कमांद का प्रथम छात्र संघ समारोह रंगारंग सांस्कृतिक कार्यक्रमों व शैक्षिक उन्नयन गोष्ठी के साथ सम्पन्न हुआ। ...
-
परमजीत सिंह गिल की युवाओं को अपील विदेश जाना छोड़ो, पंजाब को देश का नेतृत्व करने लायक बनाओ कहा कि युवा पंजाब को आई. टी. हब के तौर पर विकस...
-
जिला मजिस्ट्रेट के सख्त आदेश: प्रेगाबालिन दवा की खुली बिक्री पर रोक पठानकोट, 08 मई 2026 — जिला मजिस्ट्रेट पठानकोट डॉ. पल्लवी (आईएएस) ने प्...
-
ਬਟਾਲਾ, 10 ਅਕਤਬਰ (ਨੀਰਜ ਸ਼ਰਮਾ. ਜਸਬੀਰ ਸਿੰਘ ) ਡਾ. ਕੰਵਲਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭ...
-
बजरंग दल अम्ब के बजरंगीयो ने लगातार सातवें मंगलवार सप्ताहिक हनुमान_चालीसा_पाठ का किया जाप * आज मंगलवार दिनांक 07/09/2021 शाम 7:00 बजे बजरंग ...

COMMENTS