ਡੇਂਗੂ ਦੀ ਬਿਮਾਰੀ ਦੌਰਾਨ ਵੱਧ ਤੋਂ ਵੱਧ ਤਰਲ ਪਦਾਰਥ ਪੀਤੇ ਜਾਣ
ਬਟਾਲਾ, 17 ਅਗਸਤ (ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) - ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਡੇਂਗੂ ਦਾ ਇਲਾਜ ਨੀਮ-ਹਕੀਮਾਂ ਤੋਂ ਕਰਾਉਣ ਦੀ ਬਜਾਏ ਸਿਰਫ ਸਰਕਾਰੀ ਸਿਹਤ ਸੰਸਥਾ ਤੋਂ ਹੀ ਕਰਾਇਆ ਜਾਵੇ। ਸਿਹਤ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਡੇਂਗੂ ਦੀ ਬਿਮਾਰੀ ਵਿੱਚ ਬਹੁਤੀਆਂ ਦਵਾਈਆਂ ਖਾਣ ਦੀ ਲੋੜ ਨਹੀਂ ਹੁੰਦੀ ਬਲਕਿ ਇਸ ਬਿਮਾਰੀ ਵਿੱਚ ਤਰਲ ਪਦਾਰਥ ਵੱਧ ਤੋਂ ਵੱਧ ਪੀਣੇ ਚਾਹੀਦੇ ਹਨ।
ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿੱਚ ਮੈਡੀਸਨ ਦੇ ਮਾਹਿਰ ਡਾ. ਸੁਖਦੀਪ ਸਿੰਘ ਭਾਗੋਵਾਲ ਨੇ ਦੱਸਿਆ ਕਿ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਡੇਂਗੂ ਦੇ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਉਨਾਂ ਕਿਹਾ ਕਿ ਡੇਂਗੂ ਦੀ ਬਿਮਾਰੀ ਵਿੱਚ ਜਿਆਦਾ ਦਵਾਈਆਂ ਨਹੀਂ ਖਾਣੀਆਂ ਚਾਹੀਦੀਆਂ ਕਿਉਂਕਿ ਇਸ ਨਾਲ ਪਲੇਟਲੈਟ ਸੈੱਲ ਹੋਰ ਘੱਟ ਜਾਂਦੇ ਹਨ। ਉਨਾਂ ਕਿਹਾ ਕਿ ਡੇਂਗੂ ਦੀ ਬਿਮਾਰੀ ਦੌਰਾਨ ਵੱਧ ਤੋਂ ਵੱਧ ਤਰਲ ਪਦਾਰਥ ਪੀਣੇ ਚਾਹੀਦੇ ਹਨ। ਡਾ. ਭਾਗੋਵਾਲੀਆ ਨੇ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਲੋਕ ਡੇਂਗੂ ਦੀ ਬਿਮਾਰੀ ਹੋਣ ’ਤੇ ਨੀਮ-ਹਕੀਮਾਂ ਦੇ ਚੱਕਰ ਵਿੱਚ ਫਸ ਜਾਂਦੇ ਹਨ, ਜਿਸ ਕਾਰਨ ਇਹ ਬਿਮਾਰੀ ਹੋਰ ਵੀ ਖਤਰਨਾਕ ਰੂਪ ਧਾਰਨ ਕਰ ਜਾਂਦੀ ਹੈ। ਉਨਾਂ ਕਿਹਾ ਕਿ ਡੇਂਗੂ ਦੇ ਇਲਾਜ ਲਈ ਸਰਕਾਰੀ ਸਿਹਤ ਸੰਸਥਾ ਵਿੱਚ ਹੀ ਪਹੁੰਚ ਕਰਨੀ ਚਾਹੀਦੀ ਹੈ।
ਡਾ. ਸੁਖਦੀਪ ਸਿੰਘ ਭਾਗੋਵਾਲ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ-ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਜਿਹੜਾ ਪਾਣੀ ਸੱਤ ਦਿਨ ਤੱਕ ਖੜਾ ਰਹੇ, ਉਥੇ ਇਹ ਮੱਛਰ ਤਿਆਰ ਹੋ ਜਾਂਦਾ ਹੈ। ਉਨਾਂ ਕਿਹਾ ਕਿ ਇਸ ਲਈ ਜ਼ਰੂਰੀ ਹੈ ਕਿ ਅਸੀਂ ਘਰਾਂ, ਦੁਕਾਨਾਂ, ਦਫਤਰਾਂ ਅਤੇ ਹੋਰ ਥਾਵਾਂ ’ਤੇ ਪਏ ਵਾਧੂ ਸਮਾਨ, ਜਿਸ ਵਿਚ ਮੀਂਹ ਆਦਿ ਦਾ ਪਾਣੀ ਖੜ ਸਕਦਾ ਹੈ, ਉਸ ਨੂੰ ਸਾਫ ਕਰਦੇ ਰਹੀਏ। ਇਸ ਤੋਂ ਇਲਾਵਾ ਹਰ ਹਫਤੇ ਕੂਲਰਾਂ, ਗਮਲਿਆਂ ਜਾਂ ਪੌਦੇ ਲਗਾਉਣ ਲਈ ਰੱਖੀਆਂ ਬੋਤਲਾਂ ਆਦਿ ਦਾ ਪਾਣੀ ਬਦਲਣਾ ਵੀ ਜਰੂਰੀ ਹੈ। ਉਨਾਂ ਦੱਸਿਆ ਕਿ ਡੇਂਗੂ ਦਾ ਮੱਛਰ ਆਮ ਮੱਛਰ ਨਾਲੋਂ ਵੱਡਾ ਅਤੇ ਉਸਦੇ ਸਰੀਰ ’ਤੇ ਧਾਰੀਆਂ ਹੁੰਦੀਆਂ ਹਨ। ਇਹ ਸਵੇਰ ਜਾਂ ਸ਼ਾਮ ਦੇ ਸਮੇਂ ਕੱਟਦਾ ਹੈ ਅਤੇ ਡੰਗ ਵੀ ਤਿੱਖਾ ਮਾਰਦਾ ਹੈ। ਇਹ ਆਮ ਤੌਰ ’ਤੇ ਪਰਦਿਆਂ, ਫੋਟੋ ਫਰੇਮਾਂ, ਟੇਬਲ-ਕੁਰਸੀਆਂ ਦੇ ਹੇਠਾਂ ਜਾਂ ਹੋਰ ਠੰਡੀਆਂ ਥਾਵਾਂ ’ਤੇ ਹੁੰਦਾ ਹੈ।
ਡਾ. ਭਾਗੋਵਾਲ ਨੇ ਕਿਹਾ ਕਿ ਡੇਂਗੂ ਅਤੇ ਮਲੇਰੀਆ ਦੀਆਂ ਬਿਮਾਰੀਆਂ ਤੋਂ ਬਚਣ ਲਈ ਸਾਨੂੰ ਪੂਰੀ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਆਪਣੇ ਆਲੇ-ਦੁਆਲੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ ਹੈ। ਉਨਾਂ ਕਿਹਾ ਕਿ ਰਾਤ ਸਾਉਣ ਸਮੇਂ ਮੱਛਰਦਾਨੀ ਜਾਂ ਮੱਛਰ ਭਜਾਊ ਕਰੀਮਾਂ ਆਦਿ ਦੀ ਵਰਤੋਂ ਕਰਨੀਂ ਚਾਹੀਦੀ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
COMMENTS