ਬਟਾਲਾ, 5 ਅਗਸਤ ( ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) - ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨੇ ਬੀਤੇ ਦਿਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਨਾਲ ਮੁਲਾਕਾਤ ਕਰਕੇ ਬਟਾਲਾ ਹਲਕੇ ਦੀਆਂ ਮੁਸ਼ਕਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਹਨ। ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਮੁੱਖ ਮੰਤਰੀ ਪੰਜਾਬ ਕੋਲੋਂ ਬਟਾਲਾ ਸ਼ਹਿਰ ਲਈ ਵਿਸ਼ੇਸ਼ ਗ੍ਰਾਂਟ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਦੀ 3 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਸਾਹਿਬ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਪੈਣ ਕਾਰਨ ਸ਼ਹਿਰ ਵਿੱਚ ਸੜਕਾਂ ਬਣਨ ਵਾਲੀਆਂ ਹਨ ਜਿਸ ਲਈ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਮੁੱਖ ਮੰਤਰੀ ਪੰਜਾਬ ਕੋਲੋਂ ਮੰਗ ਕੀਤੀ ਕਿ ਬਟਾਲਾ ਸ਼ਹਿਰ ਦੇ ਵਿਕਾਸ ਲਈ 5 ਕਰੋੜ ਰੁਪਏ ਦੀ ਵਿਸ਼ੇਸ਼ ਰਾਸ਼ੀ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਆਹ ਪੁਰਬ ਦੀਆਂ ਤਿਆਰੀਆਂ ਸਬੰਧੀ ਕੁਝ ਸੜਕਾਂ ਬਣਨ ਵਾਲੀਆਂ ਹਨ ਜਿਨ੍ਹਾਂ ਨੂੰ ਪਹਿਲ ਦੇ ਅਧਾਰ ’ਤੇ ਬਣਾਉਣ ਦੇ ਨਿਰਦੇਸ਼ ਦਿੱਤੇ ਜਾਣ ਤਾਂ ਜੋ ਸੰਗਤਾਂ ਨੂੰ ਪਰੇਸ਼ਾਨੀ ਨਾ ਹੋਵੇ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋ ਵਿਕਾਸ ਕਾਰਜ ਪਿਛਲੀ ਸਰਕਾਰ ਨੇ ਸ਼ੁਰੂ ਕੀਤੇ ਸਨ ਉਹ ਅਜੇ ਤੱਕ ਪੂਰੇ ਨਹੀਂ ਹੋਏ ਹਨ। ਉਨ੍ਹਾਂ ਕਿਹਾ ਕਿ ਬਟਾਲਾ ਇਕ ਇਤਿਹਾਸਕ ਅਤੇ ਵਿਰਾਸਤੀ ਸ਼ਹਿਰ ਹੈ ਅਤੇ ਅਬਾਦੀ ਦੇ ਪੱਖ ਤੋਂ ਇਹ ਸੂਬੇ ਦੇ ਪਹਿਲੇ ਦਸ ਸ਼ਹਿਰਾਂ ਵਿਚੋਂ ਇੱਕ ਹੈ। ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕੋਲੋਂ ਮੰਗ ਕੀਤੀ ਕਿ ਉਹ ਵਿਧਾਨ ਸਭਾ ਹਲਕਾ ਬਟਾਲਾ ਅਤੇ ਖਾਸ ਕਰਕੇ ਬਟਾਲਾ ਸ਼ਹਿਰ ਦੇ ਵਿਕਾਸ ਲਈ ਵਿਸ਼ੇਸ਼ ਗ੍ਰਾਂਟ ਜਾਰੀ ਕਰਨ।
ਵਿਧਾਇਕ ਸ਼ੈਰੀ ਕਲਸੀ ਵੱਲੋਂ ਆਪਣੇ ਹਲਕੇ ਲਈ ਕੀਤੀਆਂ ਮੰਗਾਂ ਨੂੰ ਸੁਣਨ ਉਪਰੰਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਹੈ ਕਿ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਬਟਾਲਾ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
-
कमांद।। राजकीय महाविद्यालय कमांद का प्रथम छात्र संघ समारोह रंगारंग सांस्कृतिक कार्यक्रमों व शैक्षिक उन्नयन गोष्ठी के साथ सम्पन्न हुआ। ...
-
जिला मजिस्ट्रेट के सख्त आदेश: प्रेगाबालिन दवा की खुली बिक्री पर रोक पठानकोट, 08 मई 2026 — जिला मजिस्ट्रेट पठानकोट डॉ. पल्लवी (आईएएस) ने प्...
-
ਬਟਾਲਾ, 10 ਅਕਤਬਰ (ਨੀਰਜ ਸ਼ਰਮਾ. ਜਸਬੀਰ ਸਿੰਘ ) ਡਾ. ਕੰਵਲਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭ...
-
परमजीत सिंह गिल की युवाओं को अपील विदेश जाना छोड़ो, पंजाब को देश का नेतृत्व करने लायक बनाओ कहा कि युवा पंजाब को आई. टी. हब के तौर पर विकस...
-
बजरंग दल अम्ब के बजरंगीयो ने लगातार सातवें मंगलवार सप्ताहिक हनुमान_चालीसा_पाठ का किया जाप * आज मंगलवार दिनांक 07/09/2021 शाम 7:00 बजे बजरंग ...

COMMENTS