. ਬਟਾਲਾ 7 ਅਗਸਤ ( ਬਲਜੀਤ ਸਿੰਘ .ਨੀਰਜ ਸ਼ਰਮਾ .ਜਸਬੀਰ ਸਿੰਘ )-ਆਮ ਆਦਮੀ ਪਾਰਟੀ ਵੱਲੋਂ ਮਾਰਚ ਮਹੀਨੇ ਜਿੱਤ ਦੀ ਖੁਸ਼ੀ 'ਚ ਕੱਢੀ ਗਈ ਵਿਜੇ ਯਾਤਰਾ 'ਤੇ ਸਰਕਾਰੀ ਖਜ਼ਾਨੇ 'ਚੋਂ ਕੀਤੀ ਗਈ ਲੱਖਾਂ ਰੁਪਏ ਦੀ ਅਦਾਇਗੀ ਨੂੰ ਲੈ ਕੇ ਅੱਜ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਘੇਰਿਆ ਹੈ।ਇਸ ਤਹਿਤ ਬਾਜਵਾ ਨੇ ਜਾਰੀ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਮਾਰਚ ਮਹੀਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਹੁੰ ਚੁੱਕਣ ਤੋਂ ਪਹਿਲਾਂ ਹੀ 13 ਮਾਰਚ ਨੂੰ ਵਿਜੇ ਯਾਤਰਾ ਕੱਢੀ ਗਈ ਸੀ, ਜਿਸ 'ਤੇ ਖਰਚ ਕੀਤੇ ਗਏ 14.63 ਲੱਖ ਰੁਪਏ ਦੀ ਅਦਾਇਗੀ ਆਮ ਆਦਮੀ ਪਾਰਟੀ ਨੇ ਆਪਣੇ ਖਾਤੇ 'ਚੋਂ ਕਰਨ ਦੀ ਬਜਾਏ ਸਰਕਾਰੀ ਖਾਤੇ 'ਚੋਂ ਕੀਤੀ ਹੈ।
ਬਾਜਵਾ ਨੇ ਕਿਹਾ ਕਿ ਆਰ.ਟੀ.ਆਈ. ਰਾਹੀਂ ਇਸ ਗੱਲ ਦਾ ਖ਼ੁਲਾਸਾ ਹੋਇਆ ਹੈ ਕਿ ਆਮ ਆਦਮੀ ਪਾਰਟੀ ਨੇ ਚੋਣਾਂ 'ਚ ਹੋਈ ਆਪਣੀ ਸ਼ਾਨਦਾਰ ਜਿੱਤ ਦਾ ਜਸ਼ਨ ਮਨਾਉਣ ਲਈ 13 ਮਾਰਚ 2022 ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਜੋ ਵਿਜੇ ਯਾਤਰਾ ਕੱਢੀ ਸੀ, ਉਸ ਦੌਰਾਨ ਪਾਰਟੀ ਆਗੂਆਂ ਨੂੰ ਪੰਜ ਤਾਰਾ ਹੋਟਲਾਂ 'ਚ ਠਹਿਰਾਉਣ ਅਤੇ ਰਸਤਿਆਂ ਦੀ ਸਜਾਵਟ ਕਰਨ, ਦਿੱਲੀ ਲੀਡਰਸ਼ਿਪ ਨੂੰ ਸੋਨੇ ਦੀਆਂ ਤਲਵਾਰਾਂ ਅਤੇ ਫੁਲਕਾਰੀਆਂ ਕਰਨ ਵਰਗ ਖਰਚਿਆਂ 'ਤੇ 14.63 ਲੱਖ ਰੁਪਏ ਖਰਚ ਹੋਏ ਸਨ। ਬਾਜਵਾ ਨੇ ਕਿਹਾ ਕਿ ਪੰਜਾਬ ਭਰ 'ਚੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਅੰਮ੍ਰਿਤਸਰ ਲਿਆਉਣ ਲਈ ਸਰਕਾਰੀ ਬੱਸਾਂ ਦੀ ਕੀਤੀ ਗਈ ਵਰਤੋਂ ਦਾ ਖਰਚਾ ਅਜੇ ਵੱਖਰਾ ਹੈ, ਜਿਸ ਬਾਰੇ ਇਹ ਸਰਕਾਰ ਅਜੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਦੇ ਰਹੀ।
ਬਾਜਵਾ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੂੰ ਕਿਹਾ ਕਿ ਉਹ ਇਸ ਗੱਲ ਦਾ ਜੁਆਬ ਦੇਣ ਕਿ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਹੀ ਪਾਰਟੀ ਦੀ ਵਿਜੇ ਯਾਤਰਾ ਦੇ ਨਾਂ 'ਤੇ ਕੀਤੇ ਗਏ ਪ੍ਰਦਰਸ਼ਨ ਦੇ ਬਿੱਲ ਸਰਕਾਰੀ ਖਾਤੇ 'ਚੋਂ ਕਰਵਾ ਕੇ ਇਹ ਪਾਰਟੀ ਕਿਸ ਮੂੰਹ ਨਾਲ ਭ੍ਰਿਸ਼ਟਾਚਾਰ ਖ਼ਤਮ ਕਰਨ ਦੇ ਦਾਅਵੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ ਹਮੇਸ਼ਾ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ-ਟਾਲਰੈਂਸ ਦਾ ਦਾਅਵਾ ਕਰਦੀ ਹੈ, ਉਸ ਦੀ ਸਰਕਾਰ ਵੱਲੋਂ ਆਪਣੀ ਸੰਵਿਧਾਨਿਕ ਸ਼ੁਰੂਆਤ ਤੋਂ ਪਹਿਲਾਂ ਹੀ ਪੰਜਾਬ ਦੇ ਖਜ਼ਾਨੇ ਦੀ ਕੀਤੀ ਗਈ ਖੁੱਲ੍ਹੀ ਲੁੱਟ ਨੇ ਇਸ ਪਾਰਟੀ ਦਾ ਅਸਲ ਚਿਹਰਾ ਜਗ-ਜ਼ਾਹਿਰ ਕਰ ਦਿੱਤਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
विकासखंड रामनगर ग्राम सभा नरायनपुर के प्रधान के भतीजा कोटेदार राजनाथ यादव द्वारा कार्ड धारकों का एक यूनिट राशन धमकी देकर दबंगई पूर्वक काट...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...

COMMENTS