ਬਟਾਲਾ, 7 ਸਤੰਬਰ (ਅਨਿਲ ਕੁਮਾਰ) ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰ ਦੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਡੇਅਰੀ ਦੇ ਖੇਤਰ ਵਿੱਚ ਰੁਜ਼ਗਾਰ ਦੇਣ ਲਈ ਵਿਸ਼ੇਸ਼ ਸਿਖਲਾਈ ਕੋਰਸ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜ਼ਿਲ, ਕਮਰਾ ਨੰ:508 ਵਿਖੇ 8 ਸਤੰਬਰ 2022 ਤੱਕ ਅਰਜ਼ੀਆਂ ਦੇ ਸਕਦੇੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕਸਮੀਰ ਸਿੰਘ ਗੋਰਾਇਆ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਮਿਤੀ 12 ਸਤੰਬਰ 2022 ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜ਼ਿਲ੍ਹਾ ਅੰਮ੍ਰਿਤਸਰ) ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜ਼ਮੀਨ ਦਾ ਪ੍ਰਬੰਧ ਹੋਵੇ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।
ਡਿਪਟੀ ਡਾਇਰੈਕਟਰ ਨੇ ਅੱਗੇ ਦੱਸਿਆ ਕਿ ਸਿਖਲਾਈ ਉਪਰੰਤ ਡੇਅਰੀ ਵਿਭਾਗ ਵੱਲੋਂ ਨੌਜਵਾਨਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2 ਤੋਂ 20 ਪਸੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਫੀਸਦੀ ਜਨਰਲ ਅਤੇ 33 ਫੀਸਦੀ ਅਨਸੂਚਿਤ ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫ਼ਤਰ, ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ, ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਮਿਤੀ 08 ਸਤੰਬਰ 2022 ਤੱਕ ਫਾਰਮ ਭਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 01874-220163 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
मलिकपुर कॉम्प्लेक्स में अपनी बदहाली पर आंसू बहाता वॉटरफॉल पठानकोट ()मलिकपुर कॉम्प्लेक्स में सुंदरता के लिए बनाया गया वाटरफॉल अब अपनी बदहा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ग्रीनलैंड क्रिकेट क्लब द्वारा आयोजित 47वें टूर्नामेंट में पठानकोट क्रिकेट क्लब ने दीनानगर क्रिकेट टीम को हराकर फाइनल में जगह बनाई। ---पठानक...
-
नड्डा को हटाया नहीं गया, अब भी हैं बीजेपी के राष्ट्रीय अध्यक्ष खबरों में भ्रम फैलाया जा रहा | कुछ समाचार संस्थानों द्वारा यह लिखा गया कि ...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...
-
राष्ट्रीय लोक अदालत में 9268 मामले पेश किए गए, 7719 का निपटारा किया गया 49,84,41,426 रुपये के मुआवज़े दिए गए पठानकोट,दिसंबर (दीपक महाजन )...
-
सिरमौर की नवनियुक्त डीसी श्रीमती प्रियंका वर्मा ने आज पदभार ग्रहण किया। नाहन, 30 अप्रैल : श्रीमती प्रियंका वर्मा ने आज उपायुक...
-
*युवा दिवस के अवसर पर अभाविप ने निकाली भव्य शोभा यात्रा* *अभाविप की देशव्यापी मुहिम "परिसर चलो अभियान" की हुई शुरुवात* सोनभद्र। ...
-
पठानकोट के उपायुक्त ने जिला परिषद और पंचायत समिति चुनावों की मतगणना की तैयारियों के संबंध में समीक्षा बैठक की। ----चुनाव के दौरान मतगणना क...
-
जिला पठानकोट से सटे जम्मू कश्मीर की सीमा चौकियों पर खनन सामग्री की रैंडम चेकिंग के लिए जिला प्रशासन द्वारा टीमें गठित पठानकोट, 10 दिसंबर (...

COMMENTS