- ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਮਾਰੇਗਾ ਹੰਭਲਾ
ਗੁਰਦਾਸਪੁਰ/ਬਟਾਲਾ , 7 ਸਤੰਬਰ -(ਡਾ ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਿਹਤ ਵਿਭਾਗ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਤੋਂ 16 ਕਿਲੋਮੀਟਰ ਘੇਰੇ ਅੰਦਰ ਪੈਂਦੇ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੀਆਂ ਲਿਸਟਾਂ ਤਿਆਰ ਕੀਤੀਆਂ ਜਾਣ ਅਤੇ ਨਾਲ ਹੀ ਇਨ੍ਹਾਂ ਪਿੰਡਾਂ ਵਿੱਚ ਨਸ਼ਾ ਵਿਰੋਧੀ ਕਮੇਟੀਆਂ ਦਾ ਗਠਨ ਕੀਤਾ ਜਾਵੇ।ਇਹ ਕਮੇਟੀਆਂ ਆਪਣੇ ਪਿੰਡਾਂ ਵਿਚੋਂ ਨਸ਼ਾ ਰੋਕਣ ਲਈ ਪ੍ਰਸ਼ਾਸਨ ਦੇ ਨਾਲ ਮਿਲ ਕੇ ਕੰਮ ਕਰਨਗੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ੇ ਦੀ ਬੁਰਾਈ ਨੂੰ ਰੋਕਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਿਆ ਜਾਵੇਗਾ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਅੱਜ ਆਪਣੇ ਦਫ਼ਤਰ ਵਿੱਚ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਦਾ ਰੀਵਿਊ ਕਰ ਰਹੇ ਸਨ। ਮੀਟਿੰਗ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਓਟ ਕੇਂਦਰਾਂ ਵਿੱਚ ਨਸ਼ਾ ਛੱਡਣ ਦੀ ਦਵਾਈ ਲੈਣ ਆਉਂਦੇ ਮਰੀਜ਼ਾਂ ਦੀ ਲਗਾਤਾਰ ਕੌਂਸਲਿੰਗ ਕਰਕੇ ਉਨ੍ਹਾਂ ਦੀ ਇੱਛਾ ਸ਼ਕਤੀ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਉਹ ਨਸ਼ੇ ਛੱਡ ਸਕਣ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲੇ ਮਰੀਜ਼ਾਂ ਨਾਲ 'ਡੈਪੋ' ਅਟੈਚ ਕੀਤੇ ਜਾਣ ਤਾਂ ਜੋ ਉਹ ਮਰੀਜ਼ਾਂ ਨੂੰ ਨਸ਼ਾ ਛੱਡਣ ਲਈ ਲਗਾਤਾਰ ਪ੍ਰੇਰਿਤ ਕਰਦੇ ਰਹਿਣ। ਇਸਦੇ ਨਾਲ ਹੀ ਡੈਪੋ ਇਹ ਵੀ ਯਕੀਨੀ ਬਣਾਉਣਗੇ ਕਿ ਮਰੀਜ਼ ਅੱਧ-ਵਿਚਾਲੇ ਆਪਣਾ ਇਲਾਜ ਨਾ ਛੱਡਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ-ਸਮੇਂ ਜ਼ਿਲ੍ਹੇ ਦੇ ਓਟ ਕੇਂਦਰਾਂ ਦਾ ਨਿਰੀਖਣ ਕਰਨ ਅਤੇ ਜੇ ਕੋਈ ਘਾਟ ਹੈ ਤਾਂ ਉਸ ਨੂੰ ਦੂਰ ਕਰਨ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ ਨਾਲ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਤ ਕੀਤਾ ਜਾਵੇ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਡਾਂ ਦੀ ਲੀਗ ਕਰਾਉਣ ਬਾਰੇ ਵੀ ਵਿਚਾਰ ਕੀਤਾ ਗਿਆ। ਇਸ ਸਬੰਧੀ ਜ਼ਿਲ੍ਹਾ ਸਪੋਰਟਸ ਸੁਸਾਇਟੀ ਦਾ ਗਠਨ ਕਰਨ ਦਾ ਸੁਝਾਅ ਦਿੱਤਾ ਗਿਆ।
ਡਿਪਟੀ ਕਮਿਸ਼ਨਰ ਨੇ ਮੀਡੀਆ ਦੇ ਰਾਹੀਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਜ਼ਿਲ੍ਹੇ ਅਤੇ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਾ ਵਿਰੋਧੀ ਮੁਹਿੰਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਅੱਗੇ ਹੋ ਕੇ ਸਾਥ ਦੇਣ। ਉਨ੍ਹਾਂ ਕਿਹਾ ਕਿ ਕਿਸੇ ਵੀ ਮੁਹਿੰਮ ਦੀ ਸਫਲਤਾ ਵਿੱਚ ਲੋਕਾਂ ਦਾ ਸਾਥ ਬੇਹੱਦ ਜਰੂਰੀ ਹੁੰਦਾ ਹੈ ਅਤੇ ਪ੍ਰਸ਼ਾਸਨ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਵਿੱਚ ਹਰ ਵਰਗ ਦਾ ਸਾਥ ਲਿਆ ਜਾਵੇਗਾ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਧ ਬਾਮਬਾ, ਸਹਾਇਕ ਕਮਿਸ਼ਨਰ ਡਾ. ਵਰੁਣ ਕੁਮਾਰ, ਸਿਹਤ ਵਿਭਾਗ ਤੋਂ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੋਮੀ, ਡਾ. ਪ੍ਰਭਜੋਤ ਕੌਰ ਕਲਸੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਪਾਲ ਸਿੰਘ ਸੰਧਾਵਾਲੀਆ, ਡੀ.ਈ.ਓ (ਅ) ਅਮਰਜੀਤ ਸਿੰਘ ਭਾਟੀਆ, ਸੈਕਟਰੀ ਰੈੱਡ ਕਰਾਸ ਰਾਜੀਵ ਠਾਕੁਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
टैक्सी यूनियन के अध्यक्ष के नेतृत्व में नवसृजित थानाध्यक्ष एवं उनकी टीम का किया स्वागत कार्यक्रम। मैडंखाल।।बैठक में टैक्सी यूनिय...
-
विकासखंड थौलधार में एन आर एल एम की हुई क्लस्टर बैठक।। टिहरी।।बैठक में स्वयं सहायता समूह की विभिन्न क्षेत्र की सहायता समूह के सदस...
-
जीरो बजट प्राकृतिक खेती भारतीय कृषि की प्राचीनतम पद्धति है प्राकृतिक खेती. डॉ राकेश यादव किसान मोर्चा जिला महामंत्री उमरिया मध्य प्रदेश ...
-
मुख्य विकास अधिकारी द्वारा प्रकरणों के निस्तारण हेतु समय सीमा निर्धारित करते हुए संबंधित अधिकारियों को आवश्यक दिशा-निर्देश दिये गये। ...
-
टिहरी।। जिला सड़क सुरक्षा समिति की बैठक आज जिला सभागार नई टिहरी में जिला मजिस्ट्रेट/अध्यक्ष जिला सड़क सुरक्षा समिति टिहरी गढ़वाल डाॅ.सौरभ गह...
-
कैबिनेट मंत्री सतपाल महाराज ने 1313.55 लाख की 11 विभागीय योजनाओं का किया शिलान्यास। टिहरी। उत्तराखण्ड सरकार के कैबिनेट मंत्री सत...
-
ग्राम प्रधानों ने ब्लॉक मुख्यालय थौलधार में जड़ा ताला। थौलधार।।ब्लॉक मुख्यालय थौलधार में विकासखंड के ग्राम प्रधान पूर्व निर्धारि...
-
ਜ਼ਿਲ੍ਹੇ ਦੀਆਂ ਸਹਿਕਾਰੀ ਕਿਰਤ ਤੇ ਉਸਾਰੀ ਸਭਾਵਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਹਿਰੀ ਦਫਤਰ ਅੱਗੇ ਲਾਇਆ ਗਿਆਂ ਰੋਸ ਧਰਨਾ ਅੰਮ੍ਰਿਤਸਰ,5 ਫਰਵਰੀ (ਪੱਤਰ ਪ੍ਰੇਰਕ ਬਲ...
-
भाजपा किसान मोर्चा राष्ट्रीय कार्यकारिणी बैठक बेलगाबइ कर्नाटक मे विधिवत गौ माता पूजन कर कार्यक्रम का शुभारंभ हुआ कर्नाटक भाजपा किसान मो...
COMMENTS