ਲੋਕ ਆਪਣੇ ਘਰਾਂ ਵਿੱਚ ਤਿਰੰਗੇ ਲਹਿਰਾਉਣ ਦੇ ਨਾਲ ਦੀਪਮਾਲਾ ਵੀ ਕਰਨ
ਬਟਾਲਾ, 27 ਸਤੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਸਮਰਪਿਤ ਕੱਲ੍ਹ 28 ਸਤੰਬਰ ਨੂੰ ਸਵੇਰੇ 6.30 ਵਜੇ ਸਾਈਕਲ ਰੈਲੀ ਕੱਢੀ ਜਾਵੇਗੀ, ਜਿਸ ਵਿੱਚ ਖਿਡਾਰੀ, ਵਿਦਿਆਰਥੀ, ਵਲੰਟੀਅਰ ਅਤੇ ਨੋਜਵਾਨ ਆਦਿ ਹਿੱਸਾ ਲੈਣਗੇ। ਇਸੇ ਤਰਾਂ ਕੱਲ੍ਹ 28 ਸਤੰਬਰ ਨੂੰ ਸ਼ਾਮ 7 ਵਜੇ ਕੈਂਡਲ ਮਾਰਚ ਵੀ ਕੱਢਿਆ ਜਾਵੇਗਾ।
ਇਸ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜਾ ਲੈਂਦਿਆਂ ਲਖਵਿੰਦਰ ਸਿੰਘ ਤਹਿਸਲੀਦਾਰ ਬਟਾਲਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਕੱਲ੍ਹ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਵੇਰੇ 6.30 ਵਜੇ ਸਾਈਕਲ ਰੈਲੀ ਅਤੇ ਸ਼ਾਮ 7 ਵਜੇ ਕੈਂਡਲ ਮਾਰਚ ਕੱਢਿਆ ਜਾਵੇਗਾ, ਜਿਸ ਸਬੰਧੀ ਸਬੰਧਤ ਅਧਿਕਾਰੀਆਂ ਵਲੋ ਤਿਆਰੀਆਂ ਕੀਤੀਆਂ ਗਈਆਂ ਹਨ।
ਉਨਾਂ ਦੱਸਿਆ ਕਿ ਸਾਈਕਲ ਰੈਲੀ, ਗਾਂਧੀ ਚੋਂਕ ਬਟਾਲਾ ਤੋਂ ਸ਼ੁਰੂ ਹੋ ਕੇ (ਨਗਰ ਨਿਗਮ ਦਫਤਰ ਬਟਾਲਾ ਵਿੱਚ ਸਾਰੇ ਇਕੱਠੇ ਹੋਣਗੇ), ਸਿਟੀ ਰੋਡ, ਹੰਸਲੀ ਪੁਲ, ਸਿਨੇਮਾ ਰੋਡ, ਜੱਸਾ ਸਿੰਘ ਰਾਮਗੜ੍ਹੀਆ ਚੌਂਕ, ਜਲੰਧਰ ਰੋਡ ਹੰਸਲੀ ਪੁਲ, ਸੁੱਖਾ ਸਿੰਘ ਮਹਿਤਾਬ ਸਿੰਘ ਚੋਂਕ ਤੋਂ ਹੁੰਦੀ ਹੋਈ ਵਾਪਸ ਦਫਤਰ ਨਗਰ ਨਿਗਮ, ਬਟਾਲਾ ਵਿਖੇ ਸਮਾਪਤ ਹੋਵੇਗੀ। ਉਨਾਂ ਅੱਗੇ ਦੱਸਿਆ ਕਿ ਸ਼ਾਮ 7 ਵਜੇ ਕੈਂਡਲ ਮਾਰਚ ਹੋਵੇਗਾ, ਜੋ ਤਹਿਸੀਲ ਬਟਾਲਾ ਤੋਂ ਗਾਂਧੀ ਚੌਂਕ ਤੱਕ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲੇ ਅੰਦਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 28 ਸਤੰਬਰ ਨੂੰ ਆਪਣੇ ਘਰਾਂ ਅਤੇ ਕੰਮ-ਕਾਜੀ ਸਥਾਨਾਂ ’ਤੇ ਤਿਰੰਗਾ ਝੰਡਾ ਜਰੂਰ ਲਹਿਰਾਉਣ ਤੇ ਆਪਣੇ ਘਰਾਂ ਵਿੱਚ ਦੀਵੇ ਜਗਾ ਕੇ ਦੀਪਮਾਲਾ ਕੀਤੀ ਜਾਵੇ। ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਇਤਿਹਾਸਕ ਇਮਾਰਤਾਂ ਦੀ ਲਾਈਟਿੰਗ ਵੀ ਕੀਤੀ ਜਾਵੇਗੀ।
ਇਸ ਮੌਕੇ ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ, ਹਰਪਾਲ ਸਿੰਘ ਸੰਧਾਵਾਲੀਆਂ ਜ਼ਿਲਾ ਸਿੱਖਿਆ ਅਫਸਰ (ਸ), ਨਿਰਮਲ ਸਿੰਘ ਸੁਪਰਡੈਂਟ ਅਤੇ ਸਹਾਰਾ ਕਲੱਬ ਦੇ ਪ੍ਰਤੀਨਿਧੀ ਆਦਿ ਮੋਜੂਦ ਸਨ।----
[Important News]$type=slider$c=4$l=0$a=0$sn=600$c=8
अधिक खबरे देखे .
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
ਬਟਾਲਾ 29 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਜਸਬੀਰ ਸਿੰਘ ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਟਾਲਾ ਦੇ ਪ੍ਰਧਾਨ ਝਿਰਮਲ ਸਿੰਘ ਬੱਜ...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...
-
ਸਮੂਹ ਬੀਪੀਈਓਜ਼ ਅਤੇ ਸੀਐਚਟੀਜ਼ ਦੀ ਇਕ ਰੋਜਾ ਵਰਕਸ਼ਾਪ ਅਯੋਜਿਤ। ਮਿਸ਼ਨ ਸਤ ਪ੍ਰਤੀਸਤ ਦੀ ਪ੍ਰਾਪਤੀ ਅਤੇ ਦਾਖਲਾ ਮੁਹਿੰਮ ਵਿੱਚ ਤੇਜੀ ਲਿਆਉਣ ਲਈ ਕੀਤਾ ਗਿਆ ਪ੍ਰੇਰਿਤ। 40 % ਤ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਸਟੇਟ ਪੱਧਰੀ ਅੰਮ੍ਰਿਤਸਰ, 14 ਸਤੰਬਰ( ਪੱਤਰ ਪ੍ਰੇਰਕ ਜਗਜੀਤ ਸਿੰਘ ਪੱਡਾ, ਹਰਵਿੰਦਰ, ਬਲਵੰਤ ਸਿੰਘ ਭਗਤ) - ਸਿਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 65 ਵੀਆਂ ਅੰਤਰ...
-
बटाला ब्लास्ट के बाद पठानकोट पुलिस आई हरकत में पठानकोट पंजाब(दीपक महाजन):पठानकोट पुलिस डिवीजन नंबर 2 ने सूचना के आधार पर बजरी कंपनी झा...

COMMENTS