ਅੰਮ੍ਰਿਤਸਰ,24 ਸਤੰਬਰ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ) - ਮੁਲਾਜਮਾਂ ਦੀ ਸਿਰਮੌਰ ਜਥੇਬੰਦੀ ਪੀ ਡਬਲਯੂ ਡੀ ਫੀਲਡ ਵਰਕਸ਼ਾਪ ਵਰਕਰ ਯੂਨੀਅਨ ਜਿਲ੍ਹਾ ਅਮਿ੍ਤਸਰ ਦੀ ਹੰਗਾਮੀ ਮੀਟਿੰਗ ਯੂਨੀਅਨ ਦੇ ਸੂਬਾਈ ਆਗੂ ਜਤਿੰਦਰ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖੀ ਦੇ ਦਫਤਰ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਦੀ ਕਾਮਯਾਬੀ ਸੰਬੰਧੀ ਜਿਲ੍ਹਾ ਅਮਿ੍ਤਸਰ ਦੀਆਂ ਵੱਖ ਵੱਖ ਬ੍ਰਾਚਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।ਇਸ ਮੌਕੇ ਯੂਨੀਅਨ ਦੇ ਜਰਨਲ ਸੱਕਤਰ ਅਵਤਾਰ ਸਿੰਘ ਗੁਰਾਇਆ, ਸਰਬਜੀਤ ਸਿੰਘ ਤਰਸਿੱਕਾ ਅਤੇ ਅੰਗਰੇਜ ਸਿੰਘ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖੀ ਦਾ ਮੁਲਾਜਮਾਂ ਪ੍ਰਤੀ ਮਾੜਾ ਅਤੇ ਅੜੀਅਲ ਵਤੀਰਾ ਹੋਣ ਕਰਕੇ ਇਹ ਰੈਲੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਿਛਲੇ ਸਮੇਂ ਤੇ ਮੌਤ ਹੋ ਚੁੱਕੇ ਕਰਮਚਾਰੀਆਂ ਦੇ ਵਾਰਸਾਂ ਨੂੰ ਤਰਸ ਦੇ ਆਧਰ ਤੇ ਨੌਕਰੀਆ ਨਹੀਂ ਦਿੱਤੀਆਂ ਜਾ ਰਹੀਆਂ ਅਤੇ ਨਾ ਹੀ ਪਿਛਲੇ 3 ਮਹਿਨਿਆ ਤੋ ਠੇਕੇ ਤੇ ਕੰਮ ਕਰਦੇ ਮੁਲਜਮਾਂ ਨੂੰ ਤਨਖਾਹਾਂ ਦੇਣ ਲਈ ਬਜਟ ਨਹੀਂ ਜਾਰੀ ਕੀਤਾ ਜਾ ਰਿਹਾ ਹੈ ।ਉਨ੍ਹਾਂ ਕਿਹਾ ਕਿ ਠੇਕੇ ਤੇ ਕੰਮ ਕਰਦੇ ਮੁਲਾਜਮਾਂ ਨੂੰ ਵਿਭਾਗ ਵਿੱਚ ਲੈ ਕੇ ਰੈਗੂਲਰ ਕਰਨ ਸਬੰਧੀ ਵੀ ਕੋਈ ਪਾਲਸੀ ਨਹੀਂ ਬਣਾਈੇ ਜਾ ਰਹੀ। ਫੀਲਡ ਵਿੱਚ ਕੰਮ ਕਰਦੇ ਮੁਲਾਜਮਾਂ ਦੀਆ ਬਦਲੀਆਂ, ਵਿਭਾਗ ਅੰਦਰ ਖਾਲੀ ਪਈਆਂ ਅਸਾਮੀਆਂ ਅਤੇ ਪੈਡਿੰਗ ਪਏ ਬਕਾਇਆ ਦਾ ਭੁਗਤਾਨ ਕਰਨ ਅਤੇ ਫੀਲਡ ਕਾਮਿਆਂ ਦੀਆਂ ਪੱਦ ਉਨਤੀਆਂ ਕਰਨ ਸਮੇਤ ਬਹੁਤ ਸਾਰੀਆਂ ਹੱਕੀ ਤੇ ਜਾਈਜ਼ ਮੰਗਾਂ ਸੰਬੰਧੀ ਵਿਭਾਗ ਦੇ ਮੁੱਖੀ ਵੱਲੋਂ ਕੋਈ ਹੱਲ ਨਹੀਂ ਕੀਤਾ ਜਾ ਰਿਹਾ। ਜਿਸ ਕਰਕੇ ਸੂਬਾ ਕਮੇਟੀ ਵੱਲੋਂ 29/9/2022 ਨੂੰ ਵੱਡੇ ਪੱਧਰ ਰੋਸ ਰੈਲੀ ਕਰਨ ਦਾ ਫੈਸਲਾ ਕੀਤਾ ਹੈ।ਜਿਸ ਵਿੱਚ ਜਿਲ੍ਹੇ ਅਮਿ੍ਤਸਰ ਦੀਆਂ ਸਾਰੀਆਂ ਬਰਾਚਾਂ ਤੋਂ ਵੱਡੀ ਗਿਣਤੀ ਵਿੱਚ ਮੁਲਾਜਮ਼ਾ ਸਾਮਲ ਹੋਣਗੇ। ਹੋਰਨਾਂ ਤੋਂ ਇਲਾਵਾ ਮੀਟਿੰਗ ਵਿੱਚ ਇੰਦਰਜੀਤ ਰਿਸੀ, ਤਿਰਲੋਚਨ ਸਿੰਘ, ਰਸਾਲ ਸਿੰਘ, ਦਲਬੀਰ ਸਿੰਘ ਔਲਖ, ਗੁਰਮੀਤ ਸਿੰਘ, ਪਵਣ ਕੁਮਾਰ ਬੇਅੰਤ ਸਿੰਘ, ਪ੍ਗਟ ਸਿੰਘ, ਗੁਰਸਹਿਬ ਸਿੰਘ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
जिला पठानकोट से सटे जम्मू कश्मीर की सीमा चौकियों पर खनन सामग्री की रैंडम चेकिंग के लिए जिला प्रशासन द्वारा टीमें गठित पठानकोट, 10 दिसंबर (...
-
ग्रीनलैंड क्रिकेट क्लब द्वारा आयोजित 47वें टूर्नामेंट में पठानकोट क्रिकेट क्लब ने दीनानगर क्रिकेट टीम को हराकर फाइनल में जगह बनाई। ---पठानक...
-
जिला परिषद और ब्लॉक समिति चुनावों के संबंध में किए गए कार्यों की समीक्षा के लिए उपायुक्त ने प्रशासनिक अधिकारियों के साथ एक विशेष बैठक की। ...
-
18 पंजाव रैलीमैट (हर मैदान फतेह) का बैटल हौनर ब्राचील पास अँड वाली मलिक 1971 युद्ध का विजय दिवस समारोह। पठानकोट 8 दिसम्बर 2025 (दीपक महाज...
-
ਗੁਰਦਾਸਪੁਰ 02 ਮਾਰਚ ਫ਼ਰਵਰੀ( ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ ਜਸਬੀਰ ਸਿੰਘ) *ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਤੇ ਡਾਇਰੈਕਟਰ ਜਨਰਲ ਸਕੂਲ ਸਿੱ...
-
राष्ट्रीय लोक अदालत में 9268 मामले पेश किए गए, 7719 का निपटारा किया गया 49,84,41,426 रुपये के मुआवज़े दिए गए पठानकोट,दिसंबर (दीपक महाजन )...
-
नड्डा को हटाया नहीं गया, अब भी हैं बीजेपी के राष्ट्रीय अध्यक्ष खबरों में भ्रम फैलाया जा रहा | कुछ समाचार संस्थानों द्वारा यह लिखा गया कि ...
-
पठानकोट के उपायुक्त ने जिला परिषद और पंचायत समिति चुनावों की मतगणना की तैयारियों के संबंध में समीक्षा बैठक की। ----चुनाव के दौरान मतगणना क...
-
जिला भाषा कार्यालय, पठानकोट ने उर्दू आमोद पाठ्यक्रम में प्रवेश शुरू किया: शोध अधिकारी डॉ. राजेश कुमार पठानकोट, 5 दिसंबर 2025 (दीपक महाजन) ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...

COMMENTS