ਗੁਰਦਾਸਪੁਰ, 19 ਸਤੰਬਰ (ਨੀਰਜ ਸ਼ਰਮਾ,ਜਸਬੀਰ ਸਿੰਘ, ਜਰਨੈਲ ਸਿੰਘ) - ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਦੀ ਅਗੁਵਾਈ ਹੇਠ ਏ.ਐੱਨ.ਐੱਮ./ਜੀ.ਐੱਨ.ਐੱਮ. ਸਕੂਲ ਬੱਬਰੀ ਗੁਰਦਾਸਪੁਰ ਵਿਖੇ ਸਿਹਤ ਵਿਭਾਗ ਦੇ ਅਮਲੇ ਦੀ 6 ਦਿਨਾਂ ਸਕਿਲ ਲੈਬ ਟ੍ਰੇਨਿੰਗ ਸ਼ੁਰੂ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਨੇ ਕਿਹਾ ਕਿ ਆਰ.ਐੱਮ.ਐੱਨ.ਸੀ. ਐੱਚ-ਏ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਦੇ ਫੀਲਡ ਵਿੱਚ ਕੰਮ ਕਰਦੇ ਸਟਾਫ ਦੇ ਹੁਨਰ ਨੂੰ ਵਧਾਇਆ ਜਾ ਰਿਹਾ ਹੈ। ਸਕਿਲ ਲੈਬ ਟ੍ਰੇਨਿੰਗ ਜਰੀਏ ਮਾਂ ਅਤੇ ਬੱਚੇ ਦੀ ਚੰਗੀ ਦੇਖਭਾਲ ਲਈ ਜਾਣਕਾਰੀ ਦਿਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿਚ ਵਧੀਆ ਸੇਵਾਵਾਂ ਸਦਕਾ ਮਾਵਾਂ ਦੀ ਮੌਤ ਦਰ ਨੂੰ ਕਾਫੀ ਘਟਾਇਆ ਗਿਆ ਹੈ। ਬੱਚਿਆਂ ਦੀ ਮੌਤ ਦਰ ਵੀ ਘੱਟ ਹੋਈ ਹੈ। ਇਸ ਸਬੰਧੀ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ ਅਤੇ ਸਟਾਫ਼ ਦੀ ਹੁਨਰਮੰਦੀ ਲਈ ਟ੍ਰੇਨਿੰਗ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਲਖਵਿੰਦਰ ਅਠਵਾਲ ਨੇ ਕਿਹਾ ਕਿ ਮਾਵਾਂ ਅਤੇ ਬੱਚਿਆਂ ਦੀ ਸਿਹਤਮੰਦੀ ਲਈ ਜਰੂਰੀ ਹੈ ਕਿ ਉਨ੍ਹਾਂ ਦਾ ਸਮੇਂ ਸਿਰ ਮੁਆਇਨਾ ਕੀਤਾ ਜਾਵੇ ਅਤੇ ਜਰੂਰੀ ਨੁਕਤਿਆਂ ਨੂੰ ਅਪਣਾਇਆ ਜਾਵੇ। ਗਰਭ ਕਾਲ ਦੌਰਾਨ ਹਾਈ ਰਿਸਕ ਵਾਲੇ ਕੇਸਾਂ ਦੀ ਸ਼ਨਾਖਤ ਕੀਤੀ ਜਾਵੇ ਅਤੇ ਇਨਾਂ ਕੇਸਾਂ ਦਾ ਜਰੂਰੀ ਇਲਾਜ ਕੀਤਾ ਜਾਵੇ। ਟਰੇਨਿੰਗ ਪ੍ਰੋਗਰਾਮ ਦੌਰਾਨ ਏ.ਐੱਨ.ਐੱਮ ਅਤੇ ਜੀ.ਐੱਨ.ਐੱਮ ਸਕੂਲ ਦੇ ਪਿ੍ੰਸੀਪਲ ਪਰਮਜੀਤ ਕੌਰ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਿੰਦਰ ਕੌਰ ਅਤੇ ਸਿਹਤ ਵਿਭਾਗ ਦਾ ਫੀਲਡ ਸਟਾਫ ਵੀ ਹਾਜ਼ਰ ਸੀ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
थानाध्यक्ष मदनपुर विनोद राजपूत संकट की घड़ी में में कभी मानव बनकर कभी देवदूत बनकर हर सम्भव दूसरों की मदद कर मानवता के लिए नए नए मील के पत्थर...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
ਬਟਾਲਾ 8 ਅਪਰੈਲ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ) - ਡਾ ਗਗਨਦੀਪ ਖਿੰਦੜੀਆ ਅਤੇ ਡਾ ਬਲਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ...
-
महिला मोर्चा अध्यक्ष श्रीमती मोनिका साहा पखांजुर- पखांजुर थाना क्षेत्र के अंतर्गत लगातार महिलाओं के साथ मारपीट की घटनाओं क...
-
ਬਟਾਲਾ, 31 ਅਕਤੂਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤ...

COMMENTS